
ਮਾਸਟਰ ਕੇਡਰ ਯੂਨੀਅਨ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਬ੍ਰਿਜ ਮੋਹਨ ਸਿੰਘ ਬੇਦੀ ਦਾ ਕੀਤਾ ਗਿਆ ਨਿੱਘਾ ਸਵਾਗਤ
ਅੱਜ ਮਾਸਟਰ ਕੇਡਰ ਯੂਨੀਅਨ ਜ਼ਿਲਾ ਫਾਜਿਲਕਾ ਦੇ ਸਰਪ੍ਰਸਤ ਧਰਮਿੰਦਰ ਗੁਪਤਾ, ਪ੍ਰਧਾਨ ਬਲਵਿੰਦਰ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਲਜੀਤ ਸਿੰਘ ਸੱਭਰਵਾਲ ਦੀ ਅਗਵਾਈ ਵਿੱਚ ਮਾਸਟਰ ਕੇਡਰ ਯੂਨੀਅਨ ਦੇ ਅਧਿਆਪਕਾਂ ਵੱਲੋਂ ਜਿਲਾ ਸਿੱਖਿਆ ਅਫਸਰ (ਸਕੈਂਡਰੀ )ਬ੍ਰਿਜ ਮੋਹਨ ਬੇਦੀ ਜੀ ਦਾ ਜਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਵਜੋਂ ਅਹੁਦਾ ਸੰਭਾਲਣ ਤੇ ਨਿੱਘਾ ਸਵਾਗਤ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਵੱਲੋਂ ਅਧਿਆਪਕਾਂ ਦੀਆਂ ਮੁਸ਼ਕਲਾਂ ਸਬੰਧੀ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਜਾਣੂ ਕਰਵਾਇਆ ਗਿਆ।ਜਿਸ ਤੇ ਉਹਨਾਂ ਨੇ ਜ਼ਿਲ੍ਹਾ ਪੱਧਰ ਤੇ ਆਉਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਜਿਲ੍ਹੇ ਪੱਧਰ ਤੇ ਹੀ ਕਰਨ ਦਾ ਭਰੋਸਾ ਦਿੱਤਾ ਅਤੇ ਭਵਿੱਖ ਵਿੱਚ ਜਥੇਬੰਦੀ ਨਾਲ ਮਿਲ ਕੇ ਜ਼ਿਲੇ ਦੇ ਹਰ ਕੰਮ ਨੂੰ ਕਰਨ ਦੇ ਲਈ ਸਹਿਯੋਗ ਕਰਨ ਦਾ ਵਿਸ਼ਵਾਸ ਦਿੱਤਾ। ਉਹਨਾਂ ਕਿਹਾ ਕਿ ਕਿਸੇ ਵੀ ਅਧਿਆਪਕ ਨੂੰ ਦਫਤਰੀ ਕੰਮਕਾਜ ਲਈ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ।ਇਸ ਮੌਕੇ ਆਕਾਸ਼ ਡੋਡਾ, ਮੋਹਨ ਲਾਲ,ਰੋਕਸੀ ਫੁਟੇਲਾ ,ਸੰਨੀ ਸਚਦੇਵਾ,ਨਵਦੀਪ ਮੈਣੀ ਰਾਹੁਲ, ਮਲਕੀਤ ਸਿੰਘ, ਲਾਲ ਚੰਦ ਆਦਿ ਅਧਿਆਪਕ ਮੌਜੂਦ ਸਨ।