ਸਰਕਾਰੀ ਪ੍ਰਾਇਮਰੀ ਸਕੂਲ ਚੂਹੜੀਵਾਲਾ ਚਿਸ਼ਤੀ ਵੱਲੋਂ ਦਾਖਲਾ ਰੈਲੀ ਕੱਢ ਕੇ ਲੋਕਾਂ ਨੂੰ ਸਕੂਲ ਵਿੱਚ ਬੱਚੇ ਦਾਖਲ ਕਰਵਾਉਣ ਲਈ ਕੀਤਾ ਪ੍ਰੇਰਿਤ

ਸਰਕਾਰੀ ਪ੍ਰਾਇਮਰੀ ਸਕੂਲ ਚੂਹੜੀਵਾਲਾ ਚਿਸ਼ਤੀ ਵੱਲੋਂ ਦਾਖਲਾ ਰੈਲੀ ਕੱਢ ਕੇ ਲੋਕਾਂ ਨੂੰ ਸਕੂਲ ਵਿੱਚ ਬੱਚੇ ਦਾਖਲ ਕਰਵਾਉਣ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਮਾਪਿਆਂ ਵੱਲੋਂ ਮਿਸਾਲੀ ਹੁੰਗਾਰਾ ਦਿੱਤਾ ਜਾ ਰਿਹਾ ਹੈ।ਸਕੂਲ ਵਿੱਚ ਵੱਡੀ ਗਿਣਤੀ ਵਿੱਚ ਨਵੇਂ ਵਿਦਿਆਰਥੀਆਂ ਦਾਖਲਾ ਲੈ ਰਹੇ ਹਨ।
ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੋਚ ਕੀ ਮਾਪੇ ਕਿਸੇ ਮਜਬੂਰੀ ਵਸ ਨਾ ਹੋ ਕੇ ਖੁਸ਼ੀ ਖੁਸ਼ੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਮੋਦ ਕੁਮਾਰ ਦੀ ਅਗਵਾਈ ਅਤੇ ਸੀਐਚਟੀ ਮਨੋਜ ਧੂੜੀਆ ਦੀ ਪ੍ਰੇਰਨਾ ਨਾਲ ਸਕੂਲ ਦੇ ਸਟਾਫ ਵੱਲੋਂ ਪਿੰਡ ਵਿੱਚ ਦਾਖਲਾ ਰੈਲੀ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਸੁਧੀਰ ਕਾਲੜਾ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਸਕੂਲ ਵੱਲੋਂ ਦਾਖ਼ਲਾ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਪ੍ਰੋਗਰਾਮ ਤਹਿਤ ਸਕੂਲ ਵੱਲੋਂ ਦਾਖਲਾ ਰੈਲੀ ਕੱਢ ਕੇ ਘਰ ਘਰ ਜਾ ਕੇ ਬੱਚੇ ਦਾਖਲ ਕੀਤੇ ਜਾ ਰਹੇ ਹਨ ਅਤੇ ਦਾਖ਼ਲਾ ਮੁਹਿੰਮ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸਾਰੇ ਅਧਿਆਪਕ ਵਰਗ ਵਿੱਚ ਨਵੇਂ ਦਾਖਲਿਆਂ ਲਈ ਬੇਹੱਦ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਭ ਦੇ ਸਹਿਯੋਗ ਨਾਲ ਜਲਦੀ ਹੀ ਵਿਭਾਗ ਵੱਲੋਂ ਦਿੱਤਾ ਟੀਚਾ ਪੂਰਾ ਕਰ ਲਿਆ ਜਾਵੇਗਾ।
ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਮੈਡਮ ਸਾਰਿਕਾ ਸਚਦੇਵਾ,ਮੈਡਮ ਅੰਜੂ ਬਾਲਾ,ਮੈਡਮ ਸੁਮਨ ਰਾਣੀ,ਮੈਡਮ ਸੁਰਿੰਦਰ ਕੌਰ ਅਤੇ ਸੁਧੀਰ ਕੁਮਾਰ ਮੌਜੂਦ ਸਨ।

Scroll to Top