
**ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਆਸੀ ਹਿੱਤਾਂ ਲਈ ਸਕੂਲ ਮੁਖੀ ਨੂੰ ਸਸਪੈਂਡ ਕਰਨ ਦੀ ਜੀਟੀਯੂ ਪੰਜਾਬ ਵੱਲੋਂ ਨਿਖੇਧੀ****ਹਰ ਸਕੂਲ ਵਿੱਚ ਸਫ਼ਾਈ ਸੇਵਕ, ਚੌਂਕੀਦਾਰ ਅਤੇ ਹੋਰ ਦਰਜਾ ਚਾਰ ਆਸਾਮੀਆਂ ਤੁਰੰਤ ਦੇਣ ਦੀ ਕੀਤੀ ਮੰਗ**ਜਲੰਧਰ:04 ਮਈ ( ) ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ,ਵਿਤ ਸਕੱਤਰ ਅਮਨਦੀਪ ਸ਼ਰਮਾ, ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਗੋਇੰਦਵਾਲ ਤਰਨਤਾਰਨ ਜਿਲੇ ਦੇ ਸਕੂਲ ਵਿੱਚ ਸਿੱਖਿਆ ਕ੍ਰਾਂਤੀ ਸਮਾਗਮ ਤਹਿਤ ਸਕੂਲ ਵਿੱਚ ਮਾੜਾ ਮੋਟਾ ਕੰਮ ਕਰ ਰਹੇ ਬੱਚਿਆਂ ਦੀ ਆੜ ਹੇਠ ਸਕੂਲ ਮੁਖੀ ਨੂੰ ਸਸਪੈਂਡ ਕਰਨ ਦੀ ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਵਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ | ਆਗੂਆਂ ਨੇ ਕਿਹਾ ਕਿ ਸਕੂਲ ਵਿੱਚ ਸਮਾਗਮ ਦੌਰਾਨ ਕਈ ਵਾਰ ਬੱਚਿਆਂ ਤੋਂ ਆਓ ਭਗਤ ਕਰਾਈ ਜਾਂਦੀ ਹੈ। ਇਸ ਦਾ ਮਤਲਬ ਇਹ ਨਹੀਂ ਕਿ ਬੱਚੇ ਵੇਟਰ ਬਣ ਜਾਂਦੇ ਹਨ ਇਸ ਤੋਂ ਇਲਾਵਾ ਵਿਭਾਗ ਵੱਲੋਂ ਬਿਜਨਸ ਬਲਾਸਟਰ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦਾ ਸਮਾਨ ਤਿਆਰ ਕਰਕੇ ਵੇਚਿਆ ਜਾਂਦਾ ਹੈ। ਇਸ ਦਾ ਮਤਲਬ ਇਹ ਨਹੀਂ ਕਿ ਵਿਦਿਆਰਥੀ ਮਜ਼ਦੂਰ ਬਣ ਜਾਂਦੇ ਹਨ ਇਹ ਸਿਰਫ ਆਮ ਆਦਮੀ ਪਾਰਟੀ ਦਾ ਸੌੜਾ ਸਿਆਸੀ ਹਿੱਤ ਹੈ ਅਤੇ ਆਪਣੀ ਵਾਹ ਵਾਹ ਖੱਟਣ ਲਈ ਅਧਿਆਪਕਾਂ ਦੀ ਬਲੀ ਦੇਣ ਦੇ ਬਰਾਬਰ ਬਰਾਬਰ ਹੈ ਗੌਰਮੈਂਟ ਟੀਚਰ ਯੂਨੀਅਨ ਪੰਜਾਬ ਵੱਲੋਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਗੋਇੰਦਵਾਲ ਦੇ ਸਕੂਲ ਮੁਖੀ ਗੁਰ ਪ੍ਰਤਾਪ ਸਿੰਘ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕਰਦੇ ਹੋਏ ਇਹ ਵੀ ਮੰਗ ਕੀਤੀ ਕਿ ਸਮੂਹ ਸਰਕਾਰੀ ਸਕੂਲਾਂ ਵਿੱਚ ਸਫ਼ਾਈ ਸੇਵਕ, ਚੌਂਕੀਦਾਰ ਅਤੇ ਹੋਰ ਦਰਜਾ ਚਾਰ ਦੀਆਂ ਆਸਾਮੀਆਂ ਤੁਰੰਤ ਪੂਰੀਆਂ ਕੀਤੀਆਂ ਜਾਣ ਤਾਂ ਜੋ ਕਿਸੇ ਮਜਬੂਰੀ ਬਸ ਅਧਿਆਪਕਾਂ ਨੂੰ ਬੱਚਿਆਂ ਤੋਂ ਕੋਈ ਵੀ ਕੰਮ ਨਾ ਕਰਵਾਉਣਾ ਪਵੇ।। ਇਸ ਤੋਂ ਇਲਾਵਾ ਆਗੂਆਂ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਲਈ ਵਿਭਾਗ ਵੱਲੋਂ ਹਜੇ ਤੱਕ ਇੱਕ ਕੌੜੀ ਵੀ ਭੇਜੀ ਗਈ ਅਤੇ ਅਧਿਆਪਕ ਇਹਨਾਂ ਸਮਾਗਮਾਂ ਦਾ ਸਾਰਾ ਖਰਚਾ ਆਪਣੇ ਉਹ ਪੱਲਿਓਂ ਹੀ ਕਰ ਰਹੇ ਹਨ।ਇਸ ਮੌਕੇ ਹੁਸ਼ਿਆਰਪੁਰ ਤੋਂ ਅਮਨਦੀਪ ਸ਼ਰਮਾ ਤੇ ਸੁਨੀਲ ਕੁਮਾਰ , ਗੁਰਦਾਸਪੁਰ ਤੋਂ ਮੰਗਲਦੀਪ ਨਵਾਂਸ਼ਹਿਰ ਤੋਂ ਕੁਲਦੀਪ ਸਿੰਘ ਦੌੜਕਾ ਨਵਾਂ ਸ਼ਹਿਰ , ਮੋਗਾ ਤੋਂ ਜੱਜਪਾਲ ਸਿੰਘ ਬਾਜੇ ਕੇ ਅਤੇ ਗੁਰਪ੍ਰੀਤ ਸਿੰਘ ਅੰਮੀਵਾਲ ,ਮੁਕਤਸਰ ਤੋਂ ਮਨੋਹਰ ਲਾਲ ਸ਼ਰਮਾ, ਸੰਗਰੂਰ ਤੋਂ ਸਰਬਜੀਤ ਸਿੰਘ, ਪਟਿਆਲਾ ਤੋਂ ਜਸਵਿੰਦਰ ਸਮਾਣਾ ਤੇ ਪਰਮਜੀਤ ਪਟਿਆਲਾ ਫਤਹਿਗੜ੍ਹ ਸਾਹਿਬ ਤੋਂ ਰਾਜੇਸ਼ ਕੁਮਾਰ, ਫਿਰੋਜਪੁਰ ਤੋਂ ਬਲਵਿੰਦਰ ਸਿੰਘ ਭੁੱਟੋ ,ਪਟਿਆਲਾ ਤੋਂ ਜਸਵਿੰਦਰ ਸਿੰਘ ਸਮਾਣਾ,,ਰੋਪੜ ਤੋਂ ਗੁਰਬਿੰਦਰ ਸਸਕੌਰ ਪਠਾਨਕੋਟ ਤੋਂ ਸੁਭਾਸ਼ ਚੰਦਰ ,ਅਮ੍ਰਿਤਪਾਲ ,ਨਰਿੰਦਰ ਸਿੰਘ ਮਾਖਾ,ਲਖਵਿੰਦਰ ਸਿੰਘ,ਮੁਹਾਲੀ ਤੋਂ ਰਵਿੰਦਰ ਸਿੰਘ ਪੱਪੀ ਤੇ ਮਨਪ੍ਰੀਤ ਸਿੰਘ,ਪ੍ਰਸੋਤਮ ਲਾਲ,ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੁੱਚਾ ਸਿੰਘ ਟਰਪਈ, ,ਲੁਧਿਆਣਾ ਤੋਂ ਜਗਜੀਤ ਸਿੰਘ ਮਾਨ, ਫ਼ਾਜ਼ਿਲਕਾ ਤੋਂ ਪਰਮਜੀਤ ਸਿੰਘ ਸ਼ੋਰੇਵਾਲ, ਅਮਨਦੀਪ ਸਿੰਘ, ਮੰਗਾਂ ਸਿੰਘ,ਮਨਜਿੰਦਰ ਸਿੰਘ,ਬਰਨਾਲਾ ਤੋਂ ਹਰਿੰਦਰ ਮਲੀਆ ਤਰਨਤਾਰਨ ਤੋਂ ਸਰਬਜੀਤ ਹਰਿੰਦਰ ਜਲੰਧਰ ਤੋਂ ਤੀਰਥ ਸਿੰਘ ਬਾਸੀ ਅਤੇ ਨਿਰਮੋਲਕ ਸਿੰਘ ਹੀਰਾ ਆਦਿ ਅਧਿਆਪਕ ਆਗੂ ਸ਼ਾਮਿਲ ਸਨ