ਜ਼ਿਲ੍ਹਾ ਫ਼ਾਜ਼ਿਲਕਾ ਦੇ 20 ਹੋਣਹਾਰ ਵਿਦਿਆਰਥੀਆਂ ਦਾ ਪੰਜਾਬ ਰਾਜ ਭਵਨ ਵਿਖੇ ਹੋਇਆ ਸਨਮਾਨ

ਜ਼ਿਲ੍ਹਾ ਫ਼ਾਜ਼ਿਲਕਾ ਦੇ 20 ਹੋਣਹਾਰ ਵਿਦਿਆਰਥੀਆਂ ਦਾ ਪੰਜਾਬ ਰਾਜ ਭਵਨ ਵਿਖੇ ਹੋਇਆ ਸਨਮਾਨਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਨਮਾਨ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਤਜ਼ਿਲ੍ਹਾ ਫ਼ਾਜ਼ਿਲਕਾ ਦੇ ਹੋਣਹਾਰ ਵਿਦਿਆਰਥੀਆਂ ਵੱਲੋਂ ਆਪਣੀ ਕਾਬਲੀਅਤ ਦੇ ਅਧਾਰ ਤੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਜਾ ਰਹੀਆਂ ਹਨ।ਇਸ ਸਿਲਸਿਲੇ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਫ਼ਾਜ਼ਿਲਕਾ ਦੇ 20 ਹੋਣਹਾਰ ਵਿਦਿਆਰਥੀ ਜਿਹਨਾਂ ਨੇ ਸਾਲ 2023-2024 ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੁੱਚੀ ਵਿੱਚ ਪਹਿਲੇ 150 ਅਤੇ ਦਸਵੀਂ ਦੀ ਮੈਰਿਟ ਸੂਚੀ ਵਿਚ ਪਹਿਲੇ 75 ਵਿਦਿਆਰਥੀਆਂ ਵਿੱਚ ਥਾਂ ਬਣਾਈ ਹੈ ਨੂੰ ਪੰਜਾਬ ਰਾਜ ਭਵਨ ਵਿੱਚ ਸਨਮਾਨਿਤ ਕੀਤਾ ਗਿਆ।ਸੋਸਾਇਟੀ ਫਾਰ ਡਿਸ ਅਡਵਾਟਜ ਐਡ ਟੇਲੰਟ ਯੂਥ ਵੱਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਰੱਖੇ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਦਸਵੀਂ ਦੀ ਮੈਰਿਟ ਸੂਚੀ ਵਿਚ ਥਾਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਦਸ ਹਜ਼ਾਰ ਰੁਪਏ ਅਤੇ ਅੱਠਵੀਂ ਦੀ ਮੈਰਿਟ ਸੂਚੀ ਵਿਚ ਥਾਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਪੰਜ ਹਜ਼ਾਰ ਰੁਪਏ ਇਨਾਮੀ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਸਮਾਰੋਹ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀਆਂ ਵਿਦਿਆਰਥਣਾ ਸੰਗਮ ,ਲਲਿਤਾ, ਕਨੂੰ ਅਤੇ ਸੁਮਿਤਾ , ਸਰਕਾਰੀ ਹਾਈ ਸਕੂਲ ਰਾਏਪੁਰਾ ਦੀ ਵਿਦਿਆਰਥਣ ਕਵਿਤਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਧਰਾਂਗਵਾਲਾ ਦੀ ਵਿਦਿਆਰਥਣ ਨਿਮਰਤ ਕੌਰ , ਸਰਕਾਰੀ ਹਾਈ ਸਕੂਲ ਸੀਡ ਫਾਰਮ ਕੱਚਾ ਦੇ ਵਿਦਿਆਰਥੀ ਮਨਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਪੁਰਾ ਦੀ ਵਿਦਿਆਰਥਣ ਸੰਜਨਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਮੀਰਾ ਸਾਂਗਲਾ ਦੀਆਂ ਵਿਦਿਆਰਥਣਾਂ ਅਰਚਨਾ ਅਤੇ ਅਰਪਨਾ , ਸਰਕਾਰੀ ਮਿਡਲ ਸਕੂਲ ਜੋਧਪੁਰ ਦੀ ਵਿਦਿਆਰਥਣ ਅਕਾਸ਼ਦੀਪ ਕੌਰ , ਸਰਕਾਰੀ ਮਿਡਲ ਸਕੂਲ ਸੈਣੀਆਂ ਸੁਰੇਸ਼ਵਲਾ ਦੀ ਵਿਦਿਆਰਥੀ ਨਤੀਸ਼ , ਸਰਕਾਰੀ ਹਾਈ ਸਕੂਲ ਝੋਕ ਡਿਪੂਲਾਣਾ ਦੀ ਵਿਦਿਆਰਥਣ ਜਸਪ੍ਰੀਤ ਕੌਰ , ਸਰਕਾਰੀ ਮਿਡਲ ਸਕੂਲ ਮੰਡੀ ਲਾਧੂਕਾ ਦੀ ਵਿਦਿਆਰਥਣ ਆਰਤੀ , ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੀ ਵਿਦਿਆਰਥਣ ਰੈਨਾ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਬੂਆਣਾ ਦੀ ਵਿਦਿਆਰਥਣ ਅਲਕਾ ਰਾਣੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਹੰਮਦ ਪੀਰਾ ਦੀ ਵਿਦਿਆਰਥਣ ਨੀਲਮ ਰਾਣੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਹਾਰ ਸੋਨਾ ਦੀ ਵਿਦਿਆਰਥਣ ਸਿਮਰਨ , ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਦੀ ਵਿਦਿਆਰਥਣ ਸਿਆ ਰਾਣੀ , ਸਰਕਾਰੀ ਹਾਈ ਸਕੂਲ ਢਾਬ ਖੁਸ਼ਹਾਲ ਜੋਈਆ ਦੀ ਵਿਦਿਆਰਥਣ ਅਨੀਤਾ ਰਾਣੀ ਨੂੰ ਸਨਮਾਨਿਤ ਕੀਤਾ ਗਿਆ। ਸੂਬਾ ਪੱਧਰੀ ਸਮਾਗਮ ਵਿੱਚ ਇਹਨਾਂ ਵਿਦਿਆਰਥੀਆਂ ਦੀ ਅਗਵਾਈ ਮੈਡਮ ਅਨੀਤਾ ਰਾਣੀ,ਮੈਡਮ‌ ਅਜੀਤ ਕੌਰ,ਮੈਡਮ ਕੌਸ਼ੱਲਿਆ ਦੇਵੀ,ਮੈਡਮ ਵਨੀਤ ਕੁਮਾਰੀ,ਮੈਡਮ ਵੀਰਤਾ,ਮੈਡਮ ਸੋਨੀਆ ਬਜਾਜ ਅਤੇ ਅਧਿਆਪਕ ਸੰਦੀਪ ਸੇਤੀਆ ਵੱਲੋਂ ਕੀਤੀ ਗਈ।ਇਸ ਸ਼ਾਨਾਂਮੱਤੀ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਤੇ ਐਲੀਮੈਂਟਰੀ ਫਾਜ਼ਿਲਕਾ ਸ਼ਿਵਪਾਲ ਗੋਇਲ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ, ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ,ਵਿਵੇਕ ਅਨੇਜਾ,ਸਮੂਹ ਬੀਐਨਓ,ਵੱਖ ਵੱਖ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਵਧਾਈਆਂ ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Scroll to Top