ਕੈਂਥ ਪਰਿਵਾਰ ਸੰਗ ਢੇਸੀਆਂ ਨਾਲ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

**ਕੈਂਥ ਪਰਿਵਾਰ ਸੰਗ ਢੇਸੀਆਂ ਨਾਲ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ*ਗੁਰਾਇਆ:12 ਦਸੰਬਰ ( )ਪਿਛਲੇ ਦਿਨੀਂ ਸੇਵਾ ਮੁਕਤ ਹੈੱਡਮਾਸਟਰ ਅਤੇ ਪਿੰਡ ਸੰਗ ਢੇਸੀਆਂ ਦੇ ਸਾਬਕਾ ਸਰਪੰਚ ਸ.ਗੁਰਚਰਨ ਸਿੰਘ ਕੈਂਥ ਅਚਨਚੇਤ ਹੀ ਆਪਣੇ ਪਰਿਵਾਰਕ ਮੈਂਬਰਾਂ,ਸਕੇ ਸੰਬੰਧੀਆਂ ਅਤੇ ਸਨੇਹੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਅੱਜ ਉਹਨਾਂ ਦੇ ਅੰਤਿਮ ਸੰਸਕਾਰ ਮੌਕੇ ‘ਤੇ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫਿਲੌਰ ਦੇ ਪ੍ਰਧਾਨ ਬਲਵਿੰਦਰ ਕੁਮਾਰ, ਬਲਾਕ ਰੁੜਕਾ ਕਲਾਂ ਦੇ ਪ੍ਰਧਾਨ ਤਾਰਾ ਸਿੰਘ ਬੀਕਾ,ਜਨਰਲ ਸਕੱਤਰ ਬੂਟਾ ਰਾਮ ਅਕਲਪੁਰ, ਪ੍ਰੀਤਮ ਸਿੰਘ,ਰਤਨ ਸਿੰਘ,ਭੁਪਿੰਦਰ ਸਿੰਘ, ਸੰਤੋਖ ਸਿੰਘ,ਸੋਹਣ ਲਾਲ, ਕਰਨੈਲ ਸਿੰਘ ਮਾਹਲਾਂ, ਅਸ਼ੋਕ ਕੁਮਾਰ ਪੱਦੀ ਜਗੀਰ, ਕੁਲਦੀਪ ਸਿੰਘ ਕੌੜਾ,ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਗੌਰਮਿੰਟ ਟੀਚਰਜ਼ ਯੂਨੀਅਨ ਬਲਾਕ ਗੁਰਾਇਆ 01ਦੇ ਪ੍ਰਧਾਨ ਕੁਲਵੰਤ ਰਾਮ ਰੁੜਕਾ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ਨੇ ਉਹਨਾਂ ਦੀ ਸੁਪਤਨੀ ਸ੍ਰੀਮਤੀ ਹਰਸ਼ਰਨ ਕੌਰ, ਉਹਨਾਂ ਦੀ ਨਹੁੰ ਪੁੱਤਰੀ ਸਰਪੰਚ ਪਰਮਜੀਤ ਕੌਰ, ਸਪੁੱਤਰਾਂ ਸਰਬਜੀਤ ਸਿੰਘ, ਹਰਪਾਲ ਸਿੰਘ, ਪਵਿੱਤਰ ਸਿੰਘ, ਸਰੂਪ ਸਿੰਘ ਆਦਿ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿੱਥੇ ਪਰਿਵਾਰਕ ਮੈਂਬਰਾਂ, ਸਕੇ ਸੰਬੰਧੀਆਂ ਅਤੇ ਸਨੇਹੀਆਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ ਉੱਥੇ ਉਹਨਾਂ ਵਲੋਂ ਪਿੰਡ ਦੇ ਸਾਂਝੇ ਕੰਮਾਂ ਲਈ ਜਥੇਦਾਰ ਦਿੱਤੇ ਜਾਂਦੇ ਸਹਿਯੋਗ ਦੀ ਘਾਟ ਪੈਣ ਨਾਲ ਸਮੁੱਚੇ ਪਿੰਡ ਸੰਗ ਢੇਸੀਆਂ ਨੂੰ ਵੀ ਵੱਡਾ ਘਾਟਾ ਪਿਆ ਹੈ। ਉਹਨਾਂ ਵਲੋਂ ਸਿੱਖਿਆ ਦੇ ਖੇਤਰ ਵਿੱਚ ਡਿਊਟੀ ਦੌਰਾਨ ਦਿੱਤੀਆਂ ਵੱਡਮੁੱਲੀਆਂ ਸੇਵਾਵਾਂ ਅਤੇ ਸੇਵਾ ਮੁਕਤ ਹੋਣ ਤੋਂ ਬਾਅਦ ਪਿੰਡ ਦੇ ਵਿਕਾਸ ਕਾਰਜਾਂ ਲਈ ਬਤੌਰ ਸਰਪੰਚ ਦਿੱਤੀਆਂ ਸੇਵਾਵਾਂ ਨੂੰ ਸਦਾ ਯਾਦ ਕੀਤਾ ਜਾਂਦਾ ਰਹੇਗਾ। ਉਹਨਾਂ ਦੀ ਅੰਤਿਮ ਅਰਦਾਸ 17 ਦਸੰਬਰ ਨੂੰ ਗੁਰਦੁਆਰਾ ਸਾਹਿਬ ਬਾਬਾ ਸੰਗ ਢੇਸੀਆਂ ਵਿਖੇ ਬਾਅਦ ਦੁਪਿਹਰ ਹੋ ਰਹੀ ਹੈ।

Scroll to Top