ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਕੀਤਾ ਜਾ ਰਿਹਾ ਹੈ ਜਾਗਰੂਕਨੌਜਵਾਨ ਨੇ ਦੇਸ਼ ਦਾ ਅਸਲ ਸਰਮਾਇਆ -ਗਿੱਲ,ਸੋਨੂੰ

ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਕੀਤਾ ਜਾ ਰਿਹਾ ਹੈ ਜਾਗਰੂਕਨੌਜਵਾਨ ਨੇ ਦੇਸ਼ ਦਾ ਅਸਲ ਸਰਮਾਇਆ -ਗਿੱਲ , ਸੋਨੂੰ ਅਜਾਦ ਸੋਚ ਨਵੀਂ ਸੋਚ ਯੂਥ ਕਲੱਬ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਲਈ ਵਰਜਿਆ ਜਾਂ ਰਿਹਾ ਹੈ।ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਪਿੰਡ ਪੱਕਾ ਚਿਸ਼ਤੀ, ਚੂਹੜੀ ਵਾਲਾ ਚਿਸ਼ਤੀ, ਨੂਰ ਮੁਹੰਮਦ ਸਮੇਤ ਅੱਧੀ ਦਰਜਨ ਪਿੰਡਾਂ ਦੇ ਨੌਜਵਾਨਾ ਦੀ ਇੱਕ ਅਹਿਮ ਮੀਟਿੰਗ ਪਿੰਡ ਪੱਕਾ ਚਿਸ਼ਤੀ ਵਿਖੇ ਪੀਰ ਬਾਬਾ ਨੌ ਗਜਾ ਦੀ ਦਰਗਾਹ ਤੇ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜਾਦ ਸੋਚ ਨਵੀਂ ਸੋਚ ਯੂਥ ਕਲੱਬ ਦੇ ਪ੍ਰਧਾਨ ਸੋਨੂ ਸਿੰਘ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਸਰਪ੍ਰਸਤ ਮਾਸਟਰ ਇਨਕਲਾਬ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਮਿਲ ਕੇ ਹਮਲਾ ਮਾਰਿਆ ਜਾਵੇ। ਉਹਨਾਂ ਕਿਹਾ ਕਿ ਬੇਸ਼ੱਕ ਨੌਜਵਾਨ ਹੀ ਨਸ਼ਿਆਂ ਰੂਪੀ ਬਿਮਾਰੀ ਦਾ ਜ਼ਿਆਦਾ ਸ਼ਿਕਾਰ ਹਨ । ਉਹਨਾਂ ਕਿਹਾ ਕਿ ਇਸ ਬਿਮਾਰੀ ਦਾ ਇਲਾਜ ਵੀ ਨੌਜਵਾਨ ਹੀ ਕਰਨਗੇ ਉਹਨਾਂ ਕਿਹਾ ਕਿ ਸੁਹਿਰਦ ਨੌਜਵਾਨਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ।ਉਹ ਇਸਦਾ ਸਮਰਥਨ ਕਰਦੇ ਹਨ ਅਤੇ ਸਾਡੀਆਂ ਸੰਸਥਾਵਾਂ ਵੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰ ਰਹੀਆਂ ਹਨ। ਉਹਨਾਂ ਨੌਜਵਾਨ ਨੂੰ ਖੂਨਦਾਨ ਕਰਨ ਲਈ ਵੀ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕੀ ਸਾਨੂੰ ਸਾਰਿਆਂ ਨੂੰ ਬੇਸਹਾਰਿਆਂ ਦਾ ਸਹਾਰਾ ਬਨਣਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਹਨਾਂ ਨੌਜਵਾਨ ਚਾਲ ਚਲਣ ਨੇਕ ਰੱਖਣ ਅਤੇ ਨਿਮਰਤਾ ਭਾਵ ਵਾਲੇ ਗੁਣ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾਇਸ ਮੌਕੇ ਤੇ ਕੁਲਦੀਪ ਸਿੰਘ, ਸਤਨਾਮ ਸਿੰਘ, ਹੈਰੀ, ਰਮੇਸ਼ ਸਿੰਘ, ਹਰਜਿੰਦਰ ਸਿੰਘ,ਲਖਵਿੰਦਰ ਸਿੰਘ, ਗੁਰਮੀਤ ਸਿੰਘ,ਰਾਜੂ, ਸੋਨੂੰ, ਸਾਜਨ,ਵਕੀਲ ਸਿੰਘ, ਜੱਗਾ ਸਿੰਘ, ਅੰਗਰੇਜ ਸਿੰਘ, ਰਵੀ ਸਿੰਘ, ਬਿੰਦਰ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ, ਅਨਮੋਲ ਸਿੰਘ, ਸਤਨਾਮ ਸਿੰਘ, ਵਿਜੇ ਸਿੰਘ, ਪਰਗਟ ਸਿੰਘ, ਰਾਜ ਸਿੰਘ, ਦੀਪ ਸਿੰਘ, ਤਰਸੇਮ ਸਿੰਘ, ਲਵਪ੍ਰੀਤ ਸਿੰਘ , ਬਲਵੀਰ ਸਿੰਘ, ਹਰਮੇਸ਼ ਸਿੰਘ, ਅਮਰੀਕ ਸਿੰਘ, ਕਾਲਾ ਸਿੰਘ, ਬੌਬੀ ਅਤੇ ਹੋਰ ਸਾਥੀ ਮੌਜ਼ੂਦ ਸਨ

Scroll to Top