
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬੋਰਡ ਜਮਾਤਾਂ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰਨੀ ਖੇੜਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
8ਵੀਂ, 10ਵੀਂ ਅਤੇ 12ਵੀਂ ਜਮਾਤਾਂ ਦਾ ਨਤੀਜਾ ਰਿਹਾ ਸ਼ਾਨਦਾਰ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰਨੀ ਖੇੜਾ ਦਾ ਨਤੀਜਾ ਸ਼ਾਨਦਾਰ ਰਿਹਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਮੰਜੂ ਠਕਰਾਲ ਨੇ ਦੱਸਿਆ ਕਿ ਅੱਠਵੀਂ,ਦਸਵੀਂ ਅਤੇ ਬਾਰਵੀਂ ਜਮਾਤ ਵਿੱਚ ਪਹਿਲੇ ਤਿਨ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਨੂੰ ਸਕੂਲ ਬੁਲਾ ਕੇ ਇਨਾਮ ਵੰਡ ਸਮਾਰੋਹ ਕੀਤਾ ਗਿਆ।
ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਆਸ਼ਾ ਰਾਣੀ ਨੇ 600 ਵਿੱਚੋਂ 571 ਅੰਕ, ਸੁਮਿਤ ਅਤੇ ਕਮਲੇਸ਼ ਨੇ 568 ਅੰਕ ਅਤੇ ਜਸਪ੍ਰੀਤ ਕੌਰ ਨੇ 567 ਅੰਕ ਪ੍ਰਾਪਤ ਕਰਕੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕੀਤੀਆਂ।
ਦਸਵੀਂ ਜਮਾਤ ਵਿੱਚ ਦੇ ਵਿਦਿਆਰਥੀ ਨਰੇਸ਼ ਕੁਮਾਰ ਨੇ 650 ਵਿੱਚੋਂ 564, ਭੀਮ ਸੈਨ ਨੇ 544 ਅਤੇ ਨਵਦੀਪ ਨੇ 542 ਅੰਕ ਪ੍ਰਾਪਤ ਕਰਕੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕੀਤੀਆਂ।
ਇਸੇ ਤਰਾਂ ਬਾਰ੍ਹਵੀਂ ਜਮਾਤ ਵਿੱਚ ਆਰਟਸ ਗਰੁੱਪ ਦੇ ਵਿਦਿਆਰਥੀ ਗੁਰਪਾਲ ਸਿੰਘ ਨੇ 500 ਵਿੱਚੋਂ 450 ਸਪਨਾ ਰਾਣੀ ਨੇ 449 ਅਤੇ ਹਰਪ੍ਰੀਤ ਸਿੰਘ ਨੇ 439 ਅੰਕ ਪ੍ਰਾਪਤ ਕਰਕੇ ਤਿੰਨ ਪੁਜੀਸ਼ਨਾਂ ਹਾਸਿਲ ਕੀਤੀਆਂ।
ਬਾਰ੍ਹਵੀਂ ਜਮਾਤ ਦੇ ਸਾਇੰਸ ਸਟਰੀਮ ਦੀ ਵਿਦਿਆਰਥਣ ਸੰਜਨਾ ਨੇ 500 ਵਿੱਚੋਂ 468, ਲਵਲੀਨ ਨੇ 460 ਅਤੇ ਸੁਧਾ ਨੇ 457 ਅੰਕ ਪ੍ਰਾਪਤ ਕਰਕੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕੀਤੀਆਂ।
ਪ੍ਰਿੰਸੀਪਲ ਸ਼੍ਰੀਮਤੀ ਮੰਜੂ ਠਕਰਾਲ ਜੀ ਵੱਲੋਂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਅਤੇ ਉਹਨਾਂ ਵੱਲੋਂ ਬੱਚਿਆਂ ਨੂੰ ਭਵਿੱਖ ਵਿੱਚ ਹੋਰ ਅੱਗੇ ਵਧਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਮੈਡਮ ਮੰਜੂ ਠਕਰਾਲ ਅਤੇ ਸਮੂਹ ਸਟਾਫ ਹਾਜ਼ਰ ਰਹੇ।