ਮਿਸ਼ਨ ਸਮਰੱਥ ਤਹਿਤ ਡੀ ਈ ਓ ਐਲੀਮੈਂਟਰੀ ਵੱਲੋਂ ਵੱਖ ਵੱਖ ਪ੍ਰਾਇਮਰੀ ਸਕੂਲਾਂ ਦਾ ਦੌਰਾ

ਮਿਸ਼ਨ ਸਮਰੱਥ ਤਹਿਤ ਡੀ ਈ ਓ ਐਲੀਮੈਂਟਰੀ ਵੱਲੋਂ ਵੱਖ ਵੱਖ ਪ੍ਰਾਇਮਰੀ ਸਕੂਲਾਂ ਦਾ ਦੌਰਾ


ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਰਾਜ ਸਿਖਲਾਈ ਅਤੇ ਖੋਜ ਪ੍ਰੀਸ਼ਦ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪ੍ਰੇਮ ਕੁਮਾਰ ਮਿੱਤਲ ਵੱਲੋਂ ਵੱਖ ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਡਿਪਟੀ ਸਿੱਖਿਆ ਅਫ਼ਸਰ ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਮੋਹਾਲੀ ਦੇ 438 ਸਕੂਲਾਂ ਵਿੱਚ ਮਿਸ਼ਨ ਸਮਰੱਥ ਤਹਿਤ ਬੱਚਿਆਂ ਨੂੰ ਪੰਜਾਬੀ,ਗਣਿਤ ਅਤੇ ਇੰਗਲਿਸ਼ ਵਿੱਚ ਪਰਿਪੱਕ ਕਰਨ ਲਈ ਅਪ੍ਰੈਲ ਅਤੇ ਮਈ ਮਹੀਨੇ ਵਿੱਚ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।
ਸਕੂਲਾਂ ਵਿੱਚ ਹੋ ਰਹੀਆਂ ਗਤੀਵਿਧੀਆਂ ਦੇ ਨਿਰੀਖਣ ਲਈ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ। ਅੱਜ ਬਲਾਕ ਡੇਰਾਬਸੀ ਦੇ ਸਰਕਾਰੀ ਪ੍ਰਇਮਰੀ ਸਕੂਲ ਜਵਾਹਰਪੁਰ ਵਿਖੇ ਦੌਰਾ ਕੀਤਾ। ਇੱਥੇ ਉਹਨਾਂ ਵਲੋਂ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਜਾਂਚਿਆ ਗਿਆ। ਉਹਨਾਂ ਨਾਲ਼ ਜ਼ਿਲ੍ਹਾ ਕੋਆਰਡੀਨੇਟਰ ਰਾਕੇਸ਼ ਕੁਮਾਰ,ਜਸਵਿੰਦਰ ਸਿੰਘ ਬੈਨੀਪਾਲ ਅਤੇ ਦਵਿੰਦਰ ਸਿੰਘ ਚਾਹਲ ਸਨ।

Scroll to Top