
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਕੁੱਦੇ ਪੱਕਾ ਚਿਸ਼ਤੀ ਦੇ ਨੌਜਵਾਨ ਨਸ਼ਿਆਂ ਵਿਰੁੱਧ ਕੀਤਾ ਜਾ ਰਿਹਾ ਹੈ ਜ਼ੋਰਦਾਰ ਪ੍ਰਚਾਰ ਆਜ਼ਾਦ ਸੋਚ ਨਵੀ ਸੋਚ ਯੂਥ ਕਲੱਬ, ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਵੱਲੋਂ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਪੱਕਾ ਚਿਸ਼ਤੀ ਦੇ ਨੌਜਵਾਨ ਕੁੱਦ ਪਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜ਼ਾਦ ਸੋਚ ਨਵੀ ਸੋਚ ਕਲੱਬ ਦੇ ਪ੍ਰਧਾਨ ਸੋਨੂੰ ਸਿੰਘ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਸਰਪ੍ਰਸਤ ਮਾਸਟਰ ਇਨਕਲਾਬ ਗਿੱਲ ਨੇ ਦੱਸਿਆ ਕਿ ਪੱਕਾ ਚਿਸ਼ਤੀ ਦੀਆਂ ਯੂਥ ਕਲੱਬਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ,ਖੇਡਾਂ ,ਵਾਤਾਵਰਨ ਦੀ ਸੰਭਾਲ, ਲੋੜਵੰਦਾਂ ਦੀ ਸਹਾਇਤਾ ਅਤੇ ਸਿਹਤ ਸੰਭਾਲ ਸਮੇਤ ਅਨੇਕਾਂ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ । ਇਹਨਾਂ ਲੋਕਾਂ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦਿਆਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸ਼ਾਮਿਲ ਹੁੰਦਿਆਂ ਅੱਜ ਪਿੰਡ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਨੂੰ ਸੰਬੋਧਨ ਕਰਦਿਆਂ ਮਾਸਟਰ ਇਨਕਲਾਬ ਗਿੱਲ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਨਿਰਨਾਇਕ ਬਣਾਇਆ ਜਾਵੇ। ਉਹਨਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦਾ ਭਵਿੱਖ ਹਨ।ਦੇਸ਼ ਦੇ ਭਵਿੱਖ ਸੁਰੱਖਿਅਤ ਰਹੇ ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਮਿਲਕੇ ਕੰਮ ਕਰਨਾ ਚਾਹੀਦਾ ਹੈ।ਸੋਨੂੰ ਸਿੰਘ ਨੇ ਕਿਹਾ ਕਿ ਪਿੰਡ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਨੌਜਵਾਨ ਪੂਰੀ ਤਰ੍ਹਾਂ ਤਿਆਰ ਹਨ।ਉਹ ਨਸ਼ਿਆਂ ਨੂੰ ਖਤਮ ਕਰਕੇ ਹੀ ਰਹਿਣਗੇ।ਇਸ ਮੌਕੇ ਤੇ ਆਪ ਆਗੂ ਅਤੇ ਸਮਾਜ ਸੇਵੀ ਮੈਡਮ ਪੂਜਾ ਲੂਥਰਾ ਸਚਦੇਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਉਹ ਨੌਜਵਾਨਾਂ ਨਸ਼ਿਆਂ ਤੋਂ ਵਰਜਣ ਅਤੇ ਖੇਡਾਂ ਨਾਲ ਜੋੜਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ। ਇਸ ਮੌਕੇ ਤੇ ਡੀਐਸਪੀ ਐਨ ਡੀ ਐਸ ਪੀ ਰਾਕੇਸ਼ ਕੁਮਾਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਮੱਕੜਜਾਲ ਨੂੰ ਖਤਮ ਕਰਨ ਲਈ ਦਿਨ ਰਾਤ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੁਆਰਾ ਲੋਕਾਂ ਨੂੰ ਉਜਾੜ ਕੇ ਬਣਾਈਆ ਜਾਇਦਾਦਾਂ ਡਾਹ ਕੇ ਸਰਕਾਰ ਵੱਲੋਂ ਨਸਾ ਤਸਕਰਾਂ ਨੂੰ ਸਖ਼ਤ ਸੁਨੇਹਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਬਿਨਾਂ ਕਿਸੇ ਡਰ ਅਤੇ ਭੈ ਦੇ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨੂੰ ਦੇਵੋ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਸਮਾਜ ਦਾ ਭਲਾ ਚਾਹੁਣ ਵਾਲਿਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।ਇਸ ਮੌਕੇ ਤੇ ਸਮਾਜ ਸੇਵੀ ਅਜੇ ਸਚਦੇਵਾ ਬੰਟੀ, ਸਰਪੰਚ ਸੁਖਦੀਪ ਸਿੰਘ, ਮਾਸਟਰ ਗੁਰਮੀਤ ਸਿੰਘ,ਬਾਬਾ ਅਰੂੜ ਸਿੰਘ,ਰਾਜ ਕੁਮਾਰ, ਹਰਜਿੰਦਰ ਕੁਮਾਰ, ਕੁਲਦੀਪ ਸਿੰਘ, ਸੰਦੀਪ ਸਿੰਘ, ਗੁਰਚਰਨ ਸਿੰਘ, ਸਾਰਜ ਸਿੰਘ, ਵਿਜੈ ਕੁਮਾਰ, ਗੁਰਮੀਤ ਸਿੰਘ, ਲਵਪ੍ਰੀਤ, ਸਾਜਨ ਸਿੰਘ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਲਕੀਤ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ਜੱਜੂ, ਤਰਸੇਮ ਸਿੰਘ,ਵੱਸਣ ਸਿੰਘ, ਜੱਗਾ ਸਿੰਘ,ਪੰਚਾਇਤ ਮੈਂਬਰ ਅੰਗਰੇਜ਼ ਸਿੰਘ,ਸਵਰਣ ਸਿੰਘ, ਬਲਵਿੰਦਰ ਸਿੰਘ, ਅੰਕੁਸ਼ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।