
ਜਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਮਾਂਪੇ ਅਧਿਆਪਕ ਮਿਲਣੀਆਂ ਵਿੱਚ ਕੀਤੀ ਸ਼ਿਰਕਤ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਦੂਰੀ ਘੱਟ ਕਰਨ ਦਾ ਸਾਰਥਕ ਉਪਰਾਲਾ ਮਾਪੇ ਅਧਿਆਪਕ ਮਿਲਣੀ-ਸਤੀਸ ਕੁਮਾਰ, ਪਰਵਿੰਦਰ ਸਿੰਘ ਮਾਪਿਆਂ ਵੱਲੋਂ ਮੈਗਾ ਪੀਟੀਐਮ ਵਿੱਚ ਕੀਤੀ ਗਈ ਭਰਵੀ ਸਮੂਲੀਅਤ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ,ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਨੂੰ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਵਿਦਿਆਰਥੀਆਂ ਦੀ ਹੁਣ ਤੱਕ ਦੀ ਕਾਰਗੁਜਾਰੀ ਅਤੇ ਮਿਸ਼ਨ ਸਮਰੱਥ ਅਤੇ ਸੀਈਪੀ ਦੇ ਮੰਤਵ ਦੀ ਪੂਰਤੀ ਬਾਰੇ ਮਾਪਿਆਂ ਨਾਲ ਮਿਲ ਕੇ ਯੋਜਨਾਬੰਦੀ ਕੀਤੀ ਗਈ। ਇਸ ਪ੍ਰੋਗਰਾਮ ਤਹਿਤ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਤੀਸ ਕੁਮਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਆਲਮਗੜ੍ਹ ,ਸਰਕਾਰੀ ਪ੍ਰਾਇਮਰੀ ਸਕੂਲ ਧਰਮਪੁਰਾ,ਸਰਕਾਰੀ ਪ੍ਰਾਇਮਰੀ ਸਕੂਲ ਸਯਦ ਵਾਲਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖ਼ੇੜਾ, ਸਰਕਾਰੀ ਹਾਈ ਸਕੂਲ ਪੱਕਾ ਚਿਸ਼ਤੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਰਵਿੰਦਰ ਸਿੰਘ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁਹੜੀ ਵਾਲਾ ਧੰਨਾ, ਸਰਕਾਰੀ ਪ੍ਰਾਇਮਰੀ ਸਕੂਲ ਡੰਗਰ ਖੇੜਾ, ਬੀਪੀਈਓ ਪ੍ਰਮੋਦ ਕੁਮਾਰ ਦੁਆਰਾ ਸਰਕਾਰੀ ਪ੍ਰਾਇਮਰੀ ਸਕੂਲ ਮੋਜਮ , ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਸੋਨਾ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਜਮਸ਼ੇਰ ਸਕੂਲਾਂ ਦਾ ਦੌਰਾ ਕਰਕੇ ਮਾਪੇ ਅਧਿਆਪਕ ਮਿਲਣੀਆ ਵਿੱਚ ਸਿਰਕਤ ਕੀਤੀ ਗਈ । ਉਹਨਾਂ ਵੱਲੋ ਮਾਪਿਆਂ ਅਤੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਆਪਣੇ ਬੱਚਿਆਂ ਨੂੰ ਬਿਨਾ ਝਿਜਕ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਅਤੇ ਉੱਚ ਪਾਏ ਦੀ ਸਿੱਖਿਆ ਪਾਉਣ। ਉਹਨ੍ਹਾਂ ਨੇ ਕਿਹਾ ਕਿ ਸਕੂਲ ਟਾਈਮ ਤੋਂ ਬਾਅਦ ਮਾਪੇ ਬੱਚਿਆਂ ਲਈ ਟਾਇਮ ਟੇਬਲ ਬਣਾ ਕੇ ਪੜ੍ਹਨ ਲਈ ਉਤਸ਼ਾਹਿਤ ਕਰਨ। ਉਹਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਤਕਨੀਕਾ ਨਾਲ ਲੈੱਸ ਕੀਤਾ ਜਾ ਰਿਹਾ ਹੈ। ਉਹਨਾਂ ਵੱਲੋਂ ਅਧਿਆਪਕਾਂ ਅਤੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਇਮਤਿਹਾਨਾਂ ਦੀ ਜ਼ੋਰਦਾਰ ਤਿਆਰੀ ਕਰਨ ਕਰਵਾਉਣ ਲਈ ਕਿਹਾ। ਉਹਨਾਂ ਮਿਸ਼ਨ ਸਮਰੱਥ ਦੀ ਪੂਰਤੀ ਲਈ ਯਤਨ ਕਰਨ ਲਈ ਪ੍ਰੇਰਿਆ। ਉਹਨਾਂ ਦੱਸਿਆ ਕਿ ਸਮੂਹ ਅਧਿਆਪਕਾਂ ਵੱਲੋਂ ਮਾਪਿਆਂ ਦਾ ਸਕੂਲਾਂ ਵਿੱਚ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਮਾਪਿਆਂ ਵਿੱਚ ਇੰਨਾ ਉਤਸ਼ਾਹ ਸੀ ਕਿ ਹਜ਼ਾਰਾਂ ਮਾਪਿਆਂ ਨੇ ਪੂਰੀ ਗਰਮ ਜੋਸ਼ੀ ਨਾਲ ਪੀਟੀਐਮ ਵਿੱਚ ਸ਼ਿਰਕਤ ਕਰਕੇ ਆਪਣੇ ਬੱਚਿਆਂ ਦੇ ਅਧਿਆਪਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਇਸ ਸਬੰਧੀ ਹੋਰ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਅੱਜ ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ। ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਦੇ ਬਿਹਤਰ ਅਤੇ ਕਮਜੋਰ ਪੱਖਾਂ ਤੋਂ ਜਾਣੂ ਕਰਵਾਇਆ ਗਿਆ ਤਾਂ ਜੋ ਵਿਦਆਰਥੀਆਂ ਦੀਆਂ ਬਿਹਤਰ ਪ੍ਰਾਪਤੀਆਂ ਨੂੰ ਹੋਰ ਬਿਹਤਰੀਨ ਅਤੇ ਕਮਜੋਰ ਪੱਖਾ ‘ਚ ਸੁਧਾਰ ਕੀਤਾ ਜਾ ਸਕੇ। ਸਮੂਹ ਮਾਪਿਆਂ ਨੂੰ ਬੱਚਿਆਂ ਦੀਆਂ ਕਾਪੀਆਂ ਤੇ ਹਸਤਾਖਰ ਕਰਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਦੀ ਸਿਹਤ ਸੰਭਾਲ ਲਈ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ। ਮਾਪਿਆਂ ਨੇ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ।ਇਸ ਦੌਰਾਨ ਮਾਪਿਆਂ ਦੇ ਨਾਲ ਨਾਲ ਪੰਚਾਇਤੀ ਨੁੰਮਾਇੰਦਿਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲਾਂ ਅਤੇ ਵਿਦਿਆਰਥੀਆਂ ਦੀ ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਦੌਰਾਨ ਹਰ ਸਕੂਲ ਵੱਲੋਂ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਅ ਵੀ ਪ੍ਰਾਪਤ ਕੀਤੇ ਤਾਂ ਕਿ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਵਾਂ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲਾਂ ਦੀ ਬਿਹਤਰੀ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਿਹਤਰੀਨ ਬਣਾਇਆ ਜਾ ਸਕੇ। ਵੱਖ-ਵੱਖ ਸਕੂਲਾਂ ‘ਚ ਮਾਪਿਆਂ ਨੂੰ ਪ੍ਰੋਜੈਕਟਰਾਂ ਤੇ ਐਲਈਡੀਜ਼ ਰਾਹੀਂ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਤੇ ਸਰਗਰਮੀਆਂ ਤੋਂ ਜਾਣੂ ਕਰਵਾਇਆ ਗਿਆ। ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਸਥਾਪਤ ਨਵੀਆਂ ਸਹੂਲਤਾਂ ਬਾਰੇ ਦੱਸਿਆ ਗਿਆ। ਇਸ ਮੌਕੇ ਤੇ ਸਕੂਲ ਮੁੱਖੀ, ਸਕੂਲ ਸਟਾਫ, ਸਕੂਲ ਪ੍ਰਬੰਧਕ ਕਮੇਟੀ ਮੈਂਬਰ, ਪੰਚਾਇਤੀ ਨੁਮਾਇੰਦੇ,ਪਤਵੰਤੇ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ। ਇਸ ਪ੍ਰੋਗਰਾਮ ਦੀ ਸਫਲਤਾ ਲਈ ਸਮੂਹ ਬੀਪੀਈਓ,ਸਮੂਹ ਬੀਐਨਓ , ਸਮੂਹ ਸੀਐਚਟੀਜ, ਸਮੂਹ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।