ਬਲਾਕ ਰਾਜਪੁਰਾ-2 ਦੇ ਪਿੰਡਾਂ ਵਿੱਚ ਦਾਖਲਾ ਵੈਨ ਨੂੰ ਮਿਲਿਆ ਸ਼ਾਨਦਾਰ ਹੁੰਗਾਰਾ

ਬਲਾਕ ਰਾਜਪੁਰਾ-2 ਦੇ ਪਿੰਡਾਂ ਵਿੱਚ ਦਾਖਲਾ ਵੈਨ ਨੂੰ ਮਿਲਿਆ ਸ਼ਾਨਦਾਰ ਹੁੰਗਾਰਾ

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਵਿੱਦਿਆਰਥੀਆਂ ਦੇ ਬਿਹਤਰੀਨ ਪ੍ਰਦਰਸ਼ਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ- ਮਨਵਿੰਦਰ ਕੌਰ ਭੁੱਲਰ ਡਿਪਟੀ ਡੀਈਓ ਐਲੀਮੈਂਟਰੀ ਸਿੱਖਿਆ

ਰਾਜਪੁਰਾ 16 ਫਰਵਰੀ ( )- ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਅਤੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਮਿਹਨਤ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਅੱਜ ਡਾ. ਗਿੰਨੀ ਦੁੱਗਲ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਪਟਿਆਲਾ ਅਤੇ ਮਨਵਿੰਦਰ ਕੌਰ ਭੁੱਲਰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ )ਪਟਿਆਲਾ ਦੀ ਯੋਗ ਅਗਵਾਈ ਅਤੇ ਮਨਜੀਤ ਕੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀ ਸੁਚੱਜੀ ਰਹਿਨੁਮਾਈ ਹੇਠ ਸਮੂਹ ਸੀ ਐੱਚ ਟੀਜ, ਸਕੂਲ ਮੁਖੀ ਅਤੇ ਅਧਿਆਪਕਾਂ ਦੇ ਉੱਦਮ, ਜ਼ੋਸ਼ ਅਤੇ ਪ੍ਰੇਰਨਾ ਸਦਕਾ ਬਲਾਕ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਵਿੱਚ ਬੱਲ ਮਿਲਿਆ।
। ਇਸ ਮੌਕੇ ਸਮੂਹ ਸਕੂਲ ਮੁਖੀ, ਸੈਂਟਰ ਹੈਡ ਟੀਚਰ ਅਤੇ ਸੈਂਕੜ੍ਹੇ ਅਧਿਆਪਕ ਸਹਿਬਾਨ ਨੇ ਇਸ ਦਾਖ਼ਲਾ ਮੁਹਿੰਮ ਵਿੱਚ ਹਿੱਸਾ ਲਿਆ । ਬਲਾਕ ਰਾਜਪੁਰਾ -2 ਦੇ ਵੱਖ ਵੱਖ ਪਿੰਡਾਂ ਵਿੱਚ ਵੈਨ ਦੁਆਰਾ ਵਿਜ਼ਿਟ ਹੋਈ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸੈਦਖੇੜੀ ਦੇ ਸਮੂਹ ਸਟਾਫ਼ ਵੱਲੋਂ ਦਾਖ਼ਲਾ ਵੈਨ ਦਾ ਬਹੁਤ ਹੀ ਵਧੀਆ ਸਵਾਗਤ ਕੀਤਾ।ਇਸ ਮੌਕੇ ਬੋਲਦਿਆਂ ਡਿਪਟੀ ਡੀਈਓ ਐਲੀਮੈਂਟਰੀ ਸਿੱਖਿਆ ਨੇ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲ ਆਪਣੀ ਬਿਹਤਰੀਨ ਕਾਰਜਕੁਸ਼ਲਤਾ ਅਤੇ ਸ਼ਾਨਦਾਰ ਕਾਰਗੁਜਾਰੀ ਦਿਖਾ ਰਹੇ ਹਨ । ਉਹਨਾਂ ਸਰਕਾਰ ਵੱਲੋਂ ਚਲਾਏ ਜਾ ਰਹੇ ਸਕੂਲ ਆਫ ਐਮੀਨੇਂਸ ਬਾਰੇ ਜਿਕਰ ਕਰਦਿਆਂ ਕਿਹਾ ਕਿ ਇਹ ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹਨ। ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਸਹੂਲਤਾਂ, ਮੁਫ਼ਤ ਭੋਜਨ, ਮੁਫ਼ਤ ਵਰਦੀ ਅਤੇ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਨੇ ਕਿਹਾ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਿਹਤਮੰਦ ਰੱਖਣ ਲਈ ਭੋਜਨ ਦੇ ਨਾਲ ਨਾਲ ਮੌਸਮੀ ਫ਼ਲ ਵੀ ਮੁੱਹਈਆ ਕਰਵਾਇਆ ਜਾ ਰਿਹਾ ਹੈ । ਇਸ ਸਮੇਂ ਮਨਜੀਤ ਕੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰੇਕ ਖੇਤਰ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਆਪਣੀ ਵਿਲੱਖਣ ਪਹਿਚਾਣ ਬਣਾ ਰਹੇ ਹਨ ਅਤੇ ਹਰੇਕ ਖੇਤਰ ਵਿੱਚ ਬਿਹਤਰੀਨ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਸੀ.ਐੱਚ.ਟੀਜ ਪਿਆਰਾ ਸਿੰਘ, ਜੋਤੀ ਪੁਰੀ, ਸਰਬਜੀਤ ਕੌਰ, ਜ਼ਿਲ੍ਹਾ ਕੋਆਰਡੀਨੇਟਰ ਰਾਜਵੰਤ ਸਿੰਘ ਸਟੇਟ ਕੋਰ ਕਮੇਟੀ ਮੈਂਬਰ ਜਗਜੀਤ ਸਿੰਘ ਵਾਲੀਆ, ਸਰਪੰਚ ਪਰਮਜੀਤ ਸਿੰਘ, ਹਰਪ੍ਰੀਤ ਸਿੰਘ ਹੈੱਡ ਸੈਦਖੇੜੀ, ਰਵਿੰਦਰ ਕੌਰ ਇੰਚਾਰਜ ਸ. ਐ. ਸ ਸੈਦਖੇੜੀ, ਅੰਜਨਾ ਸ਼ਰਮਾ ਅਤੇ ਸਟਾਫ਼ ਆਦਿ ਮੌਜੂਦ ਸਨ

Scroll to Top