ਸਮਾਰਟ ਸਕੂਲ ਚਾਨਣ ਵਾਲਾ ਨੇ ਨਿਵੇਕਲੀ ਪਹਿਲ ਕਰਦਿਆਂ ਵਿਦਿਆਰਥੀਆਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਮਹੱਤਵਪੂਰਨ ਸਥਾਨਾ ਦਾ ਵਿੱਦਿਅਕ ਟੂਰ ਕਰਵਾਇਆ

ਸਮਾਰਟ ਸਕੂਲ ਚਾਨਣ ਵਾਲਾ ਨੇ ਨਿਵੇਕਲੀ ਪਹਿਲ ਕਰਦਿਆਂ ਵਿਦਿਆਰਥੀਆਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਮਹੱਤਵਪੂਰਨ ਸਥਾਨਾ ਦਾ ਵਿੱਦਿਅਕ ਟੂਰ ਕਰਵਾਇਆ

ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਹੋਣਗੇ ਸਹਾਈ -ਲਵਜੀਤ ਸਿੰਘ ਗਰੇਵਾਲ

ਸਰਹੱਦੀ ਖੇਤਰ ਦੇ ਚਾਨਣ ਮੁਨਾਰੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚਾਨਣ ਵਾਲਾ ਵੱਲੋਂ ਵਿਦਿਆਰਥੀਆਂ ਦੀ ਪੜਾਈ ਅਤੇ ਸਰਵਪੱਖੀ ਵਿਕਾਸ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।ਇਸ ਲੜੀ ਨੂੰ ਅੱਗੇ ਵਧਾਉਂਦਿਆਂ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਮਹੱਤਵਪੂਰਨ ਸਥਾਨਾ ਦਾ ਵਿੱਦਿਅਕ ਟੂਰ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਲਵਜੀਤ ਸਿੰਘ ਗਰੇਵਾਲ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਿਕ ਗਿਆਨ ਦੇਣਾ ਜ਼ਰੂਰੀ ਹੈ।ਇਸ ਉਦੇਸ਼ ਦੀ ਪੂਰਤੀ ਲਈ ਸਮੇਂ ਸਮੇਂ ਤੇ ਸਕੂਲ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਕਰਵਾਇਆ ਜਾਂਦਾ ਹੈ।ਇਸ ਪ੍ਰੋਗਰਾਮ ਤਹਿਤ ਸਕੂਲ ਦੇ ਵਿਦਿਆਰਥੀਆਂ ਦਾ ਦੋ ਦਿਨਾਂ ਵਿਦਿਅਕ ਟੂਰ ਕਰਵਾਇਆ ਗਿਆ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਚੰਡੀਗੜ੍ਹ ਦੇ ਪ੍ਰਮੁੱਖ ਸਥਾਨਾਂ ਰਾਕ ਗਾਰਡਨ,ਰੋਜ਼ ਗਾਰਡਨ,ਸੁਖਨਾ ਝੀਲ ਦਾ ਦੌਰਾ ਕਰਵਾਇਆ ਜਿੱਥੇ ਵਿਦਿਆਰਥੀਆਂ ਨੇ ਕੁਦਰਤੀ ਨਜ਼ਾਰਿਆਂ ਨੂੰ ਨੇੜੇ ਤੋਂ ਨਿਹਾਰਦਿਆ ਇਹਨਾਂ ਕੁਦਰਤੀ ਨਜ਼ਾਰਿਆਂ ਦਾ ਖੂਬ ਆਨੰਦ ਮਾਣਿਆ। ਇਸ ਤੋਂ ਇਲਾਵਾ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਅਤੇ ਗੁਰਦੂਆਰਾ ਪਰਮੇਸ਼ਵਰ ਦੁਆਰ ਪਟਿਆਲਾ ਵਿਖੇ ਵਿਦਿਆਰਥੀਆਂ ਅਤੇ ਸਟਾਫ ਨੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।
ਸਕੂਲ ਅਧਿਆਪਕ ਸਵੀਕਾਰ ਗਾਂਧੀ ਨੇ ਦੱਸਿਆ ਕਿ ਇਸ ਟੂਰ ਦੌਰਾਨ ਵਿਦਿਅਕ ਪੱਖ ਤੋਂ ਪੰਜਾਬ ਦੇ ਅਹਿਮ ਸਥਾਨ ਛੱਤਬੀੜ ਚਿੜੀਆਘਰ ਦਾ ਦੌਰਾ ਕਰਵਾਇਆ ਗਿਆ। ਜਿੱਥੇ ਵਿਦਿਆਰਥੀਆਂ ਨੇ ਅਜਿਹੇ ਜਾਨਵਰਾਂ ਅਤੇ ਪੰਛੀਆਂ ਨੂੰ ਨੇੜੇ ਤੋਂ ਵੇਖਿਆ ਜਿਹਨਾਂ ਬਾਰੇ ਪਹਿਲਾਂ ਉਹਨਾਂ ਨੇ ਸਿਰਫ ਕਿਤਾਬਾਂ ਵਿੱਚੋ ਪੜ੍ਹਿਆ ਜਾ ਸਿਰਫ ਸੁਣਿਆਂ ਸੀ। ਉਹਨਾਂ ਕਿਹਾ ਕਿ ਕਿਸੇ ਵੀ ਚੀਜ਼ ਦਾ ਪ੍ਰਾਪਤ ਵਿਹਾਰਿਕ ਗਿਆਨ ਵਿਦਿਆਰਥੀ ਜੀਵਨ ਦਾ ਹਿੱਸਾ ਬਣ ਜਾਂਦਾ ਹੈ। ਇਹ ਵਿੱਦਿਅਕ ਟੂਰ ਵਿਦਿਆਰਥੀਆਂ ਲਈ ਪੂਰਨ ਲਾਭਕਾਰੀ ਸਾਬਿਤ ਹੋਵੇਗਾ।
ਸਕੂਲ ਮੁੱਖੀ ਨੇ ਕਿਹਾ ਕਿ ਉਹ ਅੱਗੇ ਤੋਂ ਵੀ ਵਿਦਿਆਰਥੀਆਂ ਨੂ ਅਜਿਹੇ ਟੂਰ ਕਰਵਾਉਂਦੇ ਰਹਿਣਗੇ।
ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਮੈਡਮ ਰੇਣੂ ਬੱਬਰ,ਗੌਰਵ ਮਦਾਨ ਮੈਡਮ ਨੈਨਸੀ ਬਾਂਸਲ, ਮੈਡਮ ਗੁਰਪ੍ਰੀਤ ਕੌਰ,ਸੰਜਮ,ਸ਼ਿਵਮ,ਮੈਡਮ ਰਜਨੀ , ਮੈਡਮ ਪਰਵਿੰਦਰ,ਮੈਡਮ ਹਰਪ੍ਰੀਤ,ਮੈਡਮ ਸੁਨੀਤਾ ਸਹਿਯੋਗੀ ਸਟਾਫ ਗੁਰਵਿੰਦਰ ਸਿੰਘ ਅਤੇ ਦਿਲਪ੍ਰੀਤ ਸਿੰਘ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ। ਸਟਾਫ ਮੈਂਬਰ ਮੈਡਮ ਸ਼ਵੇਤਾ ਧੂੜੀਆ, ਮੈਡਮ ਸ਼ੈਲਿਕਾ,ਮੈਡਮ ਗੁਰਮੀਤ ਕੌਰ, ਅਧਿਆਪਕ ਰਾਜ ਕੁਮਾਰ ਸੰਧਾ, ਇਨਕਲਾਬ ਗਿੱਲ ਅਤੇ ਰਾਜਨ ਕੁੱਕੜ ਵੱਲੋਂ ਟੂਰ ਦੇ ਸਫਲ ਸੰਚਾਲਨ ਲਈ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

Scroll to Top