
ਡੀ.ਟੀ.ਐੱਫ. ਵੱਲੋਂ 2364 ਈਟੀਟੀ ਅਤੇ 5994 ਈਟੀਟੀ ਭਰਤੀਆਂ ਮੁਕੰਮਲ ਕਰਵਾਉਣ ਲਈ 30 ਅਗਸਤ ਨੂੰ ਜਿਲ੍ਹਾ ਕੇਂਦਰਾਂ ‘ਤੇ ਮੁੱਖ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’ਡੀ.ਟੀ.ਐੱਫ. ਵੱਲੋਂ ਈ.ਟੀ.ਟੀ. ਅਧਿਆਪਕਾਂ ਦੇ ਮੋਹਾਲੀ ਅਤੇ ਗੰਭੀਰਪੁਰ ਦੇ ਅਣਮਿੱਥੇ ਮੋਰਚਿਆਂ ਦੀ ਹਮਾਇਤਪ੍ਰਾਇਮਰੀ ਸਕੂਲਾਂ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਅਤੇ ਬਹੁਤ ਸਾਰੇ ਸਕੂਲਾਂ ਦੇ ਸਿੰਗਲ ਟੀਚਰ ਜਾਂ ਟੀਚਰ ਲੈੱਸ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਕਈ ਸਾਲਾਂ ਤੋਂ ਲਟਕਾਈ 2364 ਈ.ਟੀ.ਟੀ. ਭਰਤੀ ਦੀ ਮੈਰਿਟ ਲਿਸਟ ਜਾਰੀ ਹੋਣ ਦੇ ਬਾਵਜੂਦ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ ਹਨ ਅਤੇ ਇਸੇ ਤਰ੍ਹਾਂ ਸਿੱਖਿਆ ਵਿਭਾਗ ਦੇ ਨਾਕਾਮੀ ਕਾਰਨ ਹੀ ਰੁਲ ਰਹੀਂ 5994 ਈਟੀਟੀ ਭਰਤੀ ਦੀ ਵੀ ਪ੍ਰਕਿਰਿਆ ਵੀ ਲੰਬੇ ਸਮੇਂ ਤੋਂ ਵੱਖ-ਵੱਖ ਅੜਿੱਕੇ ਖੜੇ ਕਰਕੇ ਮੁਕੰਮਲ ਨਹੀਂ ਕੀਤੀ ਜਾ ਰਹੀ ਹੈ। ਸਕੂਲੀ ਸਿੱਖਿਆ ਦੇ ਅਧਾਰ ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਲੰਬਾਂ ਸਮਾਂ ਭਰਤੀਆਂ ਨਾ ਹੋਣ ਸਦਕਾ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਲਗਾਤਾਰ ਨੁਕਸਾਨ ਹੋ ਰਿਹਾ ਹੈ, ਉੱਥੇ ਇਹਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੀ ਪ੍ਰਭਾਵਿਤ ਹੋ ਰਹੀ ਹੈ ਅਤੇ ਸਿਲੈਕਟਡ ਅਧਿਆਪਕ ਵੀ ਕਈ-ਕਈ ਸਾਲਾਂ ਤੋਂ ਬੇਰੁਜ਼ਗਾਰੀ ਦਾ ਸੰਤਾਪ ਭੁਗਤ ਰਹੇ ਹਨ। ਇਸੇ ਸੰਕਟ ਵਿੱਚੋਂ ਇਹਨਾਂ ਅਧਿਆਪਕਾਂ ਵੱਲੋਂ ਆਪਣੀਆਂ ਭਰਤੀਆਂ ਮੁਕੰਮਲ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਤਹਿਤ 2364 ਈ.