
ਪੰਜਾਬ ਸਿੱਖਿਆ ਕ੍ਰਾਂਤੀ; ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ 1 ਕਰੋੜ 33 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ-ਆਲਮਕੇ, ਢੰਡੀ ਖੁਰਦ ਤੇ ਢੰਡੀ ਕਦੀਮ ਦੇ ਸਕੂਲਾਂ ਵਿਚ 78 ਲੱਖ ਰੁਪਏ ਦੇ ਕੰਮਾਂ ਦਾ ਕੀਤਾ ਉਦਘਾਟਨਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣ ਰਿਹਾ ਹੈ ਪੰਜਾਬ: ਗੋਲਡੀ ਕੰਬੋਜਜਲਾਲਾਬਾਦ, 9 ਅਪ੍ਰੈਲ:ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ, ਜਦੋਂ ਤੋਂ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਸੱਤਾ ਸੰਭਾਲੀ ਹੈ, ਪੰਜਾਬ ਸਿੱਖਿਆ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੋਹ ਰਿਹਾ ਹੈ।ਪੰਜਾਬ ਸਰਕਾਰ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕਰ ਰਹੀ ਹੈ। ਅੱਜ, ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਹਲਕੇ ਦੇ ਪਿੰਡ ਆਲਮਕੇ, ਢੰਡੀ ਖੁਰਦ ਅਤੇ ਢੰਡੀ ਕਦੀਮ ਦੇ ਸਰਕਾਰੀ ਸਕੂਲਾਂ ਵਿੱਚ 78 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ। ਇਸਤੋਂ ਬਿਨ੍ਹਾਂ ਉਨ੍ਹਾਂ ਵੱਲੋਂ ਆਲਮਕੇ ਪਿੰਡ ਵਿਚ ਲਗਭਗ 53 ਲੱਖ ਰੁਪਏ ਦੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ ਗਿਆ। ਅੱਜ ਦੇ ਦਿਨ ਨੂੰ ਸੁਨਹਿਰੀ ਦਿਨ ਦੱਸਦਿਆਂ, ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਕਈ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜੋ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਉਲੀਕੇ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਸਕੂਲ ਹੁਣ ਨਿੱਜੀ ਅਤੇ ਮਹਿੰਗੇ ਸਕੂਲਾਂ ਨੂੰ ਪਛਾੜਕੇ ਅੱਗੇ ਆ ਰਹੇ ਹਨ, ਜਿਸ ਨਾਲ ਇਹ ਬਹੁਤ ਸਾਰੇ ਮਾਪਿਆਂ ਦੀ ਪਹਿਲੀ ਪਸੰਦ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਮੁਕੰਮਲ ਕਾਇਆ-ਕਲਪ ਦੇ ਦੌਰ ਚੋਂ ਗੁਜ਼ਰ ਰਹੇ ਹਨ, ਜਿਸ ਤਹਿਤ ਬਜਟ ਦਾ ਇੱਕ ਮਹੱਤਵਪੂਰਨ ਹਿੱਸਾ ਸਿੱਖਿਆ ਲਈ ਅਲਾਟ ਕੀਤਾ ਗਿਆ ਹੈ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸਿੱਖਿਆ ਦੀ ਪਰਿਵਰਤਨਸ਼ੀਲ ਤੇ ਸੇਧਪੂਰਨ ਸਮਰੱਥਾ ’ਤੇ ਜ਼ੋਰ ਦਿੰਦਿਆਂ, ਇਸਨੂੰ ਨਰੋਏ ਸਮਾਜ ਦੀ ਨੀਂਹ ਦੱਸਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਨੌਜਵਾਨ ਨੂੰ ਤਰਾਸ਼ ਕੇ ਡਾਕਟਰ, ਵਿਦਵਾਨ, ਇੰਜੀਨੀਅਰ, ਉੱਚ ਅਧਿਕਾਰੀ ਅਤੇ ਆਗੂ ਬਣਾਉਣ ਦੀ ਸਮਰੱਥਾ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਬੱਠਲ ਕਹੀ ਦਾ ਯੁੱਗ ਗਿਆ, ਸਿੱਖਿਆ ਸਹਾਰੇ ਸਾਡੇ ਬੱਚੇ ਵੀ ਚੰਗੀਆਂ ਨੌਕਰੀਆਂ ਕਰਣਗੇ।ਵਿਧਾਇਕ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਸਿੱਖਿਆ ਦੇ ਮਹੱਤਵ ਤੇ ਜ਼ੋਰ ਦਿੰਦੇ ਹੋਏ, ਹਰੇਕ ਬੱਚੇ ਦੀ ਸਮਰੱਥਾ ਦਾ ਸੁਚੱਜਤਾ ਨਾਲ ਪਾਲਣ-ਪੋਸ਼ਣ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪਹਿਲਕਦਮੀ – ‘ਪੰਜਾਬ ਸਿੱਖਿਆ ਕ੍ਰਾਂਤੀ’, ਨੂੰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਇੱਕ ਸ਼ਲਾਘਾਯੋਗ ਯਤਨ ਦੱਸਿਆ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਸ੍ਰੀ ਦੇਵਰਾਜ ਸ਼ਰਮਾ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ, ਬੀਪੀਈਓ ਜਸਪਾਲ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਿੰਡ ਢੰਡੀ ਖੁਰਦ ਦੇ ਸਰਕਾਰੀ ਪ੍ਰਾਈਮਰੀ ਸਕੂਲ ਵਿਚ 7.51 ਲੱਖ, ਸਰਕਾਰੀ ਪ੍ਰਾਈਮਰੀ ਸਕੂਲ ਢੰਡੀ ਕਦੀਮ ਵਿਚ 25 ਲੱਖ ਅਤੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਢੰਡੀ ਕਦੀਮ ਵਿਚ 40.90 ਲੱਖ, ਆਲਮਕੇ ਪਿੰਡ ਦੇ ਸਕੂਲ ਵਿਚ 4.85 ਲੱਖ ਨਾਲ ਬਣੇ ਕਿਚਨ ਸੈਂਡ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਹੋਏ ਹਨ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।. ਬਾਕਸ ਲਈ ਪ੍ਰਸਤਾਵਿਤਸੜਕਾਂ ਸਟੇਡੀਅਮ ਦੇ ਵੀ ਕੀਤੇ ਉਦਘਾਟਨਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸਕੂਲਾਂ ਤੋਂ ਇਲਾਵਾ ਹੋਰ ਵਿਕਾਸ ਪ੍ਰੋਜੈਕਟਾਂ ਦੇ ਵੀ ਉਦਘਾਟਨ ਕੀਤੇ। ਇਸ ਤਹਿਤ ਪਿੰਡ ਢੰਡੀ ਕਦੀਮ ਵਿਚ 5 ਲੱਖ ਨਾਲ ਬਣੇ ਵਾਲੀਬਾਲ ਸਟੇਡੀਅਮ, ਆਲਮ ਕੇ ਵਿਚ 7:10 ਲੱਖ ਨਾਲ ਬਣੀ ਸੜਕ, 18.14 ਲੱਖ ਨਾਲ ਸੀਸੀ ਫਲੋਰਿੰਗ ਵਾਲੀ ਸੜਕ ਅਤੇ 23 ਲੱਖ ਰੁਪਏ ਨਾਲ ਬਣੇ ਸਟੇਡੀਅਮ ਦਾ ਵੀ ਉਦਘਾਟਨ ਕੀਤਾ ਗਿਆ। ਵਿਧਾਇਕ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਕੋਲ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।