ਕੰਪਿਊਟਰ ਅਧਿਆਪਕਾਂ ਦਾ ਸੰਘਰਸ਼: ਸਰਕਾਰ ਦੇ ਵਾਅਦਿਆਂ ‘ਤੇ ਸਵਾਲ, 24 ਨੂੰ ਮੁੱਖ ਮੰਤਰੀ ਨਿਵਾਸ ਦਾ ਘਿਰਾਓ”

“ਕੰਪਿਊਟਰ ਅਧਿਆਪਕਾਂ ਦਾ ਸੰਘਰਸ਼: ਸਰਕਾਰ ਦੇ ਵਾਅਦਿਆਂ ‘ਤੇ ਸਵਾਲ, 24 ਨੂੰ ਮੁੱਖ ਮੰਤਰੀ ਨਿਵਾਸ ਦਾ ਘਿਰਾਓ”- ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਮੀਟਿੰਗ ‘ਚ ਬਣਾਈ ਰਣਨੀਤੀਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੇ ਆਪਣੇ ਅਧਿਕਾਰਾਂ ਦੀ ਬਹਾਲੀ ਅਤੇ ਸਰਕਾਰ ਦੀ ਵਾਅਦਾਖਿਲਾਫੀ ਦੇ ਖਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਅੱਜ ਫਾਜ਼ਿਲਕਾ ਦੇ ਸਵਾਮੀ ਵਿਵੇਕਾਨੰਦ ਪਾਰਕ ਵਿੱਚ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ, ਪੰਜਾਬ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਦੀ ਇੱਕ ਸਾਂਝੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਆਉਣ ਵਾਲੇ ਅੰਦੋਲਨ ਦੀ ਰਣਨੀਤੀ ਤਿਆਰ ਕੀਤੀ ਗਈ ਅਤੇ ਸਰਕਾਰ ਦੇ ਖਿਲਾਫ਼ ਸਖ਼ਤ ਕਦਮ ਚੁੱਕਣ ਦਾ ਫੈਸਲਾ ਲਿਆ ਗਿਆ।ਇਸ ਮੀਟਿੰਗ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਦੇ ਮੁੱਖ ਆਗੂ ਜੋਨੀ ਸਿੰਗਲਾ, ਲਖਵਿੰਦਰ ਸਿੰਘ, ਡੀਟੀਐੱਫ ਪੰਜਾਬ ਦੇ ਜਨਰਲ ਸਕੱਤਰ ਮਹਿੰਦਰ ਕੌੜੀਆਂਵਾਲੀ, ਫਿਰੋਜ਼ਪੁਰ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਸਰਬਜੀਤ ਸਿੰਘ ਭਾਵੜਾ, ਗੁਰਵਿੰਦਰ ਸਿੰਘ, ਸਰਬਜੀਤ ਸਿੰਘ, ਚੇਤਨ ਸ਼ਰਮਾ, ਸੰਜੀਵ ਵਿਨਾਇਕ, ਜ਼ਿਲ੍ਹਾ ਪ੍ਰਧਾਨ ਸਤਿਆ ਸਵਰੂਪ ਪੁੰਛੀ ,ਗੁਰਪ੍ਰੀਤ ਸਿੰਘ ਸਿੱਧੂ, ਨਿਤਿਨ, ਹਰੀਸ਼ ਕੁਮਾਰ, ਰਿਸ਼ੂ ਸੇਠੀ, ਨਾਰੰਗ ਲਾਲ, ਜਤਿੰਦਰ ਸੋਢੀ, ਸੁਰਿੰਦਰ ਕੰਬੋਜ, ਸੰਜੀਵ ਕੰਬੋਜ, ਸੁਖਵਿੰਦਰ ਸਿੰਘ, ਅਮਿਤ ਸ਼ਰਮਾ, ਵਿਸ਼ਾਲ ਸੋਲੰਕੀ, ਵਿਸ਼ਾਲ ਵਾਟਸ, ਵਿਯੋਮ ਕੁਕਰ, ਸੌਰਵ, ਸਿਕੰਦਰ ਸਿੰਘ, ਗੁਰਵਿੰਦਰ ਸਿੰਘ ਬੋਦੀ ਵਾਲਾ ਮੁਕਤਸਰ, ਰਣਧੀਰ ਸਿੰਘ, ਨਰੇਸ਼ ਕੁਮਾਰ, ਬਿੰਦਰਪਾਲ ਸਿੰਘ ਅਤੇ ਗੁਰਦਾਸ ਸਿੰਘ ਅੰਜਨਾ ਸੇਠੀਅਮਨਦੀਪ ਕੌਰਸੀਮਾ ਛਾਬੜਾਆਕਾਸ਼ਦੀਪ ਕੌਰਅਸ਼ਮਾ ਰਾਣੀ ਸਮੇਤ ਵੱਡੀ ਗਿਣਤੀ ‘ਚ ਅਧਿਆਪਕ ਸ਼ਾਮਲ ਹੋਏ।