
ਮੁੱਖ ਮੰਤਰੀ ਪੰਜਾਬ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੰਗ ਕੀਤੀ ਕਿ ਸੁਤੰਤਰਤਾ ਦਿਵਸ ‘ਤੇ ਮੰਗਾਂ ਮੰਨਣ ਅਤੇ ਲਾਗੂ ਕਰਨ ਦਾ ਮੁੱਖ ਮੰਤਰੀ ਕਰਨ ਐਲਾਨ* ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ 10 ਅਗੱਸਤ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ। ਫਿਲੌਰ:09ਅਗੱਸਤ( ) ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਸਾਂਝਾ ਫਰੰਟ ਪੰਜਾਬ ਨਾਲ ਮੀਟਿੰਗ ਕਰਨ ਦੇ ਦਿੱਤੇ ਭਰੋਸੇ ਨੂੰ ਤਾਰ-ਤਾਰ ਕਰਦੇ ਹੋਏ ਵਾਰ ਵਾਰ ਮੀਟਿੰਗ ਕਰਨ ਤੋਂ ਭਗੌੜੇ ਹੋਣ ਕਾਰਨ ਗੁੱਸੇ ਅਤੇ ਰੋਹ ਵਿੱਚ ਆਏ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਫਿਲੌਰ ਦੇ ਆਗੂਆਂ ਅਤੇ ਵਰਕਰਾਂ ਨੇ ਫਿਲੌਰ ਵਿਖੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ, ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਸਾਂਝਾ ਫਰੰਟ ਦੇ ਸੂਬਾਈ ਆਗੂ ਤੀਰਥ ਸਿੰਘ ਬਾਸੀ, ਨਿਰਮੋਲਕ ਸਿੰਘ ਹੀਰਾ, ਕੁਲਦੀਪ ਵਾਲੀਆ, ਬਲਵਿੰਦਰ ਕੁਮਾਰ, ਤਾਰਾ ਸਿੰਘ ਬੀਕਾ, ਅਕਲ ਚੰਦ ਸਿੰਘ,ਪੂਰਨ ਸਿੰਘ, ਗੋਪਾਲ ਸਿੰਘ, ਸਤਵਿੰਦਰ ਸਿੰਘ, ਕੁਲਦੀਪ ਸਿੰਘ ਕੌੜਾ ਆਦਿ ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ 25 ਜੁਲਾਈ ਤੇ ਹੁਣ 02 ਅਗਸਤ ਦੀ ਮੀਟਿੰਗ ਮੁਲਤਵੀ ਕਰਕੇ ਪੰਜਾਬ ਦੇ 7 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕੀਤਾ ਹੈ,ਜਿਸ ਕਰਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅੰਦਰ ਵਿਆਪਕ ਰੋਸ ਹੈ। ਸਾਂਝਾ ਫਰੰਟ ਦੇ ਆਗੂਆਂ ਤ ਆਗੂਆਂ ਨੇ ਕਿਹਾ ਕਿ ਜੇ ਅਤਿ ਜ਼ਰੂਰੀ ਰੁਝੇਵਿਆਂ ਦੇ ਕਾਰਨ ਮੁੱਖ ਮੰਤਰੀ ਸਾਹਿਬ ਪੰਜਾਬ ਸ.ਭਗਵੰਤ ਸਿੰਘ ਮਾਨ ਕੋਲ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਨਾਲ ਮੀਟਿੰਗ ਕਰਨ ਲਈ ਸਮਾਂ ਨਹੀਂ ਹੈ ਤਾਂ ਉਹ ਸੁਤੰਤਰਤਾ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ‘ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਨ ਦਾ ਐਲਾਨ ਕਰਨ ਕਿਉਂਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਕੈਬਨਿਟ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੀ ਬਣਾਈ ਉੱਚ ਪੱਧਰੀ ਕਮੇਟੀ ਨਾਲ ਵਾਰ ਵਾਰ ਮੀਟਿੰਗਾਂ ਕਰਕੇ ਮੰਗਾਂ ਤੇ ਬਹੁਤ ਵਾਰ ਵਿਚਾਰ ਵਟਾਂਦਰਾ ਹੋ ਚੁੱਕਾ ਹੈ ਅਤੇ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਨ ਦਾ ਭਰੋਸਾ ਵੀ ਮਿਲਦਾ ਰਿਹਾ ਹੈ ਸਾਂਝਾ ਫਰੰਟ ਪੰਜਾਬ ਦੀ 10 ਅਗਸਤ ਨੂੰ ਪੈਨਸ਼ਨਰ ਇਨਫੋਰਮੇਸ਼ਨ ਸੈਂਟਰ (ਪੈਨਸ਼ਨ ਭਵਨ) ਲੁਧਿਆਣਾ ਵਿਖੇ ਹੋ ਰਹੀ ਮੀਟਿੰਗ ਵਿੱਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਇਸ ਸਮੇਂ ਹੋਰਨਾਂ ਤੋਂ ਇਲਾਵਾ ਰਾਜਿੰਦਰ ਸ਼ਰਮਾ, ਸਤਪਾਲ ਮਹਿਮੀ, ਅੰਗਰੇਜ਼ ਸਿੰਘ,ਰਤਨ ਸਿੰਘ, ਸੀਤਲ ਰਾਮ ਬੰਗਾ, ਸੁਖਵਿੰਦਰ ਰਾਮ, ਦਰਸ਼ਨ ਰਾਮ ਬਿਲਗਾ, ਨਿਰਮਲ ਸਿੰਘ,ਓਮ ਪ੍ਰਕਾਸ਼, ਸ਼ਿਵ ਦਾਸ, ਰਣਜੀਤ ਸਿੰਘ ਮਨਸੂਰ ਪੁਰ,ਅਮਰਜੀਤ ਕੌਰ ਨਗਰ, ਸਿਮਰਨਜੀਤ ਪਾਸਲਾ, ਕ੍ਰਿਸ਼ਨਾ, ਮਨਜੀਤ ਕੌਰ ਮਾਹਲ, ਸਰਬਜੀਤ ਕੌਰ ਦੋਸਾਂਝ ਕਲਾਂ, ਜਸਵਿੰਦਰ ਕੌਰ ਦੋਸਾਂਝ ਕਲਾਂ, ਕੁਲਦੀਪ ਕੌਰ ਬੋਪਾਰਾਏ ਆਦਿ ਵੀ ਹਾਜਰ ਸਨ।