ਕੰਪਿਊਟਰ ਅਧਿਆਪਕਾਂ ਤੇ ਕੀਤਾ ਲਾਠੀਚਾਰਜ ਨਿੰਦਣਯੋਗ ਕਾਰਵਾਈ – ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

*ਕੰਪਿਊਟਰ ਅਧਿਆਪਕਾਂ ਤੇ ਕੀਤਾ ਲਾਠੀਚਾਰਜ ਨਿੰਦਣਯੋਗ ਕਾਰਵਾਈ – ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ* ਸਮਾਣਾ ( )ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਸਵਿੰਦਰ ਸਿੰਘ ਸਮਾਣਾ ਤੇ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਪਿਛਲੇ 19 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕ ਸਰਕਾਰ ਦੀਆਂ ਅਣਦੇਖੀ ਦਾ ਸ਼ਿਕਾਰ ਹੋ ਰਹੇ ਹਨ। ਸਮੇਂ ਸਮੇਂ ਤੇ ਸਰਕਾਰਾਂ ਬਣਦੀਆਂ ਰਹੀਆਂ ਤੇ ਕੰਪਿਊਟਰ ਸਿੱਖਿਆ ਨੂੰ ਸਕੂਲਾਂ ਵਿੱਚ ਲਾਜ਼ਮੀ ਕਰਾਰ ਦਿੱਤਾ ਗਿਆ। ਪਰ ਕੰਪਿਊਟਰ ਅਧਿਆਪਕਾਂ ਦੀਆਂ ਬਣਦੀਆਂ ਸਹੂਲਤਾਂ ਤੇ ਹਰ ਸਰਕਾਰ ਨੇ ਟਾਲਾ ਵੱਟੀ ਰੱਖਿਆ। 2011 ਵਿੱਚ ਇਹਨਾਂ ਨੂੰ ਪਿਕਟਸ ਸੰਸਥਾ ਦੇ ਵਿੱਚ ਰੈਗੂਲਰ ਤਾਂ ਕੀਤਾ ਗਿਆ । ਪਰ ਸਰਕਾਰ ਵਲੋਂ ਵਿਭਾਗ ਵਿੱਚ ਮਰਜ ਨਹੀਂ ਕੀਤਾ ਗਿਆ। ਜਿਸ ਕਰਕੇ ਇਹਨਾਂ ਤੇ ਛੇਵਾਂ ਪੇ ਕਮਿਸ਼ਨ ਲਾਗੂ ਨਹੀਂ ਹੋਇਆ ਤੇ ਬਹੁਤ ਸਾਰੀਆਂ ਬਾਕੀ ਸਹੂਲਤਾਂ ਤੋਂ ਵਾਂਝਾ ਰੱਖਿਆ ਗਿਆ । ਹੁਣ ਜਦੋਂ ਭਗਵੰਤ ਮਾਨ ਸਰਕਾਰ ਬਣੀ ਤਾਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦਾ ਵਾਅਦਾ ਜੋਂ ਕੀਤਾ ਸੀ ਉਹ ਅਜੇ ਤੱਕ ਵਫਾ ਨਹੀਂ ਹੋਇਆ। ਪਹਿਲੀ ਸਤੰਬਰ ਤੋਂ ਸੰਗਰੂਰ ਵਿਖੇ ਲਗਾਤਾਰ ਕੰਪਿਊਟਰ ਅਧਿਆਪਕਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ। ਅਧਿਆਪਕ ਦਿਵਸ ਵਾਲੇ ਦਿਨ ਸ਼ਾਂਤਮਈ ਧਰਨੇ ਤੇ ਕੰਪਿਊਟਰ ਅਧਿਆਪਕਾਂ ਤੇ ਪਾਣੀ ਦੀਆਂ ਵਿਛਾੜਾਂ ਤੇ ਲਾਠੀਚਾਰਜ ਕਰਨਾ ਬਹੁਤ ਮੰਦਭਾਗਾ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਇਸ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਇਸੇ ਸਮੇਂ ਕਮਲ ਨੈਣ , ਦੀਦਾਰ ਸਿੰਘ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ,ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਗੁਰਪ੍ਰੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਖੰਗੂੜਾ,ਮਨਜਿੰਦਰ ਸਿੰਘ ਗੋਲਡੀ, ਸਪਿੰਦਰਜੀਤ ਸ਼ਰਮਾ ਧਨੇਠਾ,ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਜੁਗਪ੍ਰਗਟ ਸਿੰਘ, ਪ੍ਰਭਾਤ ਵਰਮਾ,ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਧਰਮਿੰਦਰ ਸਿੰਘ ਘੱਗਾ, ਜਤਿੰਦਰ ਵਰਮਾ, ਮਲਕੀਤ ਸਿੰਘ , ਸੁਸ਼ੀਲ ਕੁਮਾਰ, ਸੁਰੇਸ਼ ਕੁਮਾਰ, ਧੀਰਜ ਕੁਮਾਰ, ਸ਼ਿਵ ਕੁਮਾਰ ਸਮਾਣਾ, ਸਾਥੀਆਂ ਨੇ ਕੰਪਿਊਟਰ ਅਧਿਆਪਕਾਂ ਨੂੰ ਹਰ ਤਰ੍ਹਾਂ ਦੀ ਬਿਨਾਂ ਸ਼ਰਤ ਹਮਾਇਤ ਕਰਨ ਦਾ ਵਾਅਦਾ ਕੀਤਾ।

Scroll to Top