
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਅਤੇ ਬੀਪੀਈਓ ਪ੍ਰਮੋਦ ਕੁਮਾਰ ਨੇ ਬਲਾਕ ਫਾਜ਼ਿਲਕਾ 2 ਦੇ ਸਕੂਲ ਮੁੱਖੀਆਂ ਨਾਲ ਕੀਤੀ ਮੀਟਿੰਗ ਵੱਖ ਵੱਖ ਏਜੰਡਿਆਂ ਤੇ ਕੀਤੀ ਚਰਚਾ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਦੀ ਪ੍ਰੇਰਨਾ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਮੋਦ ਕੁਮਾਰ ਵੱਲੋਂ ਬਲਾਕ ਫਾਜ਼ਿਲਕਾ 2 ਦੇ ਸਮੂਹ ਸਕੂਲ ਮੁੱਖੀਆ ਨਾਲ ਸਕੂਲ ਨੰ 3 ਵਿਖੇ ਮੀਟਿੰਗ ਕੀਤੀ ਗਈ।ਇਸ ਨੂੰ ਸੰਬੋਧਨ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਇੱਕ ਟੀਮ ਵਾਂਗ ਕੰਮ ਕਰਦਿਆਂ ਵਿਭਾਗੀ ਟੀਚਿਆਂ ਅਤੇ ਪ੍ਰੋਗਰਾਮ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਵਿਭਾਗ ਵੱਲੋਂ ਭੇਜੇ ਜਾ ਰਹੇ ਕੰਪੀਟੈਂਸੀ ਇੰਨਹਾਸਮੈਂਟ ਟੈਸਟਾਂ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਤਿਆਰੀਆਂ ਕਰਵਾਈ ਜਾਵੇ ਤਾਂ ਜ਼ੋ ਵਿਦਿਆਰਥੀਆਂ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕਰਨ।ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਮੋਦ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਹਾਜ਼ਰੀ ਬਹੁਤ ਜ਼ਰੂਰੀ ਹੈ। ਇਸ ਲਈ ਵਿਦਿਆਰਥੀਆਂ ਦੀ ਸੌ ਫੀਸਦੀ ਹਾਜਰੀ ਯਕੀਨੀ ਬਣਾਈ ਜਾਵੇ । ਉਹਨਾਂ ਕਿਹਾ ਕਿ ਵਿਭਾਗ ਵੱਲੋਂ ਸਿਵਲ ਵਰਕਸ ਤਹਿਤ ਅਤੇ ਭੇਜਿਆ ਹੋਰ ਗਰਾਂਟਾ ਨੂੰ ਸਮਾਂ ਬੱਧ ਖਰਚ ਕਰਨਾ ਯਕੀਨੀ ਬਣਾਇਆ ਜਾਵੇ। ਸਕੂਲ ਵਿੱਚ ਮਿਡ ਡੇ ਮੀਲ ਵਧੀਆ ਤਰੀਕੇ ਨਾਲ ਬਣਾਇਆ ਅਤੇ ਪ੍ਰੋਸਿਆ ਜਾਵੇ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਭੇਜੀ ਵਰਦੀਆਂ ਦੀ ਗਰਾਂਟ ਨੂੰ ਖਰਚ ਕਰਦਿਆਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਵਰਦੀਆਂ ਮੁੱਹਈਆ ਕਰਵਾਈਆ ਜਾਣ। ਉਹਨਾਂ ਕਿਹਾ ਕਿ ਸਵੱਛਤਾ ਪਖਵਾੜੇ ਤਹਿਤ ਸਕੂਲਾਂ ਵਿੱਚ ਵੱਧ ਤੋਂ ਵੱਧ ਗਤੀਵਿਧੀਆਂ ਕਰਵਾਈਆਂ ਜਾਣ। ਇਸ ਮੌਕੇ ਤੇ ਬਲਾਕ ਰਿਸੋਰਸ ਕੋਆਰਡੀਨੇਟਰ ਸੰਦੀਪ ਗੁੰਬਰ ਅਤੇ ਸਾਜਨ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਵੀਂ ਕਲਾਸ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਵੱਧ ਤੋਂ ਵੱਧ ਨਵੋਦਿਆ ਦਾਖਲਾ ਫਾਰਮ ਭਰ ਕੇ ਪੇਪਰ ਦੀ ਤਿਆਰੀ ਕਰਵਾਈ ਜਾਵੇ ਤਾਂ ਜ਼ੋ ਵਿਦਿਆਰਥੀਆਂ ਵੱਲੋਂ ਵਧੀਆ ਪ੍ਰਦਰਸ਼ਨ ਕੀਤਾ ਜਾ ਸਕੇ ।ਇਸ ਮੌਕੇ ਤੇ ਬਲਾਕ ਦੇ ਸਮੂਹ ਸੀਐਚਟੀ ਅਤੇ ਸਕੂਲ ਮੁੱਖੀ ਮੌਜੂਦ ਸਨ।