ਵੋਟਾਂ ਮੰਗਣ ਆਏ ਨੁਮਾਇਦਿਆਂ ਨੂੰ NPS ਕਰਮਚਾਰੀ ਪੁੱਛਣਗੇ ਸਵਾਲ* । *ਦੋ ਸਾਲ ਬੀਤ ਜਾਣ ਬਾਅਦ ਵੀ ਕਿਉਂ ਨਹੀਂ ਕੀਤੀ ਪੁਰਾਣੀ ਪੈਨਸ਼ਨ ਬਹਾਲ: ਵਾਲੀਆ,ਦਿਲਬਾਗ ।

ਜਲੰਧਰ:28ਅਪ੍ਰੈਲ ( )ਪੁਰਾਣੀ ਪੈਂਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮ ਵਰਗ ਵਿੱਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ। ਇਸ ਸਮੇਂ ਜ਼ਿਲ੍ਹਾ ਕਨਵੀਨਰ ਕੁਲਦੀਪ ਵਾਲੀਆ ਬਿਲਗਾ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਮੌਕੇ ਮੁਲਾਜ਼ਮ ਵਰਗ ਨੇ ਅਪਣੇ ਘਰਾਂ ਅੱਗੇ ਪੋਸਟਰ ਲਾ ਕੇ ਹਰ ਸਿਆਸੀ ਧਿਰ ਨੂੰ ਸਿੱਧਾ ਸੁਨੇਹਾ ਦਿੱਤਾ ਹੈ ਕਿ ਸਾਡੀ ਵੋਟ ਉਸਨੂੰ ਜਾਏਗੀ ਜੋ ਪੁਰਾਣੀ ਪੈਂਨਸ਼ਨ ਬਹਾਲ ਕਰੇਗਾ। ਯਾਦ ਰਹੇ ਕਿ ਪਿਛਲੀਆਂ ਵਿਧਾਨ ਸਭਾ ਚੋਣਾ ਦੌਰਾਨ ਪੰਜਾਬ ਵਿੱਚ ਭਾਰੀ ਤਦਾਦ ਵਿੱਚ ਬੈਲਟ ਪੇਪਰਾਂ ਦੀ ਵਰਤੋਂ ਕਰਦੇ ਹੋਏ ਮੁਲਾਜਮ ਵਰਗ ਨੇ ਵੋਟਾਂ ਪਾਈਆਂ ਤੇ ਸਰਕਾਰ ਬਣਾਈ। ਦੋ ਸਾਲ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਪੁਰਾਣੀ ਪੈਂਨਸ਼ਨ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਜੋ ਕਿ ਚਿੱਟਾ ਹਾਥੀ ਸਾਬਤ ਹੋਇਆ। ਪਿਛਲੀਆਂ ਸਰਕਾਰਾਂ ਦੀਆਂ ਸਿਆਸੀ ਧਿਰਾਂ ਤਾਂ ਜੁਬਾਨੀ ਕੀਤੇ ਵਾਅਦਿਆਂ ਤੋਂ ਮੁਕਰਦੇ ਰਹੇ ਆ ਪਰ ਭਗਵੰਤ ਮਾਨ ਸਰਕਾਰ ਪੰਜਾਬ ਦੇ ਇਤਿਹਾਸ ਦੀ ਪਹਿਲੀ ਸਰਕਾਰ ਹੈ ਜੋ ਅਪਣੇ ਲਿਖਤੀ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕਰ ਰਹੀ।ਕੋ-ਕਨਵੀਨਰ ਦਿਲਬਾਗ ਸਿੰਘ ਨੇ ਕਿਹਾ ਕਿ ਇਸ ਸਬੰਧੀ ਮੁਲਾਜਮ ਵਰਗ ਸੜਕਾਂ ਤੇ ਰਹੇ ਵੱਖ ਵੱਖ ਰੈਲੀਆਂ ਕੀਤੀਆਂ ਹਰ ਬਾਰ ਸਰਕਾਰ ਨੇ ਹੁਕਮ ਮੋੜਨਾ ਨੀ ਤੇ ਡੱਕਾ ਤੋੜਨਾ ਨੀ ਵਾਲਾ ਰਵੱਈਆ ਅਪਣਾਈ ਰੱਖਿਆ ਜਦੋਂ ਵੀ ਕੋਈ ਰੈਲੀ ਹੁੰਦੀ ਮੀਟਿੰਗ ਦਾ ਸਮਾਂ ਜਰੂਰ ਦਿੱਤਾ ਜਾਂਦਾ ਪਰ ਬਿਨਾਂ ਤਿਆਰੀ ਤੋਂ ਮੰਤਰੀ ਮੀਟਿੰਗ ਵਿੱਚ ਬੈਠਦੇ ਰਹੇ ਅਤੇ ਸਰਮਸ਼ਾਰ ਹੁੰਦੇ ਰਹੇ। ਰਾਜ ਸਰਕਾਰਾਂ ਦੇ ਅਪਣੇ ਅਧਿਕਾਰ ਹੁੰਦੇ ਹਨ। ਹਰ ਰਾਜ ਦੀ ਸਰਕਾਰ ਮੁਲਾਜਮਾਂ ਦੀਆਂ ਤਨਖਾਹਾਂ ਭੱਤੇ ਤੇ ਪੈਂਨਸ਼ਨ ਖੁਦ ਤੈਅ ਕਰਦੀ ਹੈ। ਪਰ ਪੰਜਾਬ ਦੀ ਇਹ ਪਹਲੀ ਸਰਕਾਰ ਹੈ ਜੋ ਇੰਨੀ ਕੁ ਕਮਜੋਰ ਹੋ ਚੁੱਕੀ ਹੈ ਕਿ ਅਪਣੇ ਲਏ ਫੈਸਲੇ ਨੂੰ ਲਾਗੂ ਨਹੀਂ ਕਰ ਪਾਈ ਹੈ। ਕੇੰਦਰ ਵੱਲੋਂ ਐਨ ਪੀ ਐਸ ਵਿੱਚ ਹੀ ਕੀਤੀ ਜਾ ਰਹੀ ਸੋਧ ਤੇ ਨਿਗਾਹ ਟਕਾਈ ਬੈਠੀ ਪੰਜਾਬ ਸਰਕਾਰ ਅਪਣੇ ਲਏ ਜਾਣ ਵਾਲੇ ਫੈਸਲਿਆਂ ਨੂੰ ਲੈਣ ਸਮੇਂ ਕੇੰਦਰ ਅੱਗੇ ਗੋਡੇ ਟੇਕਦੀ ਨਜਰ ਆ ਰਹੀ ਹੈ। ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਤੋਂ ਨਿਰਾਸ਼ਾ ਹੀ ਪੱਲੇ ਪਈ ਹੈ ਜਿੱਥੇ ਕੇਂਦਰ ਸਰਕਾਰ ਪੈਨਸ਼ਨ ਦੇ ਮੁੱਦੇ ਕਮੇਟੀਆਂ ਦੇ ਗਠਨ ਤੱਕ ਹੀ ਸੀਮਤ ਰਹੀ ਹੈ ਉੱਥੇ ਹੀ ਪ੍ਰਧਾਨਮੰਤਰੀ ਮੋਦੀ ਨੇ ਜਿੰਨਾਂ ਰਾਜਾਂ ਨੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਉਹਨਾਂ ਨੂੰ ਵੀ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਉਹ ਪੁਰਾਣੀ ਪੈਨਸ਼ਨ ਬਹਾਲੀ ਜਿਹਾ ਮਹਾਪਾਪ ਨਾ ਕਰਨ ਇਸ ਨਾਲ ਦੇਸ਼ ਦੀ ਅਰਥਵਿਵਸਥਾ ਤਬਾਹ ਹੋ ਜਾਵੇਗੀ ਜਦਕਿ ਕਾਰਪੋਰੇਟਾ ਦੇ ਕਰੋੜਾਂ ਬੈਂਕ ਕਰਜ਼ੇ ਇੱਕ ਮਹਿਜ਼ ਐਲਾਨ ਨਾਲ ਹੀ ਮਾਫ ਕਰ ਦਿੱਤੇ ਜਾਂਦੇ ਹਨ।ਕੁੱਝ ਗੁਆਂਢੀ ਰਾਜਾਂ ਨੇ ਪੁਰਾਣੀ ਪੈਂਨਸ਼ਨ ਲਾਗੂ ਕਰਕੇ ਦਮਦਾਰ ਤੇ ਤਜਰਬੇਕਾਰ ਸਰਕਾਰ ਹੋਣ ਦੀ ਮਿਸਾਲ ਕਾਇਮ ਰੱਖੀ ਹੈ। ਇਸ ਬਾਰ ਮੁਲਾਜਮ ਵਰਗ ਨੇ ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਝੰਡੇ ਹੇਠ ਵੋਟ ਮੰਗਣ ਆ ਰਹੇ ਨੁਮਾਇੰਦਿਆਂ ਨੂੰ ਘਰ ਅੱਗੇ ਪੋਸਟਰ ਲਾ ਕੇ ਤਿੱਖੇ ਸਵਾਲ ਕਰਨ ਦਾ ਫੈਸਲਾ ਕੀਤਾ ਹੈ।ਇਸ ਸਮੇਂ ਹੋਰਨਾਂ ਤੋਂ ਇਲਾਵਾ ਕਰਨੈਲ ਫਿਲੌਰ,ਵੇਦ ਰਾਜ, ਪਰੇਮ ਖਲਵਾੜਾ, ਸੰਦੀਪ ਰਾਜੋਵਾਲ, ਅਮਰਜੀਤ ਭਗਤ, ਰਾਮ ਰੂਪ, ਤਰਸੇਮ, ਵਿਜੇ ਪਾਲ, ਪ੍ਰਵੀਨ ਕੁਮਾਰ, ਅਨਿਲ ਸ਼ਰਮਾ, ਦਲਬੀਰ ਰਾਮ, ਗੁਰਦੀਪ ਸਿੰਘ, ਬਲਰਾਜ ਸਿੰਘ, ਪ੍ਰਦੀਪ ਕੁਮਾਰ,ਰਮਨ ਕੁਮਾਰ, ਧਰਮ ਪਾਲ, ਕਸਤੂਰੀ ਲਾਲ ਅਤੇ ਹੋਰ ਸਾਥੀ ਸ਼ਾਮਲ ਸਨ।