ਮੀਟਿੰਗ ਦੌਰਾਨ ਇਹ ਤੈਅ ਕੀਤਾ ਗਿਆ ਕਿ 24 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ। ਅਧਿਆਪਕਾਂ ਨੇ ਸਪੱਸ਼ਟ ਰੂਪ ‘ਚ ਕਿਹਾ ਕਿ ਉਹ ਹੁਣ ਸਿਰਫ਼ ਮੀਟਿੰਗਾਂ ਦੇ ਪੱਤਰ ਲੈ ਕੇ ਵਾਪਸ ਜਾਣ ਲਈ ਤਿਆਰ ਨਹੀਂ ਹਨ। ਉਨ੍ਹਾਂ ਦੀ ਮੰਗ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੀਆਂ ਗਈਆਂ ਘੋਸ਼ਣਾਵਾਂ ਨੂੰ ਲਾਗੂ ਕਰਨ ਦਾ ਠੋਸ ਲਿਖਤੀ ਭਰੋਸਾ ਦਿੱਤਾ ਜਾਵੇ।ਅਧਿਆਪਕਾਂ ਨੇ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਆਗੂਆਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਉਨ੍ਹਾਂ ਨੂੰ ਜਲਦੀ ਪੂਰਾ ਕਰਨ ਦਾ ਵਾਅਦਾ ਕੀਤਾ ਸੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ 15 ਸਤੰਬਰ 2022 ਨੂੰ ਦੀਵਾਲੀ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਘੋਸ਼ਣਾ ਕੀਤੀ ਸੀ। ਪਰ ਤਿੰਨ ਦੀਵਾਲੀਆਂ ਬੀਤ ਜਾਣ ਦੇ ਬਾਅਦ ਵੀ ਵਾਅਦੇ ਅਧੂਰੇ ਹਨ।ਕੰਪਿਊਟਰ ਅਧਿਆਪਕਾਂ ਨੇ ਸੂਬਾ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ, ਛੇਵੇਂ ਤਨਖਾਹ ਕਮਿਸ਼ਨ ਦੇ ਲਾਭਾਂ ਸਮੇਤ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਬਿਨਾਂ ਕਿਸੇ ਸ਼ਰਤ ਅਤੇ ਦੇਰੀ ਦੇ ਮਰਜ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 24 ਨਵੰਬਰ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ, ਤਾਂ ਮੁੱਖ ਮੰਤਰੀ ਨਿਵਾਸ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨੇ ‘ਤੇ ਬੈਠੇ ਰਹਿਣਗੇ।ਮੀਟਿੰਗ ਵਿੱਚ ਅਧਿਆਪਕਾਂ ਨੇ ਕਿਹਾ ਕਿ ਇਸ ਵਾਰ ਅੰਦੋਲਨ ਦੀ ਪੂਰੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੀ ਹੋਵੇਗੀ।ਫੋਟੋ – ਫਾਜ਼ਿਲਕਾ ਦੇ ਸਵਾਮੀ ਵਿਵੇਕਾਨੰਦ ਪਾਰਕ ਵਿੱਚ ਆਯੋਜਿਤ ਸਾਂਝੀ ਮੀਟਿੰਗ ਵਿੱਚ ਅੰਦੋਲਨ ਦੀ ਰਣਨੀਤੀ ਬਣਾਉਂਦੇ ਕੰਪਿਊਟਰ ਅਧਿਆਪਕ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਮੈਂਬਰ।

Scroll to Top