ਬਲਾਕ ਰਾਜਪੁਰਾ-2 ਦੇ ਸਕੂਲਾਂ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਚਲਾਈ ਦਾਖ਼ਲਾ ਮੁਹਿੰਮ- ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ

ਬਲਾਕ ਰਾਜਪੁਰਾ-2 ਦੇ ਸਕੂਲਾਂ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਚਲਾਈ ਦਾਖ਼ਲਾ ਮੁਹਿੰਮ- ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ

ਅਧਿਆਪਕਾਂ ਨੇ ਘਰ-ਘਰ ਜਾ ਕੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ – ਕੁਲਦੀਪ ਕੁਮਾਰ ਵਰਮਾ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ

ਰਾਜਪੁਰਾ 12 ਮਾਰਚ ( )

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਕੁਮਾਰ ਦੀ ਦੇਖ-ਰੇਖ ਹੇਠ ਰਾਜਪੁਰਾ-2 ਬਲਾਕ ਦੇ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਸੈਦਖੇੜੀ ਨੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਉਹਨਾਂ ਨੇ ਮੀਟਿੰਗਾਂ ਦੌਰਾਨ ਸਕੂਲਾਂ ਵਿੱਚ ਸ਼ੈਸ਼ਨ 2024-25 ਦੇ ਨਵੇਂ ਦਾਖਲਿਆਂ, ਸਕੂਲ ਆਫ ਐਮੀਨੈਂਸ ਵਿੱਚ ਦਾਖਲਿਆਂ ਲਈ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ ਬਲਾਕ ਨੋਡਲ ਅਫਸਰ ਨੇ ਕਿਹਾ ਕਿ ਉਹਨਾਂ ਨੇ ਇਹ ਮੀਟਿੰਗਾਂ ਵੱਧ ਦਾਖਲਿਆਂ ਦੀ ਉਮੀਦ ਵਾਲੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨਾਲ ਕਰਕੇ ਵੱਧ ਤੋਂ ਵੱਧ ਮਾਪਿਆਂ ਤੱਕ ਪਹੁੰਚ ਬਣਾਉਣ ਲਈ ਕਿਹਾ। ਇਸ ਦੇ ਨਾਲ ਹੀ ਉਹਨਾਂ ਸਕੂਲ ਮੁਖੀਆਂ ਨਾਲ ਵੀ ਮੀਟਿੰਗ ਕੀਤੀ ਗਈ ਜਿਹਨਾਂ ਵਿੱਚ ਦਾਖਲਿਆਂ ਦੇ ਵਾਧੇ ਦੀਆਂ ਸੰਭਾਵਨਾਵਾਂ ਨੂੰ ਵਧਾਇਆ ਜਾਣਾ ਜਰੂਰੀ ਹੈ। ਇਹ ਮੀਟਿੰਗਾਂ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਰਾਜਪੁਰਾ ਟਾਊਨ, ਸਕੰਸਸਸ ਕਾਲਕਾ ਰੋਡ, ਨਲਾਸ ਆਦਿ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨਾਲ ਕੀਤੀਆਂ ਗਈਆਂ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਸਿੱਖਿਆ ਸ਼ਾਸਤਰੀ ਕੁਲਦੀਪ ਕੁਮਾਰ ਵਰਮਾ ਪ੍ਰਧਾਨ ਵਿਦਿਆਰਥੀ ਕਲਿਆਣ ਪ੍ਰੀਸ਼ਦ ਰਾਜਪੁਰਾ ਨੇ ਬਲਾਕ ਨੋਡਲ ਅਫ਼ਸਰ ਅਤੇ ਸਕੂਲ ਮੁਖੀਆਂ ਦੇ ਵੱਲੋਂ ਸੁਹਿਰਦਤਾ ਨਾਲ ਚਲਾਈ ਜਾ ਰਹੀ ਦਾਖਲਾ ਮੁਹਿੰਮ ਦੀ ਸਰਾਹਨਾ ਕੀਤੀ ਅਤੇ ਪਿੰਡਾਂ ਵਿੱਚ ਨਾਲ ਜਾ ਕੇ ਸਰਕਾਰ ਦੀਆਂ ਨੀਤੀਆਂ ਦੇ ਬਾਰੇ ਜਾਗਰੂਕ ਕੀਤਾ। ਇਸ ਮੌਕੇ ਹੈੱਡ ਮਾਸਟਰ ਰਾਜੀਵ ਕੁਮਾਰ, ਸੰਗੀਤਾ ਵਰਮਾ ਸਕੂਲ ਇੰਚਾਰਜ, ਰਾਜਿੰਦਰ ਸਿੰਘ ਚਾਨੀ, ਦਲਜੀਤ ਸਿੰਘ, ਮਨਦੀਪ ਸਿੰਘ , ਸੋਹਨ ਲਾਲ, ਭੁਪਿੰਦਰ ਸਿੰਘ, ਪ੍ਰੇਮ ਸਿੰਘ, ਸੀਮਾ ਸੇਠੀ, ਨੀਰੂ ਕੁਮਾਰੀ, ਗੀਤੂ, ਮਮਤਾ ਰਾਣੀ, ਚੰਨਪ੍ਰੀਤ ਕੌਰ, ਅਵਤਾਰ ਸਿੰਘ ਕੈਂਪਸ ਮੈਨੇਜਰ ਅਤੇ ਹੋਰ ਅਧਿਆਪਕ ਵੀ ਹਾਜਰ ਸਨ।

Scroll to Top