
**ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਮੰਗਾਂ ਪ੍ਰਤੀ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ: ਸਾਂਝਾ ਫਰੰਟ**ਫ਼ਗਵਾੜਾ:18ਫਰਵਰੀ ( )ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਵਰਗ ਦੀਆਂ ਮੰਗਾਂ ਸਬੰਧੀ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਸੰਘਰਸ਼ ਦੀ ਲੜੀ ਤਹਿਤ ਮੋਹਣ ਸਿੰਘ ਭੱਟੀ, ਹੰਸ ਰਾਜ ਬੰਗੜ, ਗੁਰਮੁਖ ਲੋਕ ਪ੍ਰੇਮੀ, ਜਸਵੀਰ ਸਿੰਘ ਸੈਣੀ ਆਦਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਫਗਵਾੜਾ ਦੀ ਅਗਵਾਈ ਵਿੱਚ ਮੁੱਖ ਮੰਤਰੀ ਦੇ ਨਾਂ ਤੇ ਵਿਧਾਇਕ ਸ.ਬਲਵਿੰਦਰ ਸਿੰਘ ਧਾਲੀਵਾਲ ਦੀ ਗੈਰ ਮੌਜੂਦਗੀ ਵਿੱਚ ਉਹਨਾਂ ਦੇ ਪੀ ਏ ਸ਼੍ਰੀ ਅਮਰਿੰਦਰ ਸਿੰਘ ਨੂੰ ਮੰਗ ਸੌਂਪਦੇ ਹੋਏ ਬੇਨਤੀ ਕੀਤੀ ਗਈ ਕਿ ਇਕੱਲਾ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪੱਤਰ ਹੀ ਨਹੀਂ ਭੇਜਣਾ ਸਗੋਂ ਸਾਂਝਾ ਫਰੰਟ ਦੇ ਆਗੂਆਂ ਵਲੋਂ ਵਿਧਾਇਕ ਸਾਹਿਬ ਨੂੰ ਬੇਨਤੀ ਕਰਨੀ ਹੈ ਕਿ ਉਪਰੋਕਤ ਮੰਗਾਂ ਸਬੰਧੀ ਵਿਧਾਨ ਸਭਾ ਵਿੱਚ ਜ਼ੋਰਦਾਰ ਆਵਾਜ਼ ਉਠਾ ਕੇ ਆਪਣਾ ਬਣਦਾ ਵਿਰੋਧੀ ਧਿਰ ਦਾ ਰੋਲ ਵੀ ਨਿਭਾਉਣ। ਇਸ ਦੇ ਜਵਾਬ ਵਿੱਚ ਪੀ ਏਂ ਸਾਹਿਬ ਨੇ ਵਿਧਾਨ ਸਭਾ ਵਿੱਚ ਮੰਗਾਂ ਸਬੰਧੀ ਆਵਾਜ਼ ਉਠਾਉਣ ਲਈ ਮੰਗ ਪੱਤਰ ਸੰਬੰਧੀ ਪ੍ਰਸ਼ਨ ਬਣਾ ਕੇ ਭੇਜਣ ਦਾ ਵਿਸ਼ਵਾਸ ਦਿਵਾਇਆ।ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸਾਬਕਾ ਸੂਬਾਈ ਆਗੂਆਂ ਕਰਨੈਲ ਸਿੰਘ ਸੰਧੂ,ਗਿਆਨ ਚੰਦ ਨਈਅਰ ਅਤੇ ਪ ਸ ਸ ਫ ਦੇ ਆਗੂ ਨਿਰਮੋਲਕ ਸਿੰਘ ਹੀਰਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਲਾਜ਼ਮ ਮੰਗਾਂ ਸਬੰਧੀ ਗੱਲਬਾਤ ਤੋਂ ਟਾਲ ਮਟੋਲ, ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ, ਪੈਨਸ਼ਨਰਜ਼ ਦੀ ਪੈਨਸ਼ਨ ਸੁਧਾਈ ਸਬੰਧੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ, ਪੇਂਡੂ ਭੱਤੇ ਸਮੇਤ ਬੰਦ ਕੀਤੇ ਭੱਤੇ ਬਹਾਲ ਕਰਨ ਸਬੰਧੀ ,ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ,ਤਨਖਾਹ ਕਮਿਸ਼ਨ ਸਬੰਧੀ ਤਰੁੱਟੀਆਂ ਦੂਰ ਕਰਨ ਲਈ,ਗਰੈਚਟੀ ਸਬੰਧੀ , ਪੰਜਾਬ ਦੇ ਮੁਲਾਜ਼ਮ ਵਰਗ ਤੇ ਕੇਂਦਰੀ ਪੇ ਸਕੇਲ ਰੱਦ ਕਰਕੇ ਪੰਜਾਬ ਦੇ ਪੇ ਸਕੇਲ ਬਹਾਲ ਕਰਨਾ,ਮੁਲਾਜ਼ਮ ਵਿਰੋਧੀ ਨੋਟੀਫਕੇਸ਼ਨ ਰੱਦ ਕਰਨ, ਕੈਸ਼ਲੈਸ ਹੈਲਥ ਸਕੀਮ ਸਬੰਧੀ, ਅਦਾਲਤ ਫੈਸਲਿਆਂ ਸਬੰਧੀ, ਝੂਠੇ ਪੁਲਿਸ ਕੇਸਾਂ ਸਬੰਧੀ ਕਿਸੇ ਵੀ ਮੁਲਾਜ਼ਮ ਮੰਗ ਨੂੰ ਹੱਲ ਕਰਨਾ ਤਾਂ ਦੂਰ ਦੀ ਗੱਲ ਰਹੀ, ਸਗੋਂ ਮੁੱਖ ਮੰਤਰੀ ਪੰਜਾਬ ਦੁਆਰਾ ਸਾਂਝੇ ਫਰੰਟ ਦੇ ਆਗੂਆਂ ਨਾਲ ਕਿਤੇ ਵੀ ਇਹਨਾਂ ਮੰਗਾਂ ਸਬੰਧੀ ਗੱਲਬਾਤ ਨਹੀਂ ਕੀਤੀ ਗਈ ਸਗੋਂ ਸਮੇਂ ਸਮੇਂ ਤੇ ਗੱਲਬਾਤ ਲਈ ਸਮਾਂ ਦੇ ਕੇ ਟਾਲ ਮਟੋਲ ਕਰਦੇ ਹੋਏ ਮੀਟਿੰਗ ਦੀ ਮਿਤੀ ਵਾਰ ਵਾਰ ਅੱਗੇ ਕੀਤੀ ਗਈ।ਮੁਲਾਜ਼ਮ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਵਾਅਦੇ ਮੁਤਾਬਿਕ ਮੁਲਾਜ਼ਮ ਮੰਗਾਂ ਸਬੰਧੀ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨਾਲ ਗੱਲਬਾਤ ਕੀਤੀ ਜਾਵੇ ਤੇ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਬਜਟ ਸੈਸ਼ਨ ਦੌਰਾਨ ਲਗਾਤਾਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਵੱਲੋਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀ ਵਿਰੁੱਧ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਇਸ ਸਮੇਂ ਕੁਲਦੀਪ ਸਿੰਘ ਕੌੜਾ,ਡਾ.ਤਰਲੋਕ ਸਿੰਘ, ਸੀਤਲ ਰਾਮ ਬੰਗਾ, ਹਰਜਿੰਦਰ ਨਿਆਣਾ,ਸਵਰਨ ਸਿੰਘ ਫ਼ੌਜੀ, ਸਤਪਾਲ ਸਿੰਘ ਖੱਟਕੜ, ਬਲਵੀਰ ਸਿੰਘ, ਪ੍ਰਮੋਦ ਕੁਮਾਰ ਜੋਸ਼ੀ, ਸੁਰਜੀਤ ਸਿੰਘ ਮਾਹੀ,ਕੇ ਕੇ ਪਾਂਡੇ, ਗੁਰਮੇਲ ਸਿੰਘ, ਹਰਭਜਨ ਲਾਲ ਕੌਲ, ਮਨਜੀਤ ਕੌਰ, ਕਮਲਜੀਤ ਕੌਰ, ਬਲਵੀਰ ਕੌਰ, ਸੁਨੀਤਾ, ਮੀਨਾ ਕੁਮਾਰੀ, ਸੀਮਾ ਰਾਣੀ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ ।