
ਬੀਪੀਈਓ ਪ੍ਰਮੋਦ ਕੁਮਾਰ ਵੱਲੋਂ ਪਰਖ ਸਰਵੇਖਣ ਵਿੱਚ ਚੰਗੀ ਕਾਰਗੁਜ਼ਾਰੀ ਲਈ ਪ੍ਰੇਰਿਤ ਕਰਨ ਲਈ ਵੱਖ ਵੱਖ ਸਕੂਲਾਂ ਦਾ ਕੀਤਾ ਦੌਰਾ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ਸਕੂਲੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਲਈ ਆਉਣ ਵਾਲੀ 4 ਦਸੰਬਰ ਨੂੰ ਪਰਖ ਸਰਵੇਖਣ ਕਰਵਾਇਆ ਜਾ ਰਿਹਾ ਹੈ।ਜਿਸ ਦੀ ਸਫਲਤਾ ਸਿੱਖਿਆ ਵਿਭਾਗ ਪੰਜਾਬ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ।ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਲਗਾਤਾਰ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ।ਜਿਸ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਦੀ ਪ੍ਰੇਰਨਾ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਾਜ਼ਿਲਕਾ 2 ਪ੍ਰਮੋਦ ਕੁਮਾਰ ਵੱਲੋਂ ਫਾਜ਼ਿਲਕਾ ਦੇ ਵੱਖ ਵੱਖ ਸਰਕਾਰੀ ,ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਦੌਰਾ ਕਰਕੇ ਉਹਨਾਂ ਨੂੰ ਚੰਗੀ ਕਾਰਗੁਜ਼ਾਰੀ ਲਈ ਪ੍ਰੇਰਿਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਪਰਖ ਸਰਵੇਖਣ ਨਾਲ ਪੂਰੇ ਦੇਸ਼ ਵਿੱਚ ਸਕੂਲੀ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਜਾਂਚਿਆ ਜਾਣਾ ਹੈ।ਜਿਸ ਨਾਲ ਭਵਿੱਖ ਵਿੱਚ ਸਿੱਖਿਆ ਸੁਧਾਰਾਂ ਨੂੰ ਅੱਗੇ ਵਧਾਉਣ ਲਈ ਕੰਮ ਕੀਤਾ ਜਾਣਾ ਹੈ।ਉਹਨਾਂ ਨੇ ਵੱਖ ਵੱਖ ਸਕੂਲਾਂ ਦੇ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਾਂ ਸਾਰਿਆਂ ਨੇ ਇੱਕ ਟੀਮ ਵਾਂਗ ਕੰਮ ਕਰਨਾ ਹੈ ਤਾਂ ਕਿ ਪਰਖ ਸਰਵੇਖਣ ਵਿੱਚ ਸਾਡੇ ਸੂਬੇ ਦੇ ਨਾਲ ਨਾਲ ਸਾਡੇ ਜ਼ਿਲ੍ਹੇ ਅਤੇ ਬਲਾਕ ਨੂੰ ਵੀ ਸਨਮਾਨ ਯੋਗ ਸਥਾਨ ਪ੍ਰਾਪਤ ਹੋ ਸਕੇ। ਉਹਨਾਂ ਕਿਹਾ ਕਿ ਪਰਖ ਸਰਵੇਖਣ ਵਿੱਚ ਚੰਗੀ ਕਾਰਗੁਜ਼ਾਰੀ ਲਈ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਸਿੱਖਿਆ ਅਧਿਕਾਰੀਆ ,ਸਕੂਲ ਮੁੱਖੀਆ ਅਤੇ ਅਧਿਆਪਕਾਂ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਤੇ ਬੀ ਆਰ ਸੀ ਸਾਜਨ ਕੁਮਾਰ, ਸਬੰਧਤ ਸਕੂਲਾਂ ਦੇ ਸਕੂਲ ਮੁੱਖੀ ਅਤੇ ਸਟਾਫ ਮੈਂਬਰ ਮੌਜੂਦ ਸਨ।