ਜਵਾਹਰ ਨਵੋਦਿਆ ਵਿਦਿਆਲੇ ਦੀ ਜਮਾਤ ਨੌਵੀਂ ਅਤੇ ਗਿਆਰਵੀਂ ਲਈ ਦਾਖਲਾਂ ਪ੍ਰੀਖਿਆ ਹੋਈ ਸੰਪਨ

ਜਵਾਹਰ ਨਵੋਦਿਆ ਵਿਦਿਆਲੇ ਦੀ ਜਮਾਤ ਨੌਵੀਂ ਅਤੇ ਗਿਆਰਵੀਂ ਲਈ ਦਾਖਲਾਂ ਪ੍ਰੀਖਿਆ ਹੋਈ ਸੰਪਨ

ਜਮਾਤ ਨੌਵੀਂ ਲਈ 359 ਅਤੇ ਜਮਾਤ ਗਿਆਰਵੀਂ ਲਈ 102 ਪ੍ਰੀਖਿਆਰਥੀਆਂ ਦਿੱਤੀ ਪ੍ਰੀਖਿਆ

ਜਿਲਾ ਫਾਜਿਲਕਾ ਵਿੱਚ ਜਵਾਹਰ ਨਵੋਦਿਆਂ ਵਿਦਿਆਲੇ ਦੀ ਕਲਾਸ ਨੌਵੀਂ ਅਤੇ ਗਿਆਰਵੀਂ ਵਿੱਚ ਦਾਖਲੇ ਲਈ ਹੋਈ ਦਾਖਲਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ ਹੋਈ ।
ਇਸ ਬਾਰੇ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਜਿਲ੍ਹਾ ਹੈਡਕੁਆਰਟਰ ਤੇ ਬਣਾਏ ਪ੍ਰੀਖਿਆ ਕੇਂਦਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਮਾਤ ਨੌਵੀਂ ਲਈ 359 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ 182 ਪ੍ਰੀਖਿਆਰਥੀਆਂ ਗੈਰਹਾਜ਼ਰ ਰਹੇ।ਜਮਾਤ ਗਿਆਰਵੀਂ ਲਈ 102 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ 77 ਪ੍ਰੀਖਿਆਰਥੀਆਂ ਗੈਰਹਾਜ਼ਰ ਰਹੇ।
ਬੀਪੀਈਓ ਪ੍ਰਮੋਦ ਕੁਮਾਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਉਕਤ ਪ੍ਰੀਖਿਆਵਾਂ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੂਰਨ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਕਤ ਵਕਾਰੀ ਪ੍ਰੀਖਿਆ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜੀ ਅਤੇ ਨਕਲ ਆਦਿ ਦਾ ਕੋਈ ਕੇਸ ਨਹੀਂ ਆਇਆ।
ਕੇਂਦਰ ਸੁਪਰਡੈਂਟ ਅਤੇ ਨਿਗਰਾਨ ਅਮਲੇ ਵੱਲੋਂ ਸਲਾਘਾਯੋਗ ਕੰਮ ਕੀਤਾ ਗਿਆ। ਇਸ ਵਕਾਰੀ ਪ੍ਰੀਖਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ
ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ, ਮੈਡਮ ਮਨੀਸ਼ਾ, ਪ੍ਰੀਖਿਆ ਇੰਚਾਰਜ਼ ਅਨਿਲ ਕੁਮਾਰ ,ਹੈੱਡ ਟੀਚਰ ਰਜਿੰਦਰ ਕੁਮਾਰ ਅਤੇ ਸਮੂਹ ਦਫ਼ਤਰੀ ਅਮਲੇ ਵੱਲੋਂ ਸਲਾਘਾਯੋਗ ਕੰਮ ਕੀਤਾ ਗਿਆ।

Scroll to Top