
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ
ਮੁੱਖ ਮੰਤਰੀ ‘ਤੇ ਵਾਰ-ਵਾਰ ਮੀਟਿੰਗ ਤੋਂ ਭੱਜਣ ਦਾ ਦੋਸ਼
10 ਅਗਸਤ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ
ਨਵਾਂ ਸ਼ਹਿਰ 06 ਅਗਸਤ ( ) ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨਾਲ ਮੀਟਿੰਗ ਕਰਨ ਦੇ ਦਿੱਤੇ ਭਰੋਸੇ ਨੂੰ ਤਾਰ-ਤਾਰ ਕਰਦੇ ਹੋਏ ਵਾਰ-ਵਾਰ ਮੀਟਿੰਗ ਕਰਨ ਤੋਂ ਭਗੌੜੇ ਹੋਣ ਕਾਰਨ ਗੁੱਸੇ ਅਤੇ ਰੋਹ ਵਿੱਚ ਆਏ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਅਤੇ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫਤਰ ਨਵਾਂ ਸ਼ਹਿਰ ਸਾਹਮਣੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ, ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸਾਂਝਾ ਫਰੰਟ ਦੇ ਆਗੂ ਸੋਮ ਲਾਲ, ਜੀਤ ਲਾਲ ਗੋਹਲੜੋਂ, ਰਾਮ ਮਿੱਤਰ ਕੋਹਲੀ, ਅਸ਼ੋਕ ਕੁਮਾਰ, ਮੋਹਣ ਸਿੰਘ ਪੂਨੀਆਂ,ਬਲਵੀਰ ਕੁਮਾਰ, ਮੁਲਕ ਰਾਜ ਸ਼ਰਮਾ, ਜਸਵੀਰ ਸਿੰਘ ਮੋਰੋਂ, ਪ੍ਰਿੰਸੀਪਲ ਇਕਬਾਲ ਸਿੰਘ, ਹਰੀ ਬਿਲਾਸ, ਜੋਗਾ ਸਿੰਘ, ਦੇਸ ਰਾਜ ਬੱਜੋਂ, ਸੋਹਣ ਸਿੰਘ,ਅਜੀਤ ਕੁਮਾਰ ਨਈਅਰ, ਰਾਮ ਪਾਲ, ਹਰਭਜਨ ਸਿੰਘ ਭਾਵੜਾ, ਰੇਸ਼ਮ ਲਾਲ, ਸੁੱਚਾ ਰਾਮ ਆਦਿ ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ 25 ਜੁਲਾਈ ਤੇ ਹੁਣ 02 ਅਗਸਤ ਦੀ ਮੀਟਿੰਗ ਮੁਲਤਵੀ ਕਰਕੇ ਪੰਜਾਬ ਦੇ 7 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕੀਤਾ ਹੈ, ਜਿਸ ਕਰਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅੰਦਰ ਵਿਆਪਕ ਰੋਸ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਦੀ 10 ਅਗਸਤ ਨੂੰ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋ ਰਹੀ ਮੀਟਿੰਗ ਵਿੱਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਹਰਦਿਆਲ ਸਿੰਘ, ਹਰਬੰਸ ਸਿੰਘ, ਦਰਸ਼ਨ ਦੇਵ, ਨਸੀਬ ਚੰਦ ਮਹਿੰਗਾ ਰਾਮ, ਸੋਮ ਨਾਥ ਤਕਲਾ, ਨਰਿੰਦਰ ਸਿੰਘ, ਮਨੋਹਰ ਲਾਲ, ਭਾਗ ਸਿੰਘ, ਕੇਵਲ ਰਾਮ, ਰਜਿੰਦਰ ਸਿੰਘ, ਅਵਤਾਰ ਸਿੰਘ, ਸੰਤੋਖ ਸਿੰਘ, ਜਰਨੈਲ ਸਿੰਘ ਕੰਗ, ਤਰਸੇਮ ਸਿੰਘ, ਮੱਖਣ ਲਾਲ, ਸਤਪਾਲ, ਹਰੀ ਸਿੰਘ, ਕੁਲਵੀਰ ਕੁਮਾਰ, ਕੁਲਵੰਤ ਸਿੰਘ, ਜੋਗਿੰਦਰ ਕੁਮਾਰ, ਧਰਮਪਾਲ, ਸੁਰਜੀਤ, ਹੁਸਨ ਲਾਲ, ਸੁਖ ਰਾਮ, ਰਵਿੰਦਰ ਕੁਮਾਰ, ਕੁਲਦੀਪ ਸਿੰਘ, ਅਵਤਾਰ ਸਿੰਘ, ਜਗਦੀਸ਼ ਰਾਮ, ਜਰਨੈਲ ਸਿੰਘ, ਸੁਰਿੰਦਰ ਸਿੰਘ, ਈਸ਼ਵਰ ਚੰਦਰ, ਅਮਰਜੀਤ ਸਿੰਘ, ਹਰਵਿੰਦਰ ਸਿੰਘ, ਬੇਅੰਤ ਸਿੰਘ, ਗੁਲਜਾਰੀ ਲਾਲ ਆਦਿ ਵੀ ਹਾਜਰ ਸਨ।