ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਜਿਮਨੀ ਚੋਣਾਂ ਵਿੱਚ ਸਰਕਾਰ ਦਾ ਕੀਤਾ ਜਾਵੇਗਾ ਸਖਤ ਵਿਰੋਧ – ਧਨੋਆ

ਨਵਾਂ ਸ਼ਹਿਰ 9 ਜੁਲਾਈ ( ) ਪੰਜਾਬ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਨੇ ਕਿਹਾ ਕਿ ਜੇ 25 ਜੁਲਾਈ ਦੀ ਅਗਲੀ ਮੀਟਿੰਗ ਵਿੱਚ ਸਰਕਾਰ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਸਾਂਝਾ ਫਰੰਟ ਅਗਲੀਆਂ ਜਿਮਨੀ ਚੋਣਾਂ ਵਿੱਚ ਸਰਕਾਰ ਦਾ ਸਖਤ ਵਿਰੋਧ ਕਰੇਗਾ।

ਉਨ੍ਹਾਂ ਜਨਵਰੀ 2016 ਤੋਂ ਤਨਖਾਹ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਕੇ 125% ਮਹਿੰਗਾਈ ਭੱਤੇ ‘ਤੇ 2.59 ਦਾ ਸਿਫਾਰਿਸ਼ ਕੀਤਾ ਗੁਣਾਂਕ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕਰਨ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਜਾਰੀ ਕਰਨ, ਪੈਨਸ਼ਨ ਕਮਿਊਨਟੇਸ਼ਨ ਸਬੰਧੀ ਮਾਨਯੋਗ ਹਾਈਕੋਰਟ ਦਾ ਫੈਸਲਾ ਲਾਗੂ ਕਰਨ, 20 ਸਾਲ ਦੀ ਸਰਵਿਸ ਬਾਅਦ ਪੂਰੇ ਪੈਨਸ਼ਨਰੀ ਲਾਭ ਜਾਰੀ ਕਰਨ, ਕੈਸ਼ ਲੈਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮੈਡੀਕਲ ਕਲੇਮ ਤੁਰੰਤ ਜਾਰੀ ਕਰਨ ਆਦਿ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ। ਮੀਟਿੰਗ ਨੂੰ ਜੀਤ ਲਾਲ ਗੋਹਲੜੋਂ, ਅਸ਼ੋਕ ਕੁਮਾਰ, ਰਾਮ ਪਾਲ, ਦੀਦਾਰ ਸਿੰਘ, ਧਰਮ ਪਾਲ, ਸੁੱਚਾ ਰਾਮ, ਅਮਰਜੀਤ ਸਿੰਘ, ਹਰਭਜਨ ਸਿੰਘ ਭਾਵੜਾ, ਰੇਸ਼ਮ ਲਾਲ, ਸੋਹਣ ਸਿੰਘ ਸੁੱਜੋਵਾਲ, ਹਰੀ ਬਿਲਾਸ, ਰਾਮ ਲਾਲ, ਦੇਸ ਰਾਜ ਬੱਜੋਂ, ਸਰਵਣ ਰਾਮ ਆਦਿ ਨੇ ਵੀ ਸੰਬੋਧਨ ਕੀਤਾ।

ਮੀਟਿੰਗ ਵਿੱਚ ਸੁਰਜੀਤ ਰਾਮ, ਸਰੂਪ ਲਾਲ, ਈਸ਼ਵਰ ਚੰਦਰ, ਰਵਿੰਦਰ ਕੁਮਾਰ, ਬਖਤਾਵਰ ਸਿੰਘ, ਅਵਤਾਰ ਸਿੰਘ, ਹਰਵਿੰਦਰ ਸਿੰਘ, ਰਾਮ ਸਿੰਘ, ਅਵਤਾਰ ਸਿੰਘ, ਸੰਤੋਖ ਸਿੰਘ, ਹਰਦਿਆਲ ਸਿੰਘ, ਕੁਲਦੀਪ ਸਿੰਘ, ਅਮਰਜੀਤ ਸਿੰਘ, ਨਿਰੰਜਨ ਲਾਲ, ਹਰੀ ਸਿੰਘ, ਮਨੋਹਰ ਲਾਲ, ਹਰਭਜਨ ਸਿੰਘ, ਭਾਗ ਸਿੰਘ, ਪ੍ਰੇਮ ਰਤਨ, ਸੋਹਣ ਸਿੰਘ, ਹਰਭਜਨ ਸਿੰਘ, ਜੋਗਿੰਦਰ ਪਾਲ, ਗੁਰਦਿਆਲ ਸਿੰਘ, ਰਾਵਲ ਸਿੰਘ, ਸੋਖੀ ਰਾਮ, ਬੇਅੰਤ ਸਿੰਘ, ਸੁਖ ਚੰਦ, ਪੂਨਮ, ਤ੍ਰਿਪਤਾ ਆਦਿ ਹਾਜ਼ਰ ਸਨ।

Scroll to Top