ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੂ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੂ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਸਹੁੰ ਚੁੱਕੀ: ਡਾ: ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ ਪਟਿਆਲਾਘਨੌਰ/ਰਾਜਪੁਰਾ/ਪਟਿਆਲਾ 8 ਅਗਸਤ ( )ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਪੁਲਿਸ ਦੇ ਸਾਂਝੇ ਉੱਦਮ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਰਾਜੇਸ਼ ਕੁਮਾਰ ਮੋਦੀ ਦੀ ਦੇਖ-ਰੇਖ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੂ ਵਿਖੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸੰਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਉਚੇਚੇ ਤੌਰ ‘ਤੇ ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ ਪਟਿਆਲਾ ਅਤੇ ਟ੍ਰੈਫਿਕ ਨਿਯਮਾਂ ਸੰਬੰਧੀ ਵਿਸ਼ੇਸ਼ ਜਾਕਰੂਕਤਾ ਦੇਣ ਲਈ ਗੁਰਜਾਪ ਸਿੰਘ ਸਟੇਟ ਅਵਾਰਡੀ ਸੇਵਾਮੁਕਤ ਥਾਣੇਦਾਰ ਟ੍ਰੈਫਿਕ ਐਜੂਕੇਸ਼ਨ ਸੈੱਲ ਪਟਿਆਲਾ ਪਹੁੰਚੇ।ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਹਿੱਤ ਸਹੁੰ ਵੀ ਚੁਕਾਈ ਗਈ। ਵਿਦਿਆਰਥੀਆਂ ਨੇ ਗੁਰਜਾਪ ਸਿੰਘ ਦੇ ਰੌਚਕ ਅਤੇ ਜਾਣਕਾਰੀ ਭਰਪੂਰ ਲੈਕਚਰ ਨੂੰ ਧਿਆਨ ਨਾਲ ਸੁਣਿਆ ਅਤੇ ਸਵਾਲਾਂ ਦੇ ਜਵਾਬ ਵੀ ਦਿੱਤੇ। ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ ਪਟਿਆਲਾ ਨੇ ਕਿਹਾ ਕਿ ਜਿੰਦਗੀ ਬਹੁਤ ਅਨਮੋਲ ਹੈ। ਬੱਚਿਆਂ ਨੂੰ ਅਪੀਲ ਕੀਤੀ ਕਿ ਸੈਮੀਨਾਰ ਦੌਰਾਨ ਮਿਲੀ ਜਾਣਕਾਰੀ ਨੂੰ ਉਹ ਆਪਣੇ ਮਾਪਿਆਂ ਅਤੇ ਸਕੇ-ਸੰਬੰਧੀਆਂ ਨਾਲ ਵੀ ਜਰੂਰ ਸਾਂਝਾ ਕਰਨ। ਸਕੂਲ ਪ੍ਰਿੰਸੀਪਲ ਰਾਜੇਸ਼ ਕੁਮਾਰ ਮੋਦੀ ਨੇ ਆਏ ਹੋਏ ਮਹਿਮਾਨਾਂ ਅਤੇ ਪੰਜਾਬ ਪੁਲਿਸ ਦੇ ਇਸ ਨੇਕ ਉੱਦਮ ਲਈ ਧੰਨਵਾਦ ਕੀਤਾ। ਇਸ ਮੌਕੇ ਸਕੂਲ ਅਧਿਆਪਕਾਂ ਵਿੱਚੋ ਰੀਟਾ ਰਾਣੀ, ਵਰਿੰਦਰ ਸਿੰਘ, ਸੀਮਾ ਰਾਣੀ, ਜਸਵਿੰਦਰ ਕੌਰ, ਗੁਰਪਿਆਰ ਸਿੰਘ, ਮਨੋਜ ਕੁਮਾਰ, ਗੁਰਦੀਪ ਸਿੰਘ, ਗੁਰਸਾਹਿਬ ਸਿੰਘ, ਅਮਨ ਕੁਮਾਰ, ਗੁਰਵਿੰਦਰ ਸਿੰਘ, ਹਰਸਿਮਰਨ ਕੌਰ, ਸੁਖਵਿੰਦਰ ਕੌਰ, ਮਨਦੀਪ ਕੌਰ, ਲਖਵੀਰ ਕੌਰ, ਚਿੰਕੀ ਰਾਣੀ, ਮਨੀਤਾ ਰਾਣੀ, ਜਤਿੰਦਰ ਕੌਰ, ਅੰਜਲੀ ਪਵਾਰ, ਹਰਸ਼ਦੀਪ ਕੌਰ, ਬਲਮੀਤ ਕੌਰ, ਕਰਮਜੀਤ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਵੀ ਹਾਜਰ ਸਨ।

Scroll to Top