ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਅਜ਼ੀਮਗੜ੍ਹ ਅਤੇ ਸੱਪਾਂਵਾਲੀ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਹੋਏ ਉਦਘਾਟਨ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਵਿਕਾਸ ਪ੍ਰੋਜੈਕਟ ਕੀਤੇ ਲੋਕ ਸਮਰਪਿਤ

ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਅਜ਼ੀਮਗੜ੍ਹ ਅਤੇ ਸੱਪਾਂਵਾਲੀ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਹੋਏ ਉਦਘਾਟਨ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਵਿਕਾਸ ਪ੍ਰੋਜੈਕਟ ਕੀਤੇ ਲੋਕ ਸਮਰਪਿਤ ਅਬੋਹਰ 9 ਅਪ੍ਰੈਲ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਅੱਜ ਅਜ਼ੀਮਗੜ੍ਹ ਅਤੇ ਪਿੰਡ ਸੱਪਾਂਵਾਲੀ ਦੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਹੋਏ। ਇਹ ਉਦਘਾਟਨ ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ ਨੇ ਕੀਤੇ। ਇਸ ਦੌਰਾਨ ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ ਨੇ ਆਖਿਆ ਕਿ ਸੂਬੇ ਦੀ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ । ਉਹਨਾਂ ਨੇ ਕਿਹਾ ਕਿ ਸਾਡੇ ਸਰਕਾਰੀ ਸਕੂਲ ਹੁਣ ਪਹਿਲਾਂ ਨਾਲੋਂ ਬਹੁਤ ਸ਼ਾਨਦਾਰ ਬਣਾ ਦਿੱਤੇ ਗਏ ਹਨ। ਅਧਿਆਪਕਾਂ ਦੀ ਘਾਟ ਦੂਰ ਕੀਤੀ ਗਈ ਹੈ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਦੇ ਉਪਰਾਲੇ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਇਸ ਨਾਲ ਸਾਡੇ ਸਮਾਜ ਦੇ ਹਰ ਵਰਗ ਦੇ ਬੱਚਿਆਂ ਨੂੰ ਸਿੱਖਿਆ ਮਿਲੇਗੀ ਅਤੇ ਸਿੱਖਿਆ ਦੇ ਸਹਾਰੇ ਹੀ ਸਾਡਾ ਸਮਾਜ ਤਰੱਕੀ ਕਰੇਗਾ। ਇਸ ਦੌਰਾਨ ਉਨਾਂ ਵੱਲੋਂ ਪਿੰਡ ਸੱਪਾਂਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 38 ਲੱਖ 13 ਹਜਾਰ ਰੁਪਏ ਅਤੇ ਸੀਨੀਅਰ ਸੈਕੈਂਡਰੀ ਸਕੂਲ ਸੱਪਾਂ ਵਾਲੀ ਵਿੱਚ 16 ਲੱਖ 93 ਹਜਾਰ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਅਜੀਮਗੜ੍ਹ ਵਿੱਚ 51 ਲੱਖ 44000 ਰੁਪਏ ਅਤੇ ਸਰਕਾਰੀ ਹਾਈ ਸਕੂਲ ਅਜੀਮਗੜ੍ਹ ਵਿੱਚ 45 ਲੱਖ 13 ਹਜਾਰ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਬੀਪੀਈਓ ਸਤੀਸ਼ ਮਿਗਲਾਨੀ ਬੀਪੀਈਓ ਭਾਲਾ ਰਾਮ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।

Scroll to Top