
ਸਰਕਾਰੀ ਪ੍ਰਾਇਮਰੀ ਸਕੂਲ ਖਿੱਪਾਂਵਾਲੀ ਦੇ ਵਿਦਿਆਰਥੀ ਮੋਹਿਤ ਕੁਮਾਰ ਅਤੇ ਮਨਪ੍ਰੀਤ ਸਿੰਘ ਨੇ ਨਵੋਦਿਆਂ ਦਾਖਲਾ ਪ੍ਰੀਖਿਆ ਕੀਤੀ
ਸਕੂਲ ਪ੍ਰਬੰਧਕਾਂ ਵੱਲੋਂ ਕੀਤਾ ਗਿਆ ਸਨਮਾਨਿਤ
ਪਿਛਲੇ ਦਿਨੀ ਨਵੋਦਿਆ ਸੰਮਤੀ ਵੱਲੋ ਸਰਕਾਰੀ ਸਕੂਲਾਂ ਦੇ ਪੰਜਵੀਂ ਪਾਸ ਕਰ ਚੁੱਕੇ ਵਿਦਿਆਰਥੀਆਂ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਪੂਰੇ ਪੰਜਾਬ ਵਿੱਚ ਦਾਖਲਾ ਪ੍ਰੀਖਿਆ ਲਈ ਗਈ ਸੀ।
ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਸ਼ਿਵਪਾਲ ਗੋਇਲ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਦੇ ਹਜਾਰਾ ਵਿਦਿਆਰਥੀਆਂ ਨੇ ਇਸ ਦਾਖਲਾ ਪ੍ਰੀਖਿਆ ਵਿੱਚ ਹਿੱਸਾ ਲਿਆ। ਜਿਸਦਾ ਨਤੀਜਾ ਐਲਾਨ ਦਿੱਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਛੈਲਾ ਪਟੀਰ ਨੇ ਦਸਿਆ ਕਿ ਗਾਈਡ ਅਧਿਆਪਕ ਅਤੇ ਜਮਾਤ ਇੰਚਾਰਜ ਦੀ ਸਖਤ ਮਿਹਨਤ ਸਦਕਾ ਸਕੂਲ ਦੀ ਵਿਦਿਆਰਥੀ ਮੋਹਿਤ ਕੁਮਾਰ ਪੱਤਰ ਰਾਜੇਸ਼ ਕੁਮਾਰ ਅਤੇ ਮਨਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ ਇਹ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ, ਅਧਿਆਪਕਾਂ, ਪਿੰਡ ਅਤੇ ਸਕੂਲ ਦਾ ਨਾ ਪੂਰੇ ਜਿਲ੍ਹੇ ਵਿੱਚ ਰੋਸ਼ਨ ਕੀਤਾ ਹੈ।ਸਕੂਲ ਮੁੱਖੀ ਨੇ ਦੱਸਿਆ ਕਿ ਇਹ ਵਿਦਿਆਰਥੀ ਪੜਾਈ ਵਿੱਚ ਬਹੁਤ ਹੁਸ਼ਿਆਰ ਹਨ ਜ਼ੋ ਹਮੇਸ਼ਾ ਦੂਸਰੇ ਵਿਦਿਆਰਥੀਆਂ ਦੀ ਵੀ ਪੜ੍ਹਾਈ ਵਿੱਚ ਮਦਦ ਕਰਦੇ ਸਨ।
ਇਹ ਹੋਣਹਾਰ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਵਿੱਚ ਵੀ ਵਧ ਚੜ ਕੇ ਹਿੱਸਾ ਲੈਂਦੇ ਸਨ। ਉਹਨਾਂ ਕਿਹਾ ਕਿ ਇਹਨਾਂ ਹੋਣਹਾਰ ਵਿਦਿਆਰਥੀਆਂ ਤੇ ਸਕੂਲ ਨੂੰ ਮਾਣ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪੰਕਜ਼ ਕੁਮਾਰ ਅੰਗੀ ਬੀਪੀਈਓ ਖੂਈਆਂ ਸਰਵਰ ਸਤੀਸ਼ ਮਿਗਲਾਨੀ, ਸੀਐਚਟੀ ਸੁਖਦੇਵ ਜੀ ,
ਸਕੂਲ ਪ੍ਰਬੰਧਕ ਕਮੇਟੀ ਮੈਂਬਰਾਂ ,ਪੰਚਾਇਤ ਨੁਮਾਇੰਦਿਆਂ, ਵੱਖ ਵੱਖ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਵਧਾਈਆਂ ਅਤੇ ਸੁਨਹਿਰੀ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਤੇ ਸਕੂਲ ਮੁੱਖੀ ਛੈਲਾ ਪਟੀਰ, ਸਟਾਫ ਮੈਂਬਰ ਰਾਜਵਿੰਦਰ ਸਿੰਘ, ਰਾਮੇਸ਼ ਕੁਮਾਰ,ਮੈਡਮ ਅਮਨਵੀਰ ਕੌਰ,ਮੈਡਮ ਰਮਨਪ੍ਰੀਤ,ਮੈਡਮ ਲਿੱਛੋ ਰਾਣੀ,ਮੈਡਮ ਰੇਣੂਬਾਲਾ,ਮੈਡਮ ਨੀਰੂ ਰਾਣੀ,ਮੈਡਮ ਅੰਗਰੇਜ਼ ਰਾਣੀ, ਸੰਜੇ ਕੁਮਾਰ ਅਤੇ ਮਹਿੰਦਰ ਕੁਮਾਰ ਮੌਜੂਦ ਸਨ