ਡੀਈਓ ਅਤੇ ਡਿਪਟੀ ਡੀਈਓ ਸੈਕੰਡਰੀ ਵੱਲੋਂ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਦੌਰਾ

ਡੀਈਓ ਅਤੇ ਡਿਪਟੀ ਡੀਈਓ ਸੈਕੰਡਰੀ ਵੱਲੋਂ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਦੌਰਾ

ਮੋਹਾਲੀ ਮਿਤੀ 20 ਮਾਰਚ
ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਐੱਸ ਸੀ ਈ ਆਰ ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਥੇ ਸਕੂਲ ਆਫ਼ ਐਮੀਨੈਂਸ ਫੇਜ਼ 3 ਬੀ ਇੱਕ ਵਿਖੇ ਅਧਿਆਪਕ ਸਿਖਲਾਈ ਵਰਕਸ਼ਾਪ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ ਅਤੇ ਡਿਪਟੀ ਡੀਈਓ ਸੈਕੰਡਰੀ ਅੰਗਰੇਜ਼ ਸਿੰਘ ਵੱਲੋਂ ਦੌਰਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਡਿਪਟੀ ਡੀਈਓ ਸੈਕੰਡਰੀ ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਹ ਸਿਖਲਾਈ ਵਰਕਸ਼ਾਪ ਮਿਸ਼ਨ ਸਮੱਰਥ ਤਹਿਤ ਜ਼ਿਲ੍ਹਾ ਮੋਹਾਲੀ ਦੇ ਸਮੂਹ ਅੱਠ ਸਿੱਖਿਆ ਬਲਾਕਾਂ ਦੇ ਸਕੂਲ ਮੁਖੀਆਂ ਨੂੰ ਇੱਕ ਰੋਜ਼ਾ ਅਤੇ ਵੱਖ ਵੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਦੋ ਰੋਜ਼ਾ ਸਿਖਲਾਈ ਦਿੱਤੀ ਜਾ ਰਹੀ ਹੈ।
ਇਸ ਮੌਕੇ ਡੀਈਓ ਸੈਕੰਡਰੀ ਵੱਲੋਂ ਸਕੂਲ ਮੁਖੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਵਿਭਾਗ ਦੇ ਰਿਸੋਰਸ ਪਰਸਨਾਂ ਦੁਆਰਾ ਦਿੱਤੀ ਜਾ ਰਹੀ ਸਿਖਲਾਈ ਨੂੰ ਧਿਆਨ ਨਾਲ ਪ੍ਰਾਪਤ ਕਰਨ ਅਤੇ ਸਕੂਲ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਉਪਰਾਲੇ ਕਰਨ।

Scroll to Top