ਲ਼ੋਕਾ ਚ ਪ੍ਰਾਪਤੀਆਂ ਗਿਣ ਵਾਉਣ ਵਾਲੀ ਸਰਕਾਰ ਤਨਖਾਹ ਦੇਣ ਤੋ ਵੀ ਭਜੀ:-ਸ਼ੋਭਿਤ ਭਗਤ

ਇਕ ਹਫ਼ਤਾ ਬੀਤ ਗਿਆ ਪਰ ਮੁਲਾਜਮਾ ਨੂੰ ਤਨਖਾਹ ਨਸੀਬ ਨਾ ਹੋਈ

ਜਲੰਧਰ(6/05/2024)- ਇਕ ਪਾਸੇ ਸਰਕਾਰ ਵਲੋ ਪੰਜਾਬ ਦਾ ਖਜਾਨਾ ਭਰੇ ਹੌਣ ਦੇ ਦਾਵੇ ਕੀਤੇ ਜਾ ਰਹੇ ਨੇ ਦੂਜੇ ਪਾਸੇ ਮੁਲਾਜਮ ਤਨਖਾਹਾਂ ਲਈ ਤਰਸ ਰਹੇ ਹਨ।ਮੁਲਾਜਮਾਂ ਨੈ ਦੱਸਿਆ ਕਿ ਪਹਿਲਾ ਹੀ ਫ਼ਰਵਰੀ,ਮਾਰਚ ਮਹੀਨੇ ਦੀ ਤਨਖਾਹ ਮੁਲਾਜਮਾ ਨੂੰ ਲੇਟ ਨਸੀਬ ਹੋਈ ਸੀ।ਹੁਣ ਫ਼ਿਰ ਅਪ੍ਰੈਲ ਮਹੀਨੇ ਦੀ ਤਨਖਾਹ ਮਈ ਮਹੀਨੇ ਦਾ ਪਹਿਲਾ ਹਫ਼ਤਾ ਬੀਤ ਜਾਣ ਉਪਰਾਂਤ ਵੀ ਸਰਕਾਰ ਵਲੋ ਫ਼ੰਡ ਜਾਰੀ ਨਹੀ ਕੀਤੇ ਗਏ !
ਮੁਲਾਜ਼ਮ ਇਸ ਗੱਲ ਤੋਂ ਨਰਾਜ਼ ਨਜ਼ਰ ਆ ਰਹੇ ਸਨ ਕਿ ਕੈਬਨਿਟ ਸਬ ਕਮੇਟੀ ਵੱਲੋਂ ਮਤਿੀ 22/11/2023 ਅਤੇ 31/01/2024,14/03/2024 ਨੂੰ ਫੈਸਲਾ ਲੈਣ ਦੇ ਬਾਵਜੂਦ ਵੀ ਅਫਸਰ ਕਮੇਟੀ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਫ਼ਾਈਲ ਤੇ ਕੋਈ ਕਾਰਵਾਈ ਨਹੀਂ ਕਰ ਰਹੀ । ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਰੇ ਪੈੱਨ ਨੇ ਸਿਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਅਤੇ ਉਸ ਤੇ ਤਿੰਨ ਮੰਤਰੀ ਦੀ ਬਣੀ ਕੈਬਨਿਟ ਸਬ ਕਮੇਟੀ ਦੀ ਵੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਭਿਾਗ ਦੇ ਦਫਤਰੀ ਕਰਮਚਾਰੀਆ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਬੰਦ ਹੋਈ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ/ ਮਿਡ ਡੇ ਮੀਲ ਕਰਮਚਾਰੀ ਯੂਨੀਅਨ ਦੇ ਆਗੂ ਸ਼ੋਭਿਤ ਭਗਤ, ਗਗਨਦੀਪ ਸ਼ਰਮਾ, ਰਾਜੀਵ ਸ਼ਰਮਾ, ਸੁਖਰਾਜ, ਰਕੇਸ਼ ਕੁਮਾਰ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।ਆਗੂਆ ਨੇ ਦੱਸਆਿ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਆਗੂਆ ਨੇ ਕਹਿਾ ਕਿ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਕੈਬਨਿਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ਤੇ ਵੀ ਕਰਮਚਾਰੀਆ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਇਸ ਕਰਕੇ ਸਮੁੱਚੇ ਦਫਤਰੀ ਮੁਲਾਜ਼ਮਾਂ ਵਿੱਚ ਰੋਸ ਹੈ।