ਬਲਾਕ ਫਾਜ਼ਿਲਕਾ 2 ਦੇ ਅਧਿਆਪਕਾਂ ਦੀ ਟ੍ਰੇਨਿੰਗ ਹੋਈ ਸੰਪਨ ਬੀਪੀਈਓ ਪ੍ਰਮੋਦ ਕੁਮਾਰ ਦੁਆਰਾ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਲਈ ਟ੍ਰੇਨਰਾਂ ਨੂੰ ਕੀਤਾ ਗਿਆ ਸਨਮਾਨਿਤ

ਬਲਾਕ ਫਾਜ਼ਿਲਕਾ 2 ਦੇ ਅਧਿਆਪਕਾਂ ਦੀ ਟ੍ਰੇਨਿੰਗ ਹੋਈ ਸੰਪਨ ਬੀਪੀਈਓ ਪ੍ਰਮੋਦ ਕੁਮਾਰ ਦੁਆਰਾ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਲਈ ਟ੍ਰੇਨਰਾਂ ਨੂੰ ਕੀਤਾ ਗਿਆ ਸਨਮਾਨਿਤਟ੍ਰੇਨਿੰਗ ਹੋਵੇਗੀ ਗਿਆਨ ਵਾਧੇ ਵਿੱਚ ਸਹਾਈ ਬੀਪੀਈਓ -ਪ੍ਰਮੋਦ ਕੁਮਾਰ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਮੁੱਚੇ ਪੰਜਾਬ ਦੇ ਪ੍ਰੀ ਪ੍ਰਾਇਮਰੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਅਤੇ ਸੀਐਚਟੀ ਨੂੰ ਤਿੰਨ ਰੋਜ਼ਾ ਟ੍ਰੇਨਿੰਗ ਦਿੱਤੀ ਜਾ ਰਹੀ ਹੈ।ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਬਲਾਕਾ ਦੇ ਅਧਿਆਪਕਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਵੱਖ ਵੱਖ ਪੜਾਵਾਂ ਵਿੱਚ ਦਿੱਤੀ ਗਈ ।ਇਸ ਪ੍ਰੋਗਰਾਮ ਤਹਿਤ ਬੀਪੀਈਓ ਪ੍ਰਮੋਦ ਕੁਮਾਰ ਦੀ ਦੇਖਰੇਖ ਵਿੱਚ ਬਲਾਕ ਫਾਜ਼ਿਲਕਾ 2 ਦੀ ਟ੍ਰੇਨਿੰਗ ਸਰਕਾਰੀ ਪ੍ਰਾਇਮਰੀ ਸਕੂਲ ਨੰ 1 ਕਰਵਾਈ ਗਈ। ਅੰਤਿਮ ਗੇੜ ਦੀ ਟ੍ਰੇਨਿੰਗ ਦੇ ਨਾਲ ਹੀ ਇਹ ਟ੍ਰੇਨਿੰਗ ਪ੍ਰੋਗਰਾਮ ਸੰਪਨ ਹੋ ਗਿਆ।ਬੀਪੀਈਓ ਪ੍ਰਮੋਦ ਕੁਮਾਰ ਦੁਆਰਾ ਸ਼ਿਰਕਤ ਕਰਕੇ ਚੱਲ ਰਹੀ ਟ੍ਰੇਨਿੰਗ ਦਾ ਜਾਇਜ਼ਾ ਲਿਆ ਅਤੇ ਸੰਤੁਸ਼ਟੀ ਜ਼ਾਹਰ ਕੀਤੀ। ਉਹਨਾਂ ਨੇ ਅਧਿਆਪਕਾਂ ਨੂੰ ਇਸ ਟ੍ਰੇਨਿੰਗ ਦੀ ਮਹੱਤਤਾ ਬਾਰੇ ਦੱਸਦੇ ਹੋਏ ਟ੍ਰੇਨਿੰਗ ਦੇ ਹਰ ਪੱਖ ਨੂੰ ਚੰਗੀ ਤਰਾਂ ਸਿੱਖਣ ਅਤੇ ਬੱਚਿਆਂ ਤੱਕ ਲੈ ਕੇ ਜਾਣ ਲਈ ਪ੍ਰੇਰਿਤ ਕੀਤਾ। ਉਨਾਂ ਦੱਸਿਆ ਕਿ ਪ੍ਰਾਇਮਰੀ ਸਿੱਖਿਆ ਸਾਡੀ ਸਿੱਖਿਆ ਪ੍ਰਣਾਲੀ ਦੀ ਬੁਨਿਆਦ ਹੈ ਉਹਨਾਂ ਕਿਹਾ ਕਿ ਜੇਕਰ ਬੁਨਿਆਦ ਮਜ਼ਬੂਤ ਹੋਵੇਗੀ ਤਾਂ ਵਿਦਿਆਰਥੀਆਂ ਦੀ ਉੱਚ ਵਿਦਿਆ ਦੀ ਰਾਹ ਆਸਾਨ ਹੋਵੇਗੀ। ਉਹਨਾਂ ਕਿਹਾ ਕਿ ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਹਨਾਂ ਨੇ ਦੱਸਿਆ ਕਿ ਨਵੀਂ ਸਿੱਖਿਆ ਨੀਤੀ 2020 ਤਹਿਤ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਨੈਸ਼ਨਲ ਕੁਰਿਕੁਲਮ ਫਰੇਮਵਰਕ ਤਹਿਤ ਸਿਲੇਬਸ ਨੂੰ ਨਵਿਆਇਆ ਗਿਆ ਹੈ।ਜਿਸ ਨੂੰ ਆਉਣ ਵਾਲੇ ਸੈਸਨ ਤੋਂ ਵਿਭਾਗ ਵੱਲੋਂ ਲਾਗੂ ਕੀਤਾ ਜਾਣਾ ਹੈ।ਇਸ ਟ੍ਰੇਨਿੰਗ ਰਾਹੀ ਅਧਿਆਪਕ ਨੂੰ ਇਸ ਨਵੇਂ ਸਿਲੇਬਸ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਲਾਕ ਰਿਸੋਰਸ ਕੋਆਰਡੀਨੇਟਰ ਸੰਦੀਪ ਗੁੰਬਰ ਅਤੇ ਸਾਜਨ ਕੁਮਾਰ ਨੇ ਦੱਸਿਆ ਕਿ ਅਧਿਆਪਕਾਂ ਵਿੱਚ ਟ੍ਰੇਨਿੰਗ ਸਬੰਧੀ ਬਹੁਤ ਉਤਸ਼ਾਹ ਪਾਇਆ ਗਿਆ ਅਤੇ ਅਧਿਆਪਕ ਹਰ ਉਸ ਤਕਨੀਕ ਨੂੰ ਸਿੱਖਣ ਲਈ ਤਿਆਰ ਬਰ ਤਿਆਰ ਰਹਿੰਦੇ ਹਨ ਜੋ ਕਿ ਬੱਚਿਆਂ ਲਈ ਲਾਹੇਵੰਦ ਹੋਵੇ। ਉਹਨਾਂ ਨੇ ਅਧਿਆਪਕ ਸਾਹਿਬਾਨ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਟ੍ਰੇਨਰ ਸੁਮਿਤ ਜੁਨੇਜਾ ਅਤੇ ਸੁਨੀਲ ਕੁਮਾਰ ਨੇ ਕਿਹਾ ਕਿ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸਿੱਖਣ ਲਈ ਕਲਾਸ ਰੂਮ ਦਾ ਮਾਹੌਲ ਸੁਖਾਵਾਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜ਼ੋ ਵਿਦਿਆਰਥੀਆਂ ਖੁਸ਼ੀ ਖੁਸ਼ੀ ਵਿਦਿਆ ਗ੍ਰਹਿਣ ਕਰਨ। ਇਸ ਸੈਮੀਨਾਰ ਵਿੱਚ ਟ੍ਰੇਨਰਾਂ ਦੁਆਰਾ ਅਧਿਆਪਕਾਂ ਨੂੰ ਬਾਖੂਬੀ ਟ੍ਰੇਨਿੰਗ ਦਿੱਤੀ ਗਈ। ਟ੍ਰੇਨਿੰਗ ਦੇ ਅੰਤਿਮ ਦਿਨ ਬੀਪੀਈਓ ਪ੍ਰਮੋਦ ਕੁਮਾਰ ਦੁਆਰਾ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਲਈ ਸਮੂਹ ਟ੍ਰੇਨਰਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਨੰ 1 ਦੇ ਮੁੱਖੀ ਹਰਵਿੰਦਰ ਸਿੰਘ ਅਤੇ ਸਮੂਹ ਸਟਾਫ ਵੱਲੋਂ ਟ੍ਰੇਨਿੰਗ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ।

Scroll to Top