
ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਅਤੇ ਏਡਿਡ ਸਕੂਲ ਮੁੱਖੀਆਂ ਨਾਲ ਕੀਤੀਆਂ ਜਾ ਰਹੀਆਂ ਨੇ ਮੀਟਿੰਗਾ ਪਰਖ ਸਰਵੇਖਣ ਵਿੱਚ ਚੰਗੀ ਕਾਰਗੁਜ਼ਾਰੀ, ਯੂਡਾਇਸ ,ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਅਤੇ ਦਫ਼ਤਰੀ ਕੰਮਾ ਸਬੰਧੀ ਬਿਹਤਰ ਤਾਲਮੇਲ ਲਈ ਕੀਤਾ ਪ੍ਰੇਰਿਤ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ਸਕੂਲੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਲਈ ਆਉਣ ਵਾਲੀ 4 ਦਸੰਬਰ ਨੂੰ ਪਰਖ ਸਰਵੇਖਣ ਕਰਵਾਇਆ ਜਾ ਰਿਹਾ ਹੈ।ਜਿਸ ਦੀ ਸਫਲਤਾ ਸਿੱਖਿਆ ਵਿਭਾਗ ਪੰਜਾਬ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ।ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਲਗਾਤਾਰ ਸਰਕਾਰੀ ਸਕੂਲਾਂ ਦੇ ਨਾਲ ਨਾਲ ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦੇ ਮੁੱਖੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਜਿਸ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਬ੍ਰਿਜ ਮੋਹਨ ਸਿੰਘ ਬੇਦੀ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਵੱਲੋਂ ਫਾਜ਼ਿਲਕਾ ਦੇ ਸਮੂਹ ਪ੍ਰਾਇਵੇਟ ਅਤੇ ਏਡਿਡ ਸਕੂਲ ਮੁੱਖੀਆਂ ਨਾਲ ਤਹਿਸੀਲ ਵਾਇਜ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ।ਇਸ ਪ੍ਰੋਗਰਾਮ ਤਹਿਤ ਅੱਜ ਤਹਿਸੀਲ ਅਬੋਹਰ ਦੇ ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦੇ ਮੱਖੀਆਂ ਨਾਲ ਅਧਾਰਸ਼ਿਲਾ ਪਲੇ ਵੇ ਕੌਨਵੈਂਟ ਸਕੂਲ ਵਿੱਚ ਮੀਟਿੰਗ ਕੀਤੀ ਗਈ। ਬੀਤੀ ਕੱਲ ਤਹਿਸੀਲ ਫਾਜ਼ਿਲਕਾ ਦੇ ਵੱਖ ਵੱਖ ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦੇ ਮੁੱਖੀਆਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਤਹਿਸੀਲ ਜਲਾਲਾਬਾਦ ਦੇ ਸਕੂਲ ਮੁੱਖੀਆਂ ਨਾਲ ਮੀਟਿੰਗ ਕੀਤੀ ਜਾਵੇਗੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਸਮੂਹ ਸਕੂਲ ਮੁੱਖੀਆਂ ਨੂੰ ਜਮਾਤ ਤੀਸਰੀ,ਛੇਵੀਂ ਅਤੇ ਨੌਵੀਂ ਦੇ 4 ਦਸੰਬਰ ਨੂੰ ਹੋ ਰਹੇ ਪਰਖ ਸਰਵੇਖਣ ਵਿੱਚ ਚੰਗੀ ਕਾਰਗੁਜ਼ਾਰੀ ਲਈ ਪ੍ਰੇਰਿਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਪਰਖ ਸਰਵੇਖਣ ਨਾਲ ਪੂਰੇ ਦੇਸ਼ ਵਿੱਚ ਸਕੂਲੀ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਜਾਂਚਿਆ ਜਾਣਾ ਹੈ।ਜਿਸ ਨਾਲ ਭਵਿੱਖ ਵਿੱਚ ਸਿੱਖਿਆ ਸੁਧਾਰਾਂ ਨੂੰ ਅੱਗੇ ਵਧਾਉਣ ਲਈ ਕੰਮ ਕੀਤਾ ਜਾਣਾ ਹੈ।ਉਹਨਾਂ ਨੇ ਵੱਖ ਵੱਖ ਸਕੂਲਾਂ ਦੇ ਸਕੂਲ ਮੁੱਖੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਾਂ ਸਾਰਿਆਂ ਨੇ ਇੱਕ ਟੀਮ ਵਾਂਗ ਕੰਮ ਕਰਨਾ ਹੈ ਤਾਂ ਕਿ ਪਰਖ ਸਰਵੇਖਣ ਵਿੱਚ ਸਾਡੇ ਸੂਬੇ ਦੇ ਨਾਲ ਨਾਲ ਸਾਡੇ ਜ਼ਿਲ੍ਹੇ ਨੂੰ ਵੀ ਸਨਮਾਨ ਯੋਗ ਸਥਾਨ ਪ੍ਰਾਪਤ ਹੋ ਸਕੇ। ਉਹਨਾਂ ਕਿਹਾ ਕਿ ਪਰਖ ਸਰਵੇਖਣ ਵਿੱਚ ਚੰਗੀ ਕਾਰਗੁਜ਼ਾਰੀ ਲਈ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਸਿੱਖਿਆ ਅਧਿਕਾਰੀਆ ,ਸਕੂਲ ਮੁੱਖੀਆ ਅਤੇ ਅਧਿਆਪਕਾਂ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਤੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਕਿਹਾ ਕਿ ਯੂਡਾਇਸ ਦੇ ਕੰਮ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਹਰ ਮਡਿਊਲ ਨੂੰ ਧਿਆਨ ਪੂਰਵਕ ਪੂਰਾ ਕੀਤਾ ਜਾਵੇ ਕਿਉਂਕਿ ਵਿਭਾਗ ਦੁਆਰਾ ਕਰਵਾਇਆ ਜਾ ਰਿਹਾ ਬੜਾ ਹੀ ਅਹਿਮ ਕੰਮ ਹੈ। ਉਹਨਾਂ ਨੇ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ ਲਈ ਕਿਹਾ ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਾਡੀ ਮੁੱਢਲੀ ਜੁੰਮੇਵਾਰੀ ਹੈ।ਉਹਨਾਂ ਕਿਹਾ ਕਿ ਸਾਰੇ ਸਕੂਲ ਮੁੱਖੀ ਆਪਣੇ-ਆਪਣੇ ਬਲਾਕ ਅਤੇ ਜ਼ਿਲ੍ਹੇ ਨਾਲ ਬੇਹਤਰ ਤਾਲਮੇਲ ਬਣਾ ਕੇ ਰੱਖਣ ਤਾਂ ਜ਼ੋ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਤੇ ਪਹੁੰਚਾਇਆ ਜਾ ਸਕੇ। ਇਸ ਮੌਕੇ ਤੇ ਡੀ ਆਰ ਸੀ ਰਾਜਨ ਬਾਘਲਾ, ਜ਼ਿਲ੍ਹਾ ਸਿੱਖਿਆ ਦਫਤਰ ਤੋਂ ਸੁਰਿੰਦਰ ਕੰਬੋਜ, ਸਮੂਹ ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦੇ ਸਕੂਲ ਮੁੱਖੀ ਮੌਜੂਦ ਸਨ।