
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਵੱਲੋਂ ਪਰਖ ਸਰਵੇਖਣ ਵਿੱਚ ਚੰਗੀ ਕਾਰਗੁਜ਼ਾਰੀ ਲਈ ਪ੍ਰੇਰਿਤ ਕਰਨ ਲਈ ਵੱਖ ਵੱਖ ਪ੍ਰਾਈਵੇਟ ਸਕੂਲਾਂ ਦਾ ਕੀਤਾ ਦੌਰਾ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ਸਕੂਲੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਲਈ ਆਉਣ ਵਾਲੀ 4 ਦਸੰਬਰ ਨੂੰ ਜਮਾਤ ਤੀਸਰੀ ,ਛੇਵੀਂ ਅਤੇ ਨੌਵੀਂ ਦਾ ਪਰਖ ਸਰਵੇਖਣ ਕਰਵਾਇਆ ਜਾ ਰਿਹਾ ਹੈ।ਜਿਸ ਦੀ ਸਫਲਤਾ ਸਿੱਖਿਆ ਵਿਭਾਗ ਪੰਜਾਬ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ।ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਲਗਾਤਾਰ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ।ਜਿਸ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਦੀ ਪ੍ਰੇਰਨਾ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਵੱਲੋਂ ਫਾਜ਼ਿਲਕਾ ਦੇ ਵੱਖ ਵੱਖ ਪ੍ਰਾਈਵੇਟ ਸਕੂਲਾਂ ਦਾ ਦੌਰਾ ਕਰਕੇ ਉਹਨਾਂ ਨੂੰ ਚੰਗੀ ਕਾਰਗੁਜ਼ਾਰੀ ਲਈ ਪ੍ਰੇਰਿਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਪਰਖ ਸਰਵੇਖਣ ਨਾਲ ਪੂਰੇ ਦੇਸ਼ ਵਿੱਚ ਸਕੂਲੀ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਜਾਂਚਿਆ ਜਾਣਾ ਹੈ।ਜਿਸ ਨਾਲ ਭਵਿੱਖ ਵਿੱਚ ਸਿੱਖਿਆ ਸੁਧਾਰਾਂ ਨੂੰ ਅੱਗੇ ਵਧਾਉਣ ਲਈ ਕੰਮ ਕੀਤਾ ਜਾਣਾ ਹੈ।ਉਹਨਾਂ ਨੇ ਵੱਖ ਵੱਖ ਸਕੂਲਾਂ ਦੇ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਾਂ ਸਾਰਿਆਂ ਨੇ ਇੱਕ ਟੀਮ ਵਾਂਗ ਕੰਮ ਕਰਨਾ ਹੈ ਤਾਂ ਕਿ ਪਰਖ ਸਰਵੇਖਣ ਵਿੱਚ ਸਾਡੇ ਸੂਬੇ ਦੇ ਨਾਲ ਨਾਲ ਸਾਡੇ ਜ਼ਿਲ੍ਹੇ ਨੂੰ ਵੀ ਸਨਮਾਨ ਯੋਗ ਸਥਾਨ ਪ੍ਰਾਪਤ ਹੋ ਸਕੇ। ਉਹਨਾਂ ਕਿਹਾ ਕਿ ਪਰਖ ਸਰਵੇਖਣ ਵਿੱਚ ਚੰਗੀ ਕਾਰਗੁਜ਼ਾਰੀ ਲਈ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਸਿੱਖਿਆਂ ਅਧਿਕਾਰੀਆ ,ਸਕੂਲ ਮੁੱਖੀਆ ਅਤੇ ਅਧਿਆਪਕਾਂ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਤੇ ਬੀ ਆਰ ਸੀ ਸਾਜਨ ਕੁਮਾਰ,ਬੀ ਆਰ ਸੀ ਪ੍ਰਦੀਪ ਕੁਮਾਰ ਸਬੰਧਤ ਸਕੂਲਾਂ ਦੇ ਸਕੂਲ ਮੁੱਖੀ ਅਤੇ ਸਟਾਫ ਮੈਂਬਰ ਮੌਜੂਦ ਸਨ।