ਟੀ.ਟੀ. ਦੀ ਭਰਤੀ ਪੂਰੀ ਕਰਵਾਉਣ ਲਈ ਵਿੱਦਿਆ ਭਵਨ (ਮੋਹਾਲੀ) ਅੱਗੇ 20 ਅਗਸਤ 2024 ਤੋਂ ਅਣਮਿਥਿਆ ਧਰਨਾ ਚੱਲ ਰਿਹਾ ਹੈ ਅਤੇ 5994 ਈ.ਟੀ.ਟੀ. ਭਰਤੀ ਪੂਰੀ ਕਰਵਾਉਣ ਲਈ 24 ਅਗਸਤ ਤੋਂ ਲਗਾਤਾਰ ਸਿੱਖਿਆ ਮੰਤਰੀ ਦੀ ਪਿੰਡ ਗੰਭੀਰਪੁਰ (ਅਨੰਦਪੁਰ ਸਾਹਿਬ) ਰਿਹਾਇਸ਼ ਦੇ ਨੇੜੇ ਧਰਨਾ ਲੱਗਿਆ ਹੋਇਆ ਹੈ। ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਇਕਾਈ ਫਾਜ਼ਿਲਕਾ ਵੱਲੋਂ 2364 ਈ.ਟੀ.ਟੀ. ਤੇ 5994 ਈ.ਟੀ.ਟੀ. ਭਰਤੀਆਂ ਮੁਕੰਮਲ ਕਰਵਾਉਣ ਅਤੇ ਦੋਵੇਂ ਸੰਘਰਸ਼ੀ ਮੋਰਚਿਆਂ ਦੀ ਹਮਾਇਤ ਵਿੱਚ ਡਿਪਟੀ ਕਮਿਸ਼ਨਰ ਫਾਜ਼ਿਲਕਾ ਰਾਹੀਂ ਮੁੱਖ ਮੰਤਰੀ ਪੰਜਾਬ ਵੱਲ ‘ਮੰਗ ਪੱਤਰ’ ਭੇਜਿਆ ਗਿਆ । ਡੀ.ਟੀ.ਐੱਫ. ਦੇ ਸੂਬਾ ਜਰਨਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਅਤੇ ਜਿਲ੍ਹਾ ਜਰਨਲ ਸਕੱਤਰ ਕੁਲਜੀਤ ਡੰਗਰ ਖੇੜਾ ਨੇ ਕਿਹਾ ਕਿ ਬਹੁਤ ਹੀ ਲੰਬੇ ਸਮੇਂ ਤੋਂ ਰੁਜਗਾਰ ਦੀ ਆਸ ਵਿੱਚ ਲੱਖਾਂ ਰੁਪਏ ਲਾ ਕੇ ਕੋਰਟਾਂ ਵਿੱਚੋ ਭਰਤੀ ਬਹਾਲ ਕਰਾਉਣ ਤੋਂ ਬਾਅਦ ਵੀ ਨਿਯੁਕਤੀ ਆਰਡਰ ਲਈ ਬੇਰੁਜਗਾਰ ਅਧਿਆਪਕ ਸੜਕਾਂ ਤੇ ਰੁਲ ਰਹੇ ਹਨ, ਜਿਸ ਦੇ ਚਲਦਿਆਂ 2364 ਬੇਰੁਜਗਾਰ ਅਧਿਆਪਕਾਂ ਦਾ ਧਰਨਾ ਡੀ.ਪੀ.ਆਈ. ਦਫ਼ਤਰ ਮੋਹਾਲੀ ਦੇ ਬਾਹਰ ਲਗਾਤਾਰ ਚੱਲ ਰਿਹਾ ਹੈ ਅਤੇ ਉੱਥੇ ਹੀ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ 2 ਬੇਰੁਜਗਾਰ ਅਧਿਆਪਕ ਪੈਟਰੋਲ ਦੀਆਂ ਬੋਤਲਾਂ ਲੈ ਕੇ ਡੀ.ਪੀ. ਆਈ.ਦਫ਼ਤਰ ਡੀ ਸਭ ਤੋਂ ਉਪਰਲੀ ਮੰਜਿਲ ‘ਤੇ ਪਹੁੰਚ ਗਏ ਹਨ ਜੋ ਕਿ ਸਰਕਾਰ ਦੀ ਲਾਰੇ ਲਾਉ ਅਤੇ ਮਾੜੀ ਕਾਰਗੁਜਾਰੀ ਦਾ ਨਤੀਜਾ ਹੈ!