ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਉਦਘਾਟਨ ਸਮਾਗਮ ਕਰਵਾਇਆ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਉਦਘਾਟਨ ਸਮਾਗਮ ਕਰਵਾਇਆ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਕੁਮਾਰ ਸ਼ਰਮਾ ਉਪ ਸਿੱਖਿਆ ਅਫਸਰ ਸੈਕੰਡਰੀ ਰਵਿੰਦਰ ਪਾਲ ਸ਼ਰਮਾ ਜੀ ਦੀ ਯੋਗ ਅਗਵਾਈ ਅਤੇ ਪ੍ਰਿੰਸੀਪਲ ਦਿਆਲ ਸਿੰਘ ਜੀ ਦੇ ਤਾਲਮੇਲ ਨਾਲ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸਕੂਲ ਵਿੱਚ ਬਣਾਈ ਗਈ ਚਾਰ ਦੀਵਾਰੀ ਅਤੇ ਕਿਚਨ ਸ਼ੈੱਡ ਦਾ ਉਦਘਾਟਨ ਹਲਕਾ ਸਮਾਣਾ ਦੇ ਵਿਧਾਇਕ ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਅਤੇ ਚੇਅਰਮੈਨ ਮਾਰਕੀਟ ਕਮੇਟੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ ਜੀ ਨੇ ਕੀਤਾ । ਪ੍ਰਿੰਸੀਪਲ ਦਿਆਲ ਸਿੰਘ, ਗੁਰਪਿੰਦਰ ਕੌਰ, ਸੰਜੀਵ ਕੁਮਾਰ ਗੁਪਤਾ, ਸੁਖਰਾਜ ਕੁਮਾਰ ਲੱਕੀ, ਹਰਵਿੰਦਰ ਸਿੰਘ, ਜਸਵਿੰਦਰ ਕੌਰ, ਜਸਵਿੰਦਰ ਸਿੰਘ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਉਦਘਾਟਨੀ ਸਮਾਰੋਹ ਮੌਕੇ ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕੀ ਮੌਜੂਦਾ ਸਮੇਂ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਸਕੂਲਾਂ ਅੰਦਰ ਬੁਨਿਆਦੀ ਢਾਂਚੇ ਸਮੇਤ ਪੂਰੀ ਗਿਣਤੀ ਵਿੱਚ ਅਧਿਆਪਕ ਤੈਨਾਤ ਕੀਤੇ ਹੋਏ ਹਨ, ਤਾਂ ਜੋ ਵਿਦਿਆਰਥੀ ਬਿਨਾਂ ਕਿਸੇ ਪਰੇਸ਼ਾਨੀ ਦੇ ਪੜਾਈ ਕਰ ਸਕਣ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿੱਚ ਸੁਧਾਰ ਕਰਨ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਇਸ ਦੇ ਤਹਿਤ ਸੂਬੇ ਭਰ ਚ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਆਰੰਭੀ ਗਈ ਹੈ। ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਜਿਸ ਤਹਿਤ ਹਰ ਸਕੂਲ ਵਿੱਚ ਜਾ ਕੇ ਉਥੋਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ ਤੇ ਸਕੂਲਾਂ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ ਦੀਆਂ ਵਿਦਿਆਰਥਣਾ ਵੱਲੋਂ ਬਹੁਤ ਹੀ ਵਧੀਆ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਸੈਸ਼ਨ 2024-25 ਦੌਰਾਨ ਛੇਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਵਿਦਿਆਰਥੀਆਂ ਨੂੰ ਜਿਹੜੇ ਪਹਿਲੇ ਦੂਸਰੇ ਤੇ ਤੀਸਰੇ ਸਥਾਨ ਤੇ ਰਹੇ , ਉਨਾਂ ਦਾ ਸਨਮਾਨ ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ, ਬਲਕਾਰ ਸਿੰਘ ਗੱਜੂਮਾਜਰਾ, ਪ੍ਰਿੰਸੀਪਲ ਦਿਆਲ ਸਿੰਘ ਵੱਲੋਂ ਕੀਤਾ ਗਿਆ। ਇਸ ਸਮਾਗਮ ਦੌਰਾਨ ਪ੍ਰਿੰਸੀਪਲ ਦਿਆਲ ਸਿੰਘ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹ ਕੇ ਸੁਣਾਈ। ਜਿਸ ਵਿੱਚ ਉਹਨਾਂ ਨੇ ਦੱਸਿਆ ਕੀ ਪਿਛਲੇ ਸੈਸ਼ਨ ਵਿੱਚ ਵਿਦਿਆਰਥੀਆਂ ਦਾ ਅੱਠਵੀਂ, ਦਸਵੀਂ, ਤੇ ਬਾਰਵੀਂ ਬੋਰਡ ਦਾ ਨਤੀਜਾ 100% ਰਿਹਾ। ਇਸ ਦੇ ਨਾਲ ਨਾਨ ਬੋਰਡ ਜਮਾਤਾਂ ਦਾ ਨਤੀਜਾ ਵੀ 100% ਰਿਹਾ। ਪੜ੍ਹਾਈ ਦੇ ਨਾਲ ਨਾਲ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਵੀ ਬਹੁਤ ਮੱਲਾਂ ਮਾਰੀਆਂ। ਸਮੂਹ ਸਟਾਫ ਦੀ ਕਾਰਗੁਜ਼ਾਰੀ ਵੀ ਬਹੁਤ ਵਧੀਆ ਰਹੀ। ਬਲਾਕ ਨੋਡਲ ਅਫ਼ਸਰ ਭੁਪਿੰਦਰ ਸਿੰਘ ਨੇ ਵੀ ਉਚੇਚੇ ਤੌਰ ਤੇ ਪਹੁੰਚ ਕੇ ਸ਼ਿਰਕਤ ਕੀਤੀ। ਸਕੂਲ ਦੇ ਵਿਦਿਆਰਥੀਆਂ ਲਈ ਮੈਡਲ ਸੁਖਵਿੰਦਰ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਦਿੱਤੇ ਗਏ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ, ਵਾਈਸ ਚੇਅਰਮੈਨ ਗੁਰਮੀਤ ਸਿੰਘ ਅਤੇ ਸਮੂਹ ਕਮੇਟੀ ਵੀ ਹਾਜ਼ਰ ਰਹੀ। ਸਕੂਲ ਵਿੱਚ ਪਹੁੰਚੇ ਸਾਰੇ ਹੀ ਪੱਤਰਕਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਗੱਜੂਮਾਜਰਾ ਦੇ ਸਰਪੰਚ ਸਤਨਾਮ ਸਿੰਘ, ਸਦਰਪੁਰ ਦੇ ਸਰਪੰਚ ਗੁਰ ਧਿਆਨ ਸਿੰਘ, ਰਾਜਗੜ੍ਹ ਦੇ ਸਰਪੰਚ ਬਲਕਾਰ ਸਿੰਘ, ਖੇੜੀ ਮੱਲਾਂ ਦੇ ਸਰਪੰਚ ਸ਼ੇਰ ਸਿੰਘ, ਪਹਾੜਪੁਰ ਦੇ ਸਰਪੰਚ ਬਲਜਿੰਦਰ ਸਿੰਘ, ਸੈਂਸਰਵਾਲ ਦੇ ਸਰਪੰਚ ਬਲਵਿੰਦਰ ਸਿੰਘ, ਸਕੂਲ ਦੇ ਕੋਆਰਡੀਨੇਟਰ ਪਰਮਿੰਦਰ ਸਿੰਘ, ਵਿਦਿਅਕ ਮਾਹਿਰ ਜਸਵੀਰ ਸਿੰਘ ਹਾਜ਼ਰ ਰਹੇ। ਗਿੱਧੇ ਦੀ ਟੀਮ ਦੀ ਤਿਆਰੀ ਕਿਰਨਜੀਤ ਕੌਰ, ਮੀਨੂ ਰਾਣੀ, ਗੁਰਪ੍ਰੀਤ ਕੌਰ ਢਿੱਲੋਂ ਦੁਆਰਾ ਕਰਵਾਈ ਗਈ। ਬੈਂਡ ਦੀ ਤਿਆਰੀ ਸੰਦੀਪ ਸਿੰਘ ਅਤੇ ਭੁਪਿੰਦਰ ਸਿੰਘ ਵੱਲੋਂ ਕਰਵਾਈ ਗਈ। ਸਟੇਜ ਦਾ ਸੰਚਾਲਨ ਜਸਵਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਪੁਨੀਤ ਸਿੰਗਲਾ, ਬਲਜਿੰਦਰ ਕੌਰ, ਜਸਪ੍ਰਿੰਸ ਸਿੰਘ, ਮਨਵਿੰਦਰ ਕੌਰ, ਕਿਰਨਜੀਤ ਕੌਰ, ਪ੍ਰਭਜੋਤ ਕੌਰ, ਜਸਪ੍ਰੀਤ ਕੌਰ, ਅਜੇ ਸ਼ਰਮਾ, ਸੁਮੀਤ ਕੌਰ, ਮਨਦੀਪ ਕੌਰ, ਸਨੇਹਦੀਪ, ਪਰਮਿੰਦਰਜੀਤ ਕੌਰ, ਮਨਪ੍ਰੀਤ ਕੌਰ, ਚੈਰੀ ਰਾਣੀ, ਮਨਦੀਪ ਕੌਰ (ਲਾਈਬ੍ਰੇਰੀਅਨ) , ਸ਼ੁਭਪ੍ਰੀਤ ਕੌਰ, ਮੁਖਤਿਆਰ ਸਿੰਘ, ਰਾਜਵੀਰ ਕੌਰ, ਕੁਲਦੀਪ ਸਿੰਘ ਬਰਾੜ, ਯੋਗਿਤਾ ਪੁਰੀ ਹਾਜ਼ਰ ਸਨ।

Scroll to Top