
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਪਰਖ ਰਾਸ਼ਟਰੀ ਸਰਵੇਖਣ 2024 ਨੂੰ ਲੈ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਦੇ ਤੀਜੀ ਜਮਾਤ ਦੇ ਅਧਿਆਪਕਾਂ ਨਾਲ ਕੀਤੀ ਗਈ ਮੀਟਿੰਗ।ਮੀਟਿੰਗ ਦਾ ਮੁੱਖ ਮੰਤਵ ਪਰਖ ਰਾਸ਼ਟਰੀ ਸਰਵੇਖਣ 2024 ਦੀ ਪ੍ਰੇਕਟਿਸ ਲਈ ਭੇਜੀ ਜਾ ਰਹੀ ਸਿੱਖਿਆ ਸਮਗਰੀ ਦੀ ਵਰਤੋਂ ਦੀ ਜਾਣਕਾਰੀ ਦੇਣਾ :- ਕਮਲਦੀਪ ਕੌਰ। ਪਰਖ ਰਾਸ਼ਟਰੀ ਸਰਵੇਖਣ ਅਧੀਨ ਭੇਜੀ ਜਾ ਰਹੀ ਸਮਗਰੀ ਗੁਣਾਤਮਕ ਸਿੱਖਿਆ ਦਾ ਆਧਾਰ:- ਡੀਜੀ ਸਿੰਘ।ਪਠਾਨਕੋਟ, 5 ਨਵੰਬਰ ( ) ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਬਲਾਕ ਨਰੋਟ ਜੈਮਲ ਸਿੰਘ ਅਤੇ ਬਲਾਕ ਬਮਿਆਲ ਦੇ ਤੀਜੀ ਜਮਾਤ ਦੇ ਅਧਿਆਪਕਾਂ ਨਾਲ ਬੀਪੀਈਓ ਸ੍ਰੀ ਪੰਕਜ ਅਰੋੜਾ ਅਤੇ ਬੀਪੀਈਓ ਸ੍ਰੀ ਨਰੇਸ਼ ਪਨਿਆੜ ਦੀ ਅਗਵਾਈ ਹੇਠ ਪਰਖ ਰਾਸ਼ਟਰੀ ਸਰਵੇਖਣ 2024 ਲਈ ਭੇਜੀ ਜਾ ਰਹੀ ਸਿੱਖਿਆ ਸਮਗਰੀ ਦੇ ਉਚਿੱਤ ਪ੍ਰਯੋਗ ਨੂੰ ਲੈਕੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ ਪਰਖ ਰਾਸ਼ਟਰੀ ਸਰਵੇਖਣ 2024 ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਕਿਹਾ ਕਿ ਸਿਖਲਾਈ ਮੀਟਿੰਗ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣਾ ਅਤੇ ਵਿਦਿਆਰਥੀਆਂ ਵਿੱਚ ਕੰਪੀਟੈਂਸੀ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਨਾਲ ਅਧਿਆਪਕ ਵਿਦਿਆਰਥੀਆਂ ਦੇ ਕਮਜ਼ੋਰ ਪੱਖਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਲਈ ਲੋੜੀਂਦੇ ਕਦਮ ਚੁੱਕਣਗੇ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਮੀਟਿੰਗ ਦੌਰਾਨ ਪ੍ਰਾਪਤ ਕੀਤੀ ਗਈ ਸਿਖਲਾਈ ਨੂੰ ਆਪਣੇ ਆਪਣੇ ਸਕੂਲਾਂ ਵਿੱਚ ਹੂਬਹੂ ਲਾਗੂ ਕਰਨ ਤਾਂ ਜੋ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਸੁਧਾਰ ਆ ਸਕੇ। ਉਨ੍ਹਾਂ ਪਰਖ ਰਾਸ਼ਟਰੀ ਸਰਵੇਖਣ 2024 ਲਈ ਸਿੱਖਿਆ ਮੰਤਰਾਲੇ ਵੱਲੋਂ ਭੇਜੀਆਂ ਜਾ ਰਹੀਆਂ ਪ੍ਰੇਕਟਿਸ ਸੀਟਾਂ ਅਤੇ ਟੈਸਟ ਕਰਵਾਉਣ ਲਈ ਸਕੂਲ ਮੁਖੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਰਖ ਰਾਸ਼ਟਰੀ ਸਰਵੇਖਣ 2024 ਅਧੀਨ ਭੇਜੀਆਂ ਜਾ ਰਹੀਆਂ ਪ੍ਰੇਕਟਿਸ ਸੀਟਾਂ ਅਤੇ ਸਮਗਰੀ ਬੱਚਿਆਂ ਨੂੰ ਭਵਿੱਖ ਦੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਦੀਆਂ ਹਨ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਪਰਖ ਰਾਸ਼ਟਰੀ ਸਰਵੇਖਣ ਅਧੀਨ ਭੇਜੀ ਜਾ ਰਹੀ ਸਮਗਰੀ ਗੁਣਾਤਮਕ ਸਿੱਖਿਆ ਦਾ ਆਧਾਰ ਹੈ। ਇਸ ਨਾਲ ਬੱਚਿਆਂ ਦੇ ਸਿੱਖਣ ਪੱਧਰ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡੀ ਪ੍ਰਮੁੱਖਤਾ ਸਿੱਖਿਆ ਦੀ ਗੁਣਵੱਤਾ ਵਿੱਚ ਵਾਧਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ ਹੈ ਕਿ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ ਪਰਖ ਰਾਸ਼ਟਰੀ ਸਰਵੇਖਣ ( ਕੰਪੀਟੈਂਸੀ ਇਨਹੈਂਸਮੈਂਟ ਪਲਾਨ) ਨੂੰ ਕਾਮਯਾਬ ਕਰਨ ਲਈ ਸਾਰੇ ਰਲ-ਮਿਲਕੇ ਹਮਲਾ ਮਾਰੀਏ ਅਤੇ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰੀਏ। ਉਨ੍ਹਾਂ ਦੱਸਿਆ ਕਿ ਬਲਾਕ ਦੇ 112 ਸਕੂਲਾਂ ਦੇ ਅਧਿਆਪਕਾਂ ਨੂੰ 4 ਦਸੰਬਰ 2024 ਨੂੰ ਹੋਣ ਵਾਲੇ ਪਰਖ ਰਾਸ਼ਟਰੀ ਸਰਵੇਖਣ ਸਬੰਧੀ ਇੱਕ ਰੋਜ਼ਾ ਟ੍ਰੇਨਿੰਗ ਦਿੱਤੀ ਗਈ ਹੈ ਤਾਂ ਜ਼ੋ ਉਨ੍ਹਾਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਹੋ ਸਕੇ ਅਤੇ ਵਿਭਾਗ ਵੱਲੋਂ ਇਸ ਸਰਵੇਖਣ ਦੀ ਤਿਆਰੀ ਲਈ ਭੇਜੀ ਜਾ ਰਹੀ ਸਮਗਰੀ ਹਰ ਵਿਦਿਆਰਥੀ ਤੱਕ ਪਹੁੰਚੇ ਅਤੇ ਵਿਦਿਆਰਥੀ ਇਸ ਸਮਗਰੀ ਦਾ ਲਾਭ ਲੈ ਸਕਣ। ਇਸ ਮੌਕੇ ਬੀਪੀਈਓ ਸ੍ਰੀ ਪੰਕਜ ਅਰੋੜਾ, ਬੀਪੀਈਓ ਸ੍ਰੀ ਨਰੇਸ਼ ਪਨਿਆੜ ਅਤੇ ਡੀਆਰਸੀ ਵਨੀਤ ਮਹਾਜਨ ਵੱਲੋਂ ਵੀ ਅਧਿਆਪਕਾਂ ਨੂੰ ਬੱਚਿਆਂ ਦੇ ਨਤੀਜਿਆਂ ਦਾ ਵਿਸ਼ਲੇਸ਼ਣ ਕਰਨ ਬਾਰੇ ਦੱਸਿਆ ਗਿਆ ਅਤੇ 4 ਦਸੰਬਰ ਨੂੰ ਹੋਣ ਵਾਲੇ ਪਰਖ ਰਾਸ਼ਟਰੀ ਸਰਵੇਖਣ ਵਿੱਚ ਵਿਦਿਆਰਥੀਆਂ ਨੂੰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਮੌਕੇ ਬੀਆਰਸੀ ਬਿਸੰਭਰ ਦਾਸ, ਬੀਆਰਸੀ ਦੀਪਕ ਸੈਣੀ, ਸੀਐਚਟੀ ਪਵਨ ਕੁਮਾਰ, ਸੀਐਚਟੀ ਸਰਬਜੀਤ ਕੌਰ, ਸੀਐਚਟੀ ਸ੍ਰਿਸ਼ਟਾ ਦੇਵੀ, ਸੀਐਚਟੀ ਅੰਜੂ ਬਾਲਾ, ਬਲਕਾਰ ਅੱਤਰੀ ਆਦਿ ਹਾਜ਼ਰ ਸਨ।ਫੋਟੋ ਕੈਪਸ਼ਨ:- ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਅਤੇ ਬੀਪੀਈਓ ਸ੍ਰੀ ਪੰਕਜ ਅਰੋੜਾ।