ਸਰਕਾਰੀ ਪ੍ਰਾਇਮਰੀ ਸਕੂਲ ਬਾਂਡੀ ਵਾਲਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਸਰਕਾਰੀ ਪ੍ਰਾਇਮਰੀ ਸਕੂਲ ਬਾਂਡੀ ਵਾਲਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ ਸਾਵਣ ਮਹੀਨੇ ਦੇ ਚਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਬਾਂਡੀ ਵਾਲਾ ਵਿੱਚ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ।ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਮੁੱਖੀ ਕੁਲਦੀਪ ਕੁਮਾਰ ਨੇ ਦੱਸਿਆ ਕਿ ਸਾਵਣ ਮਹੀਨੇ ਦੇ ਚਲਦਿਆਂ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ ਬੜੇ ਚਾਅ ਨਾਲ ਹਿੱਸਾ ਲਿਆ। ਵਿਦਿਆਰਥਣਾਂ ਨੇ ਗਿੱਧੇ ਸਮੇਤ ਹੋਰ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ। ਸਕੂਲ ਅਧਿਆਪਕ ਮੇਜਰ ਗਰੇਵਾਲ ਨੇ ਦੱਸਿਆ ਕਿ ਵਧਦੇ ਪੱਛਮੀ ਪ੍ਰਭਾਵ ਸਦਕਾ ਸਾਡੇ ਬੱਚੇ ਆਪਣੇ ਸੱਭਿਆਚਾਰ ਅਤੇ ਰੀਤੀ ਰਿਵਾਜਾਂ ਤੋਂ ਦੂਰ ਹੁੰਦੇ ਜਾ ਰਹੇ ਹਨ।ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ। ਇਹਨਾਂ ਨੂੰ ਆਪਣੇ ਆਪਣੀ ਬੋਲੀ ਆਪਣੇ ਸੱਭਿਆਚਾਰ ਨਾਲ ਜੋੜਨ ਲਈ ਅਜਿਹੇ ਉਪਰਾਲੇ ਲਗਾਤਾਰ ਕਰਨੇ ਚਾਹੀਦੇ ਹਨ।ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਇੰਦਰਪਾਲ, ਮਹਿੰਦਰ ਕੁਮਾਰ,ਮੈਡਮ ਵੀਰਪਾਲ ਕੌਰ,ਮੈਡਮ ਨੀਤੂ ਮੌਜੂਦ ਸਨ।

Scroll to Top