ਡੀ ਟੀ ਐੱਫ ਦੇ ਆਗੂਆਂ ਨੇ ਕਿਹਾ ਕਿ ਜ਼ੇਕਰ ਸਰਕਾਰ ਜਲਦੀ ਬੇਰੁਜਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕਰੇ ਨਹੀਂ ਤਾਂ ਪੰਜਾਬ ਸਰਕਾਰ ਦਾ ਵੱਡੇ ਪੱਧਰ ਤੇ ਪੰਜਾਬ ਭਰ ਵਿੱਚ ਵਿਰੋਧ ਕੀਤਾ ਜਾਵੇਗਾ!ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਮਮਤਾ ਆਜ਼ਾਦ ਅਤੇ ਕਮਲਜੀਤ ਨੇ ਦੱਸਿਆ ਕਿ ਦੂਸਰਾ ਪੱਕਾ ਧਰਨਾ 5994ਬੇਰੁਜਗਾਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਪੰਜਾਬ ਦੇ ਪਿੰਡ ਗੰਭੀਰਪੁਰ ਵਿਖੇ ਚੱਲ ਰਿਹਾ ਹੈ!ਉਹਨਾਂ ਕਿਹਾ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਮੁੱਦੇ ਦੀ ਗੰਭੀਰਤਾ ਨੂੰ ਦੇਖਦਿਆਂ 2364ਅਤੇ 5994 ਬੇਰੁਜਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਕੇ ਸਕੂਲਾਂ ਵਿੱਚ ਭੇਜਣਾ ਚਾਹੀਦਾ ਹੈ!ਇਸ ਮੌਕੇ ਈ.ਟੀ.ਟੀ. 2364 ਦੇ ਸੂਬਾ ਆਗੂ ਪ੍ਰਿਥਵੀ ਵਰਮਾ,ਡੀ ਟੀ ਐੱਫ ਤੋਂ ਬਲਜਿੰਦਰ ਗਰੇਵਾਲ, ਪ੍ਰੈਸ ਸਕੱਤਰ ਹਰੀਸ਼ ਕੁਮਾਰ, ਓਮ ਪ੍ਰਕਾਸ਼, ਸੀਤਾ ਰਾਮ, ਪਰਿਕਸ਼ਿਤ, ਰਮੇਸ਼ ਸੁਧਾ, ਗੁਰਵਿੰਦਰ ਸਿੰਘ, ਅਮਰ ਲਾਲ, ਜਗਦੀਸ਼ ਸੱਪਾਂ ਵਾਲੀ,ਰਾਜ ਕੁਮਾਰ ਜਈਆ,ਸੁਰਿੰਦਰ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਤੋਂ ਮਮਤਾ ਆਜ਼ਾਦ, ਕਮਲਜੀਤ ,ਦਿਲਕਰਨ ਸਿੰਘ, ਅਦਿਤਿਆ, 2364 ਅਤੇ 5994 ਈ ਟੀ ਟੀ ਬੇਰੁਜਗਾਰ ਯੂਨੀਅਨ ਤੋਂ ਮਨਦੀਪ ਸਿੰਘ, ਸੋਨੂੰ,ਇਕਬਾਲ ਸਿੰਘ,ਕਿਰਨ,ਸਿਵਾਨੀ,ਮਨਪ੍ਰੀਤ ਕੌਰ,ਰਵਨੀਤ ਕੌਰ,ਸ਼ਿਵ ਸ਼ਰਮਾ,ਸੁਰਿੰਦਰ ਕੁਮਾਰ ਅਤੇ ਹੋਰ ਹਾਜ਼ਰ ਸਨ।