
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਵੱਖ ਵੱਖ ਸਕੂਲਾਂ ਦੇ ਦੌਰੇ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੀਈਪੀ ਦੀ ਚੰਗੀ ਤਿਆਰੀ ਲਈ ਕੀਤਾ ਪ੍ਰੇਰਿਤ ਕਲਾਸਾਂ ਵਿੱਚ ਜਾ ਕੇ ਵਿਦਿਆਰਥੀਆਂ ਦੀ ਕੀਤੀ ਜਾਂਚਸਿੱਖਿਆ ਮੰਤਰੀ ਪੰਜਾਬ ਸ: ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਈਪੀ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ ਵੱਲੋਂ ਪੂਰੀ ਦ੍ਰਿੜਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਦੀ ਪ੍ਰੇਰਨਾ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਪੈਂਚਾਂ ਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਚੁਆੜਿਆ ਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਟਾਹਲੀ ਵਾਲਾ ਬੋਦਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚਾਹਲਾਂ ਵਾਲੀ ਵਿਖੇ ਆਪਣੇ ਦੌਰੇ ਦੌਰਾਨ ਨਿੱਕੇ ਵਿਦਿਆਰਥੀਆਂ ਨਾਲ ਅੱਖਰਾਂ ਦੀ ਸਾਂਝ ਪਾਉਂਦਿਆਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਲਾਸਾਂ ਵਿੱਚ ਜਾ ਕੇ ਆਪਣੇ ਹੱਥੀ ਸੀਈਪੀ ਦੀ ਤਿਆਰੀ ਕਰਵਾਈ। ਉਹਨਾਂ ਨੇ ਅਧਿਆਪਕਾਂ ਨੂੰ ਵਿਭਾਗ ਵੱਲੋਂ ਭੇਜੀਆ ਜਾ ਰਹੀਆਂ ਪ੍ਰੈਕਟਿਸ ਸ਼ੀਟਾ ਰਾਹੀਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਤਿਆਰੀ ਕਰਵਾਉਣ ਲਈ ਕਿਹਾ। ਉਹਨਾਂ ਕਿਹਾ ਕਿ ਆਪਾਂ ਸਾਰੇ ਇੱਕ ਟੀਮ ਵਾਂਗ ਕੰਮ ਕਰਿਏ ਤਾਂ ਜ਼ੋ ਆਉਂਦੇ ਦਿਨਾਂ ਵਿੱਚ ਹੋਣ ਜਾ ਰਹੇ ਸੀਈਪੀ ਦੇ ਫਾਈਨਲ ਟੈਸਟ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਸਨਮਾਨਯੋਗ ਸਥਾਨ ਪ੍ਰਾਪਤ ਕਰ ਸਕੇ।ਉਹਨਾਂ ਕਿਹਾ ਕਿ ਅਧਿਆਪਕ ਬਣ ਇਹਨਾਂ ਨਿੱਕੇ ਵਿਦਿਆਰਥੀਆਂ ਨੂੰ ਪੜ੍ਹਾ ਕੇ ਬੜੀ ਖੁਸ਼ੀ ਅਤੇ ਸੰਤੁਸ਼ਟੀ ਮਿਲਦੀ ਹੈ। ਉਹਨਾਂ ਨੇ ਵਿਦਿਆਰਥੀਆਂ ਦੀ 100 ਪ੍ਰਤੀਸ਼ਤ ਹਾਜ਼ਰੀ ਯਕੀਨੀ ਬਣਾਉਣ ਲਈ ਪ੍ਰੇਰਿਆ। ਉਹਨਾਂ ਵੱਲੋਂ ਮਿਡ ਡੇ ਮੀਲ , ਸਕੂਲਾਂ ਦੀ ਸਾਫ ਸਫਾਈ ਅਤੇ ਸਮੁੱਚੇ ਪ੍ਰਬੰਧਾਂ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜ਼ਾਹਰ ਕੀਤੀ ਗਈ। ਉਹਨਾਂ ਨੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦਿਆਂ ਉਹਨਾਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਤੇ ਸਬੰਧਿਤ ਸਕੂਲਾ ਦੇ ਸਕੂਲ ਮੁੱਖੀ ਅਤੇ ਸਟਾਫ ਅਤੇ ਮੌਜੂਦ ਸਨ।