ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ ਸਕੂਲ ਸਟਾਫ਼ ਦੇ ਸੱਦੇ ਤੇ ਨਵੀ ਚੁਣੀ ਗ੍ਰਾਮ ਪੰਚਾਇਤ ਵੱਲੋਂ ਸਕੂਲ ਦੌਰਾ

`ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ ਸਕੂਲ ਸਟਾਫ਼ ਦੇ ਸੱਦੇ ਤੇ ਨਵੀ ਚੁਣੀ ਗ੍ਰਾਮ ਪੰਚਾਇਤ ਵੱਲੋਂ ਸਕੂਲ ਦੌਰਾ

ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ ਦੇ ਸਕੂਲ ਮੁੱਖੀ ਸਤਿੰਦਰ ਕੁਮਾਰ ਅਤੇ ਸਟਾਫ਼ ਵੱਲੋਂ ਪਿੰਡ ਰੇਤੇ ਵਾਲੀ ਭੈਣੀ ਦੀ ਨਵੀਂ ਬਣੀ ਗ੍ਰਾਮ ਪੰਚਾਇਤ ਨੂੰ ਸਕੂਲ ਦੌਰੇ ਲਈ ਸੱਦਾ ਦਿੱਤਾ ਗਿਆ। ਬੇਨਤੀ ਪ੍ਰਵਾਨ ਕਰਦੇ ਹੋਏ ਅੱਜ ਸਮੂਹ ਗ੍ਰਾਮ ਪੰਚਾਇਤ ਵੱਲੋਂ ਸਕੂਲ ਦੌਰਾ ਕੀਤਾ ਗਿਆ। ਸਕੂਲ ਸਟਾਫ਼ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਸਮੂਹ ਪੰਚਾਇਤ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਸਤਿੰਦਰ ਕੁਮਾਰ ਨੇ ਸਕੂਲ ਦੀਆਂ ਮੁੱਢਲੀਆਂ ਜਰੂਰਤਾਂ ਬਾਰੇ ਪੰਚਾਇਤ ਨੂੰ ਜਾਣੂ ਕਰਵਾਇਆ ਅਤੇ ਨਾਲ ਹੀ ਸਕੂਲ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ।
ਪੰਚਾਇਤ ਵੱਲੋਂ ਸਕੂਲ ਦੇ ਹਰੇਕ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਮੂਹ ਸਟਾਫ਼ ਦਾ ਸਾਥ ਦੇਣ ਲਈ ਭਰਵਾਂ ਹੁੰਗਾਰਾ ਭਰਿਆ। ਇਸ ਮੌਕੇ ਅਧਿਆਪਕ ਨੀਰਜ ਕੁਮਾਰ ਨੇ ਬੱਚਿਆਂ ਦੇ ਪੜ੍ਹਾਈ ਪੱਧਰ ਨੂੰ ਉੱਚਾ ਚੁੱਕਣ ਲਈ ਬੱਚਿਆਂ ਦੀ 100 ਪ੍ਰਤੀਸ਼ਤ ਹਾਜ਼ਰੀ ਤੇ ਵਿਸ਼ੇਸ਼ ਧਿਆਨ ਦੇਣ ਦੀ ਗੱਲ ਕਹੀ। ਅਧਿਆਪਕ ਭਾਰਤ ਭੂਸ਼ਣ ਨੇ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਡ-ਡੇ-ਮੀਲ ਬਾਰੇ ਪੰਚਾਇਤ ਨੂੰ ਜਾਣੂ ਕਰਵਾਇਆ। ਮੌਕੇ ਤੇ ਮੈਡਮ ਪੂਨਮ ਰਾਣੀ ਅਤੇ ਅਧਿਆਪਕ ਕਸ਼ਮੀਰ ਸਿੰਘ ਨੇ ਪੰਚਾਇਤ ਮੈਬਰਾਂ ਨੂੰ ਸਾਰੀਆਂ ਜਮਾਤਾਂ ਵਿੱਚ ਵਿਜਟ ਕਰਵਾਇਆ ਅਤੇ ਬੱਚਿਆਂ ਦੇ ਪੜ੍ਹਾਈ ਪੱਧਰ ਨੂੰ ਦੇਖ ਕੇ ਪੰਚਾਇਤ ਮੈਬਰਾਂ ਨੇ ਸਾਰੇ ਸਟਾਫ਼ ਦੀ ਪ੍ਰਸ਼ੰਸਾ ਕੀਤੀ।ਪਿੰਡ ਦੀ ਮਹਿਲਾ ਸਰਪੰਚ ਮਨਜੀਤ ਕੌਰ ਵੱਲੋਂ ਸਕੂਲ ਦੇ ਵਿਕਾਸ ਅਤੇ ਬੱਚਿਆਂ ਦੀ ਭਲਾਈ ਲਈ ਸਟਾਫ ਨਾਲ ਮਿਲਕੇ ਕੰਮ‌ ਕਰਨ ਦੀ ਵਚਨਬੱਧਤਾ ਦੁਹਰਾਈ ।ਇਸ ਮੌਕੇ ਤੇ ਸਮਾਜ ਸੇਵੀ ਸੁਭਾਸ਼ ਸਿੰਘ,ਪੰਚਾਇਤ ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣ ਮੌਜੂਦ ਸਨ।

Scroll to Top