
ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉੱਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਲੁਧਿਆਣਾ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਸਾਂਝੇ ਰੂਪ ਵਿੱਚ ਜਾਰੀ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਅਧੀਨ ਸਕੂਲਾਂ ਵਿੱਚ ਕਰਵਾਏ ਜਾ ਰਹੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਸਮਾਰੋਹ ਸ਼ੁਰੂ ਕੀਤੇ ਗਏ ਹਨ । ਇਸ ਸਬੰਧੀ ਜਿੱਥੇ ਪੂਰੇ ਪੰਜਾਬ ਦੇ ਵੱਖ ਵੱਖ ਸਕੂਲਾਂ ਵਿੱਚ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ, ਕੈਬਨਿਟ ਮੰਤਰੀਆਂ , ਵਿਧਾਇਕਾਂ ਵੱਲੋਂ ਇਹਨਾਂ ਕਾਰਜਾਂ ਦਾ ਉਦਘਾਟਨ ਕੀਤਾ ਗਿਆ । ਉਸ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲ ਵਿਖੇ ਉਦਘਾਟਨ ਸਮਾਰੋਹ ਸਮੇਂ ਉਥੋਂ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਰੋਹ ਦੌਰਾਨ ਅਧਿਆਪਕਾਂ ਨਾਲ ਸਟੇਜ ਤੇ ਬੋਲਦੇ ਹੋਏ ਦੁਰਵਿਵਹਾਰ ਕੀਤਾ ਗਿਆ ਅਤੇ ਸਕੂਲ ਵਿੱਚ ਮੌਜੂਦ ਬੱਚਿਆ ਅਤੇ ਮਾਪਿਆਂ ਸਾਹਮਣੇ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਠੇਸ ਪਹੁੰਚਾਈ । ਇਸ ਮੌਕੇ ਮੌਜੂਦ ਆਗੂਆਂ ਵੱਲੋਂ ਵਿਧਾਇਕ ਵੱਲੋਂ ਕੀਤੇ ਗਏ ਵਿਵਹਾਰ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਗਈ । ਇਸ ਮੌਕੇ ਜ਼ਿਲਾ ਇਕਾਈ ਲੁਧਿਆਣਾ ਦੇ ਜਿਲਾ ਜਨਰਲ ਸਕੱਤਰ ਮਨਦੀਪ ਸਿੰਘ ਸੇਖੋਂ , ਜਿਲਾ ਵਿੱਤ ਸਕੱਤਰ ਸਵਰਨ ਸਿੰਘ , ਜਿਲਾ ਮੀਤ ਪ੍ਰਧਾਨ ਰਾਜਵਿੰਦਰ ਸਿੰਘ , ਜਿਲਾ ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ , ਜ਼ਿਲ੍ਹਾ ਪ੍ਰੈੱਸ ਸਕੱਤਰ ਮਨੋਜ ਕੁਮਾਰ, ਜਿਲਾ ਕਮੇਟੀ ਮੈਂਬਰ ਪਰਮਜੀਤ ਸਿੰਘ ਸਵੱਦੀ , ਨਵੀਨ ਕਪਿਲਾ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ , ਬਲਾਕ ਪ੍ਰਧਾਨ ਹਰਜਿੰਦਰ ਸਿੰਘ ਖੰਨਾ , ਵਿਸ਼ਵਿੰਦਰ ਸਿੰਘ ਰਾਮਪੁਰ, ਰਾਜਵੰਤ ਗਰੇਵਾਲ , ਰਾਜ ਕੁਮਾਰ, ਕੰਵਲਪ੍ਰੀਤ ਸਿੰਘ , ਹਾਕਮ ਸਿੰਘ, ਰਣਦੀਪ ਸਿੰਘ , ਹਰਪ੍ਰੀਤ ਸਿੰਘ ਰਾਮਪੁਰ ਆਦਿ ਮੈਂਬਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੂੰ ਅਜਿਹੇ ਵਿਧਾਇਕਾ ਖਿਲਾਫ ਅਨੁਸ਼ਾਸਨਿਕ ਕਾਰਵਾਈ ਕਰਨ ਦੀ ਮੰਗ ਕੀਤੀ ਹੈ ।