
ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਸ਼ਿਵਪਾਲ ਗੋਇਲ ਵੱਲੋਂ ਦਾਖਲਾਂ ਅਭਿਆਨ ਨੂੰ ਬੜਾਵਾ ਦੇਣ ਲਈ ਬੀਪੀਈਓ ਅਤੇ ਸੀ ਐਚ ਟੀ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਵੱਲੋਂ ਦਾਖਲਾ ਅਭਿਆਨ ਦੀ ਕੀਤੀ ਜਾ ਰਹੀ ਹੈ ਅਗਵਾਈਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨ ਜਾਰੀ ਹਨ।ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਸਟੇਟ ਵੱਲੋਂ ਦਿੱਤੀਆਂ ਹਦਾਇਤਾਂ ਅਤੇ ਦਾਖਲਾ ਟੀਚਿਆਂ ਦੀ ਪ੍ਰਾਪਤੀ ਲਈ ਕੰਮ ਕਰਦਿਆਂ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਬੜਾਵਾ ਦੇਣ ਲਈ ਦਾਖਲਾ ਅਭਿਆਨ ਚਲਾਇਆ। ਦਾਖਲਾ ਅਭਿਆਨ ਦੇ ਸਫਲ ਸੰਚਾਲਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਲਗਾਤਾਰ ਮੀਟਿੰਗਾਂ ਕਰਕੇ ਦਾਖ਼ਲਾ ਅਭਿਆਨ ਦੀ ਪੈਰਵਾਈ ਕੀਤੀ ਜਾ ਰਹੀ ਹੈ।ਇਸ ਸਿਲਸਿਲੇ ਨੂੰ ਅੱਗੇ ਵਧਾਉਂਦਿਆਂ ਅੱਜ ਬੀਪੀਈਓ ਅਤੇ ਸੀਐਚਟੀ ਨਾਲ ਸਕੂਲ ਨੰ 3 ਫਾਜ਼ਿਲਕਾ ਵਿਖੇ ਮੀਟਿੰਗ ਕੀਤੀ ਗਈ।ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਾਖਲਾ ਮੁਹਿੰਮ ਤਹਿਤ ਸਕੂਲ ਮੁੱਖੀਆ ਅਤੇ ਅਧਿਆਪਕਾਂ ਵੱਲੋਂ ਟੀਮਾਂ ਬਣਾ ਕੇ ਘਰ ਘਰ ਪਹੁੰਚ ਕਰਕੇ ਵੱਡੇ ਪੱਧਰ ਤੇ ਦਾਖਲੇ ਕੀਤੇ ਜਾਣ। ਸਟੇਟ ਵੱਲੋਂ ਮਿਲੇ ਟੀਚੇ ਨੂੰ ਪ੍ਰਾਪਤ ਕਰਨ ਦੇ ਯਤਨ ਕੀਤੇ ਜਾਣ ।ਦਾਖਲ ਕੀਤੇ ਗਏ ਵਿਦਿਆਰਥੀਆਂ ਨੂੰ ਈ ਪੰਜਾਬ ਪ੍ਰੋਟਲ ਤੇ ਰਜਿਸਟਰ ਕੀਤਾ ਜਾਵੇ। ਉਹਨਾਂ ਨੇ ਮੀਟਿੰਗ ਵਿੱਚ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਦੁਆਰਾ ਦਿੱਤੀ ਅਗਵਾਈ ਰਾਹੀ ਜ਼ਿਲ੍ਹਾ ਸਿੱਖਿਆ ਅਮਲੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ ਕਰਕੇ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕੀਤਾ ਜਾਵੇ। ਉਹਨਾਂ ਕਿਹਾ ਕਿ ਕਲੱਸਟਰ ਪੱਧਰੀ ਟੀਮਾਂ ਬਣਾ ਕੇ ਦਾਖਲਿਆਂ ਵਿਚ ਤੇਜੀ ਲਿਆਂਦੀ ਜਾਵੇ । ਵਿਭਾਗ ਵੱਲੋਂ ਚਲਾਈ ਗਈ ਇਸ ਦਾਖ਼ਲਾ ਮੁਹਿੰਮ ਨੂੰ ਜਨ ਲਹਿਰ ਬਣਾਇਆ ਜਾਵੇ । ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਇੱਕ ਟੀਮ ਵਾਗ ਮਿਲਕੇ ਕੰਮ ਕਰਦਿਆਂ ਵੱਧ ਤੋਂ ਵੱਧ ਦਾਖਲੇ ਕੀਤੇ ਜਾਣ। ਉਹਨਾਂ ਨੇ ਮਿਸ਼ਨ ਸਮੱਰਥ ਨੂੰ ਸੁਚਾਰੂ ਢੰਗ ਨਾਲ ਸਕੂਲਾ ਵਿੱਚ ਲਾਗੂ ਕਰਨ ਅਤੇ ਵਿਭਾਗ ਵੱਲੋਂ ਦਿੱਤੇ ਟਿੱਚੇ ਦੀ ਪ੍ਰਾਪਤੀ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਤੀਵਿਧੀਆਂ ਕਰਵਾਈਆਂ ਜਾਣ ਅਤੇ ਖੇਡ ਵਿਧੀ ਰਾਹੀਂ ਪੜਾਉਣ ਨੂੰ ਬੜਾਵਾ ਦਿੱਤਾ ਜਾਵੇ ਇਸ ਮੌਕੇ ਤੇ ਬੀਪੀਈਓ ਪ੍ਰਮੋਦ ਕੁਮਾਰ, ਬੀਪੀਈਓ ਮੈਡਮ ਸੁਸ਼ੀਲ ਕੁਮਾਰੀ, ਬੀਪੀਈਓ ਨਰਿੰਦਰ ਸਿੰਘ, ਬੀਪੀਈਓ ਅਜੇ ਛਾਬੜਾ, ਬੀਪੀਈਓ ਸਤੀਸ਼ ਮਿਗਲਾਨੀ, ਬੀਪੀਈਓ ਜਸਪਾਲ ਸਿੰਘ ਅਤੇ ਜ਼ਿਲ੍ਹੇ ਦੇ ਸਮੂਹ ਸੀਐਚਟੀ ਮੌਜੂਦ ਸਨ।