ਜਿਲ੍ਹਾ ਫਾਜਿਲਕਾ ਵਿੱਚ ਨੈਸ਼ਨਲ ਮੀਨਜ਼ ਕਮ ਮੈਰਿਟ ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਸੁਚੱਜੇ ਪ੍ਰਬੰਧਾ ਹੇਠ ਸਫਲਤਾ ਪੂਰਵਕ ਹੋਈ ਸੰਪਨ

ਜਿਲ੍ਹਾ ਫਾਜਿਲਕਾ ਵਿੱਚ ਨੈਸ਼ਨਲ ਮੀਨਜ਼ ਕਮ ਮੈਰਿਟ ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਸੁਚੱਜੇ ਪ੍ਰਬੰਧਾ ਹੇਠ ਸਫਲਤਾ ਪੂਰਵਕ ਹੋਈ ਸੰਪਨ

4477 ਪ੍ਰੀਖਿਆਰਥੀਆਂ ਨੇ 13 ਪ੍ਰੀਖਿਆ ਕੇਂਦਰਾਂ ਵਿੱਚ ਦਿੱਤੀ ਪ੍ਰੀਖਿਆ

ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਕੂਲਾਂ ਵਿਚ ਪੜ੍ਹਦੇ ਅੱਠਵੀਂ ਅਤੇ ਦਸਵੀ ਜਮਾਤ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਦੀ ਰਾਹ ਅਸਾਨ ਕਰਨ ਲਈ ਵਜੀਫੇ ਪ੍ਰਦਾਨ ਕਰਨ ਲਈ ਐਸ ਸੀ ਈ ਆਰ ਟੀ ਪੰਜਾਬ ਰਾਹੀ ਲਈ ਜਾ ਰਹੀ ਸੂਬਾ ਪੱਧਰੀ ਵਜੀਫਾ ਪ੍ਰੀਖਿਆ ਜ਼ਿਲ੍ਹਾ ਫ਼ਾਜ਼ਿਲਕਾ ਸਫਲਤਾ ਪੂਰਵਕ ਸੰਪੰਨ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਅਤੇ ਐਲੀਮੈਟਰੀ ਫਾਜ਼ਿਲਕਾ ਸ਼ਿਵਪਾਲ ਗੋਇਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਪੰਕਜ ਕੁਮਾਰ ਅੰਗੀ ਨੇ ਦੱਸਿਆ ਕਿ ਇਸ ਵਜੀਫਾ ਪ੍ਰੀਖਿਆ ਲਈ ਜਿਲ੍ਹਾ ਫਾਜਿਲਕਾ ਵਿੱਚ ਕੁੱਲ 13 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਜਿਸ ਵਿੱਚੋਂ ਤਹਿਸੀਲ ਫਾਜਿਲਕਾ ਵਿੱਚ 4 ਤਹਿਸੀਲ ਅਬੋਹਰ ਵਿੱਚ 7 ਅਤੇ ਤਹਿਸੀਲ ਜਲਾਲਾਬਾਦ ਵਿੱਚ 2 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਵਿਦਿਆਰਥੀ ਨੂੰ ਉਹਨਾਂ ਦੇ ਅਧਿਆਪਕਾਂ ਵੱਲੋਂ ਬਹੁਤ ਵਧੀਆ ਤਿਆਰੀ ਕਰਵਾਈ ਗਈ ਸੀ।
ਜਿਸ ਸਦਕਾ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸਾਹ ਨਾਲ ਇਸ ਪ੍ਰੀਖਿਆ ਵਿੱਚ ਭਾਗ ਲਿਆ।
ਉੱਪ ਜਿਲ੍ਹਾ ਸਿੱਖਿਆ ਅਫਸਰ ਕਮ ਜ਼ਿਲਾ ਨੋਡਲ ਅਫ਼ਸਰ ਪੰਕਜ ਕੁਮਾਰ ਅੰਗੀ ਵੱਲੋਂ ਜਿਲ੍ਹੇ ਦੇ ਵੱਖ ਵੱਖ ਸੈਂਟਰਾਂ ਦਾ ਦੌਰਾ ਕਰਕੇ ਚੱਲ ਰਹੀ ਪ੍ਰੀਖਿਆ ਦਾ ਜਾਇਜ਼ਾ ਲਿਆ ਅਤੇ ਸੰਤੁਸ਼ਟੀ ਜਾਹਰ ਕਰਦਿਆਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਦੇ 4942 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਲਈ ਅਪਲਾਈ ਕੀਤਾ ਸੀ। ਜਿਸ ਵਿੱਚੋਂ 4477 ਪ੍ਰੀਖਿਆਰਥੀ ਪ੍ਰੀਖਿਆ ਵਿੱਚ ਹਾਜਰ ਹੋਏ ਅਤੇ 465 ਪ੍ਰੀਖਿਆਰਥੀ ਗੈਰਹਾਜ਼ਰ ਰਹੇ। ਇਸ ਤਰ੍ਹਾਂ 90.60 ਫੀਸਦੀ ਪ੍ਰੀਖਿਆਰਥੀ ਪ੍ਰੀਖਿਆ ਵਿੱਚ ਹਾਜਰ ਹੋਏ। ਪ੍ਰਿੰਸੀਪਲ ਗੁਰਦੀਪ ਕਰੀਰ, ਪ੍ਰਿੰਸੀਪਲ ਮਹਿੰਦਰ ਸ਼ਰਮਾ, ਪ੍ਰਿੰਸੀਪਲ ਕਸ਼ਮੀਰੀ ਲਾਲ ਅਤੇ ਪ੍ਰਿੰਸੀਪਲ ਸ਼ੁਭਾਸ਼ ਸਿੰਘ ਵੱਲੋਂ ਵੱਖ ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਕੇ ਪ੍ਰੀਖਿਆ ਦੀ ਨਿਗਰਾਨੀ ਕੀਤੀ ਗਈ।
ਇਸ ਪ੍ਰੀਖਿਆ ਦੇ ਸਫਲ ਸੰਚਾਲਨ ਲਈ ਜਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ। ਇਸ ਤੋ ਇਲਾਵਾ ਉਕਤ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ,ਸਮੂਹ ਕੇਦਰ ਸੁਪਰਡੈਂਟ ਅਤੇ ਨਿਗਰਾਨ ਅਮਲੇ ਵੱਲੋਂ ਸਲਾਘਾਯੋਗ ਸੇਵਾਵਾ ਨਿਭਾਈਆਂ ਗਈਆਂ।

Scroll to Top