
ਮਾਸਟਰ ਕੇਡਰ ਯੂਨੀਅਨ ਦੇ ਲੰਮੇ ਸੰਘਰਸ਼ ਸਦਕਾ ਵੱਡੀ ਗਿਣਤੀ ਵਿੱਚ ਹੋਈਆਂ ਪ੍ਰਮੋਸ਼ਨਾਂ ਪ੍ਰਮੋਸ਼ਨਾਂ ਦੀ ਉਡੀਕ ਕਰਦੇ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਮਾਸਟਰ ਕੇਡਰ ਯੂਨੀਅਨ ਪੰਜਾਬ ਜਿਲਾ ਇਕਾਈ ਫਾਜਿਲਕਾ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਅਤੇ ਜਿਲਾ ਜਨਰਲ ਸਕੱਤਰ ਦਲਜੀਤ ਸਿੰਘ ਸੱਭਰਵਾਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਮਾਸਟਰ ਕੇਡਰ ਯੂਨੀਅਨ ਪੰਜਾਬ ਮਾਸਟਰ ਕੇਡਰ ਤੋਂ ਲੈਕਚਰਾਰ ਅਤੇ ਮਾਸਟਰ ਕੇਡਰ ਤੋਂ ਹੈੱਡ ਮਾਸਟਰਾਂ ਦੀਆਂ ਪ੍ਰਮੋਸ਼ਨਾਂ ਵਾਸਤੇ ਸੰਘਰਸ਼ ਕਰਦੀ ਆ ਰਹੀ ਹੈ, ਅਤੇ ਪ੍ਰਮੋਸ਼ਨਾਂ ਦੀ ਉਡੀਕ ਵਿੱਚ ਬਹੁਤ ਸਾਰੇ ਅਧਿਆਪਕ ਸੇਵਾ ਮੁਕਤ ਵੀ ਹੋ ਗਏ ਹਨ ਪਰ ਮਾਸਟਰ ਕੇਡਰ ਯੂਨੀਅਨ ਨੇ ਬੜੀ ਸ਼ਿੱਦਤ ਅਤੇ ਸੰਘਰਸ਼ ਸਦਕਾ ਹਰ ਵਿਸ਼ੇ ਦੀਆਂ ਮਾਸਟਰ ਕੇਡਰ ਤੋਂ ਲੈਕਚਰਾਰ ਦੀਆਂ ਵੱਡੀ ਗਿਣਤੀ ਵਿੱਚ ਪ੍ਰਮੋਸ਼ਨਾਂ ਕਰਵਾਈਆਂ ।ਇਸ ਲੰਮੇ ਸੰਘਰਸ਼ ਸਦਕਾ ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਅਤੇ ਡੀ.ਪੀ.ਆਈ( ਸਕੈਂਡਰੀ) ਨਾਲ ਬਹੁਤ ਸਾਰੀਆਂ ਮੀਟਿੰਗਾਂ ਕੀਤੀਆਂ। ਮਾਸਟਰ ਕੇਡਰ ਯੂਨੀਅਨ ਦੇ ਸੰਘਰਸ਼ ਨੂੰ ਉਦੋਂ ਬੂਰ ਪਿਆ ਜਦੋਂ ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਡੀ ਗਿਣਤੀ ਵਿੱਚ ਹਰ ਵਿਸ਼ੇ ਦੀਆਂ ਪ੍ਰਮੋਸ਼ਨਾਂ ਕੀਤੀਆਂ, ਜਿਸ ਨਾਲ ਲੰਮੇ ਸਮੇਂ ਤੋਂ ਪ੍ਰਮੋਸ਼ਨਾਂ ਦੀ ਉਡੀਕ ਕਰ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਮੋਟ ਹੋਏ ਅਧਿਆਪਕਾਂ ਨੂੰ ਬਤੌਰ ਲੈਕਚਰਾਰ ਦੇ ਆਰਡਰ ਦਵਾਉਣ ਵਾਸਤੇ ਅਤੇ ਪ੍ਰਮੋਟ ਹੋਏ ਅਧਿਆਪਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਏ ਯੂਨੀਅਨ ਦੇ ਮੁੱਖ ਆਗੂ ਜਿਲ੍ਹਾ ਸਿੱਖਿਆ ਦਫਤਰ ਸਕੈਂਡਰੀ ਫਾਜਿਲਕਾ ਵਿਖੇ ਹਾਜ਼ਰ ਸਨ।