
ਮ੍ਰਿਤਕਾ ਮਿੱਡ-ਡੇ-ਮੀਲ ਵਰਕਰ ਦੇ ਪਰਿਵਾਰ ਨੂੰ 20 ਲੱਖ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ:ਬਿਮਲਾ ਦੇਵੀ। ਜਲੰਧਰ:(12ਅਪ੍ਰੈਲ) ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਰਾਣੀ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਕਾਰੀ ਹਾਈ ਸਕੂਲ ਮਾਛੀਵਾੜਾ ਖਾਮ ਵਿੱਚ ਬੱਚਿਆਂ ਲਈ ਦੁਪਿਹਰ ਦਾ ਖਾਣਾ ਤਿਆਰ ਕਰ ਰਹੀ ਮਿੱਡ-ਡੇ-ਮੀਲ ਵਰਕਰ ਮਨਜੀਤ ਕੌਰ ਦੀ ਅੱਗ ਲੱਗਣ ਨਾਲ ਹੋਈ ਮੌਤ ‘ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਕਿ ਮ੍ਰਿਤਕਾ ਮਿੱਡ ਡੇ ਮੀਲ ਵਰਕਰ ਮਨਜੀਤ ਕੌਰ ਦੇ ਪਰਿਵਾਰ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਤੁਰੰਤ ਸਰਕਾਰੀ ਨੌਕਰੀ ਦਿੱਤੀ ਜਾਵੇ। ਮੋਹਾਲੀ ਜ਼ਿਲੇ ਅਤੇ ਮਾਛੀਵਾੜੇ ਦੇ ਸਕੂਲਾਂ ਅੰਦਰ ਕੰਮ ਕਰਦੀਆਂ ਮਿੱਡ ਡੇ ਮੀਲ ਵਰਕਰਾਂ ਨਾਲ ਵਾਪਰੀਆ ਦੁਰਘਟਨਾਵਾਂ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ । ਇਸ ਦੇ ਨਾਲ ਹੀ ਮੋਹਾਲੀ ਕੁੱਕ ਬੀਬੀ ਲਈ ਜਥੇਬੰਦੀ ਵੱਲੋਂ ਆਰਥਿਕ ਸਹਾਇਤਾ ਦੇਣ ਲਈ ਕਮਲਜੀਤ ਕੌਰ ਹੁਸ਼ਿਆਰਪੁਰ ਕਮਲੇਸ਼ ਕੌਰ ਰੋਪੜ ਅਤੇ ਹਰਜੀਤ ਕੌਰ ਮੋਹਾਲੀ ਦੀ ਅਗਵਾਈ ਵਿੱਚ ਅਤੇ ਮਾਛੀਵਾੜਾ ਖਾਮ ਦੀ ਕੁੱਕ ਵਰਕਰ ਲਈ ਪ੍ਰਵੀਨ ਬਾਲਾ ਫ਼ਤਹਿਗੜ੍ਹ, ਰਿੰਪੀ ਰਾਣੀ ਨਵਾਂਸ਼ਹਿਰ ਦੀ ਅਗਵਾਈ ਵਿੱਚ ਜਥੇਬੰਦੀ ਵੱਲੋਂ ਹਰ ਸੰਭਵ ਸਹਾਇਤਾ ਕਰਨ ਦਾ ਫੈਸਲਾ ਕੀਤਾ ਗਿਆ। ਸਰਕਾਰੀ ਪੱਧਰ ਤੇ ਮੁਆਵਜ਼ੇ ਸਬੰਧੀ ਅਤੇ ਪਰਿਵਾਰ ਨੂੰ ਨੌਕਰੀ ਦਿਵਾਉਣ ਲਈ ਬਿਮਲਾ ਰਾਣੀ ਦੀ ਅਗਵਾਈ ਹੇਠ ਸਮੁੱਚੀ ਮਿੱਡ ਡੇ ਮੀਲ ਵਰਕਰਜ ਯੂਨੀਅਨ ਪੰਜਾਬ ਵਲੋਂ ਕੰਮ ਕਰਨ ਦਾ ਫੈਸਲਾ ਕੀਤਾ ਗਿਆ। ਇਹ ਕਾਰਜ ਕਰਨ ਲਈ 15 ਅਪ੍ਰੈਲ ਤੱਕ ਕਰਨ ਦਾ ਫੈਸਲਾ ਕੀਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਅੱਗ ਨਾਲ ਵਾਪਰਨ ਵਾਲੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਸਕੂਲਾਂ ਵਿੱਚ ਅੱਗ ਬੁਝਾਊ ਯੰਤਰ ਤੁਰੰਤ ਲਗਾਏ ਜਾਣ,ਮਿੱਡ ਡੇ ਮੀਲ ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ 18000/–ਰੁਪਏ ਮਿਹਨਤਾਨਾ ਦਿੱਤਾ ਜਾਵੇ ,ਹਰ ਵਰਕਰ ਦਾ ਮੁਫ਼ਤ ਪੰਜ ਲੱਖ ਰੁਪਏ ਦਾ ਬੀਮਾ ਕੀਤਾ ਜਾਵੇ। ਗਰਮੀਆਂ ਅਤੇ ਸਰਦੀਆਂ ਦੀਆਂ ਵਰਦੀਆਂ ਦਿੱਤੀਆਂ ਜਾਣ।ਚੋਣ ਵਾਅਦੇ ਅਨੁਸਾਰ ਵਰਕਰਾਂ ਦਾ ਮਾਣ ਭੱਤਾ ਤੁਰੰਤ ਦੁਗਣਾ ਕੀਤਾ ਜਾਵੇਇਸ ਸਮੇਂ ਹੋਰਨਾਂ ਤੋਂ ਇਲਾਵਾ ਵਿੱਤ ਸਕੱਤਰ ਪ੍ਰਵੀਨ ਕੌਰ ਫ਼ਤਿਹਗੜ੍ਹ ਸਾਹਿਬ, ਕਮਲਜੀਤ ਕੌਰ ਹੁਸ਼ਿਆਰਪੁਰ, ਮਮਤਾ ਸੈਦਪੁਰ ਕਪੂਰਥਲਾ, ਕਮਲੇਸ਼ ਕੌਰ ਰੋਪੜ, ਜਸਵਿੰਦਰ ਕੌਰ ਟਾਹਲੀ ਜਲੰਧਰ,ਰਿੰਪੀ ਰਾਣੀ ਨਵਾਂ ਸ਼ਹਿਰ, ਸੰਤੋਸ਼ ਪਾਸੀ ਪਠਾਨਕੋਟ, ਜਸਵੀਰ ਕੌਰ ਲੁਧਿਆਣਾ, ਇਕਬਾਲ ਕੌਰ ਪਟਿਆਲਾ, ਸੁਨੀਤਾ ਫਾਜ਼ਿਲਕਾ, ਗੁਰਜੀਤ ਕੌਰ, ਮਨਜੀਤ ਕੌਰ, ਕੁਲਵਿੰਦਰ ਕੌਰ ਮੋਹਾਲੀ,ਅਨਮਤ, ਜਸਵੀਰ ਕੌਰ ਤਰਨਤਾਰਨ ਤੋਂ ਇਲਾਵਾ ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ ਅਤੇ ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਸ਼ਾਮਲ ਸਨ।