
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਵੱਲੋ ਬੀਪੀਈਓ ਅਤੇ ਸੀ ਐਚ ਟੀ ਨਾਲ ਕੀਤੀ ਮੀਟਿੰਗ
ਮਿਸ਼ਨ ਸਮਰੱਥ, ਦਾਖਲਾ ਅਭਿਆਨ ਅਤੇ ਗਰਾਂਟਾ ਦੀ ਸੁਚੱਜੀ ਵਰਤੋਂ ਤੇ ਕੀਤੀ ਚਰਚਾ
ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨ ਜਾਰੀ ਹਨ।
ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਸਟੇਟ ਵੱਲੋਂ ਦਿੱਤੀਆਂ ਹਦਾਇਤਾਂ ਅਤੇ ਦਾਖਲਾ ਟੀਚਿਆਂ ਦੀ ਪ੍ਰਾਪਤੀ ਲਈ ਕੰਮ ਕਰਦਿਆਂ
ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਬੜਾਵਾ ਦੇਣ ਲਈ ਦਾਖਲਾ ਅਭਿਆਨ ਚਲਾਇਆ। ਦਾਖਲਾ ਅਭਿਆਨ ਦੇ ਸਫਲ ਸੰਚਾਲਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਲਗਾਤਾਰ ਮੀਟਿੰਗਾਂ ਕਰਕੇ ਦਾਖ਼ਲਾ ਅਭਿਆਨ ਦੀ ਪੈਰਵਾਈ ਕੀਤੀ ਜਾ ਰਹੀ ਹੈ।ਇਸ ਸਿਲਸਿਲੇ ਨੂੰ ਅੱਗੇ ਵਧਾਉਂਦਿਆਂ ਅੱਜ ਬੀਪੀਈਓ ਅਤੇ ਸੀਐਚਟੀ ਨਾਲ ਸਕੂਲ ਨੰ 3 ਫਾਜ਼ਿਲਕਾ ਵਿਖੇ ਮੀਟਿੰਗ ਕੀਤੀ ਗਈ।
ਜ਼ਿਲ੍ਹਾ ਸਿੱਖਿਆ ਅਫ਼ਸਰ ਸਤੀਸ਼ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਾਖਲਾ ਮੁਹਿੰਮ ਤਹਿਤ ਸਕੂਲ ਮੁੱਖੀਆ ਅਤੇ ਅਧਿਆਪਕਾਂ ਵੱਲੋਂ ਟੀਮਾਂ ਬਣਾ ਕੇ ਘਰ ਘਰ ਪਹੁੰਚ ਕਰਕੇ ਵੱਡੇ ਪੱਧਰ ਤੇ ਦਾਖਲੇ ਕੀਤੇ ਜਾਣ। ਸਟੇਟ ਵੱਲੋਂ ਮਿਲੇ ਟੀਚੇ ਨੂੰ ਪ੍ਰਾਪਤ ਕਰਨ ਦੇ ਯਤਨ ਕੀਤੇ ਜਾਣ ।ਦਾਖਲ ਕੀਤੇ ਗਏ ਵਿਦਿਆਰਥੀਆਂ ਨੂੰ ਈ ਪੰਜਾਬ ਪ੍ਰੋਟਲ ਤੇ ਰਜਿਸਟਰ ਕੀਤਾ ਜਾਵੇ। ਉਹਨਾਂ ਨੇ ਮੀਟਿੰਗ ਵਿੱਚ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਇੱਕ ਟੀਮ ਵਾਗ ਮਿਲਕੇ ਕੰਮ ਕਰਦਿਆਂ ਵੱਧ ਤੋਂ ਵੱਧ ਦਾਖਲੇ ਕੀਤੇ ਜਾਣ। ਉਹਨਾਂ ਨੇ ਮਿਸ਼ਨ ਸਮੱਰਥ ਨੂੰ ਸੁਚਾਰੂ ਢੰਗ ਨਾਲ ਸਕੂਲਾ ਵਿੱਚ ਲਾਗੂ ਕਰਨ ਅਤੇ ਵਿਭਾਗ ਵੱਲੋਂ ਦਿੱਤੇ ਟਿੱਚੇ ਦੀ ਪ੍ਰਾਪਤੀ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸੁਚੱਜੇ ਢੰਗ ਨਾਲ ਵਿਦਿਆਰਥੀਆਂ ਦੀ ਜਾਂਚ ਕਰਕੇ ਪੱਧਰ ਨਿਰਧਾਰਿਤ ਕੀਤੇ ਜਾਣ ਤਾਂ ਜ਼ੋ ਵਿਦਿਆਰਥੀਆਂ ਦੇ ਪੱਧਰ ਅਨੁਸਾਰ ਉਹਨਾਂ ਨੂੰ ਹੋਰ ਮਿਹਨਤ ਕਰਵਾਈ ਜਾ ਸਕੇ।ਉਹਨਾਂ ਕਿਹਾ ਕਿ ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਤੀਵਿਧੀਆਂ ਕਰਵਾਈਆਂ ਜਾਣ ਅਤੇ ਖੇਡ ਵਿਧੀ ਰਾਹੀਂ ਪੜਾਉਣ ਨੂੰ ਬੜਾਵਾ ਦਿੱਤਾ ਜਾਵੇ।ਬੈਗ ਫਰੀ ਡੇ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਵੇ।ਉਹਨਾਂ ਨੇ ਵਿਭਾਗ ਵੱਲੋਂ ਭੇਜੀਆਂ ਨਾਬਾਰਡ ਗ੍ਰਾਂਟਸ ਦੀ ਸੁਚੱਜੀ ਵਰਤੋਂ ਕਰਦਿਆਂ ਉਸਾਰੀ ਕੰਮਾਂ ਨੂੰ ਸਮਾਂਬੱਧ ਪੂਰਾ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਤੇ ਜ਼ਿਲ੍ਹਾ ਸਮਰੱਥ ਕੋਆਰਡੀਨੇਟਰ ਰਾਧੇ ਸ਼ਾਮ,ਬੀਪੀਈਓ ਪ੍ਰਮੋਦ ਕੁਮਾਰ, ਬੀਪੀਈਓ ਸੁਨੀਲ ਕੁਮਾਰ ਬੀਪੀਈਓ ਮੈਡਮ ਸੁਸ਼ੀਲ ਕੁਮਾਰੀ, ਬੀਪੀਈਓ ਨਰਿੰਦਰ ਸਿੰਘ, ਬੀਪੀਈਓ ਅਜੇ ਛਾਬੜਾ, ਬੀਪੀਈਓ ਸਤੀਸ਼ ਮਿਗਲਾਨੀ, ਬੀਪੀਈਓ ਜਸਪਾਲ ਸਿੰਘ,ਬੀਪੀਈਓ ਭਾਲਾ ਰਾਮ ਅਤੇ ਜ਼ਿਲ੍ਹੇ ਦੇ ਸਮੂਹ ਸੀਐਚਟੀ ਮੌਜੂਦ ਸਨ।