
ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਵੱਲੋਂ ਪੰਜ ਸੌ ਪੌਦੇ ਲਗਾ ਕੇ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ
ਗ੍ਰਾਮ ਪੰਚਾਇਤ ਅਤੇ ਅਜ਼ਾਦ ਸੋਚ ਨਵੀਂ ਸੋਚ ਯੂਥ ਕਲੱਬ ਵੱਲੋਂ ਦਿੱਤਾ ਗਿਆ ਵਿਸ਼ੇਸ਼ ਸਹਿਯੋਗ
ਵਾਤਾਵਰਨ ਦੀ ਸੰਭਾਲ ਲਈ ਸਾਰਿਆਂ ਨੂੰ ਮਿਲਕੇ ਕਰਨੇ ਚਾਹੀਦੇ ਨੇ ਯਤਨ- ਜਸਪ੍ਰੀਤ ਸਿੰਘ
ਰੁੱਖ ਨੇ ਆਕਸੀਜਨ ਦਾ ਭੰਡਾਰ- ਸਰਪੰਚ ਸੁਖਦੀਪ ਸਿੰਘ
ਧਰਤੀ ਨੂੰ ਹਰਿਆ ਭਰਿਆ ਬਣਾਉਣ ਲਈ ਰੁੱਖ ਲਗਾਉਣੇ ਅਤੇ ਪਾਲਣੇ ਜ਼ਰੂਰੀ -ਇਨਕਲਾਬ ਗਿੱਲ,ਸੋਨੂੰ ਸਿੰਘ
ਵਿਸ਼ਵ ਵਾਤਾਵਰਨ ਦਿਵਸ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਵੱਲੋਂ ਅਜਾਦ ਸੋਚ ਨਵੀਂ ਸੋਚ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਪੱਕਾ ਚਿਸ਼ਤੀ ਦੇ ਸਹਿਯੋਗ ਨਾਲ ਪਿੰਡ ਦੀਆਂ ਸਾਂਝੀਆਂ ਥਾਵਾਂ ਤੇ ਪੰਜ ਸੌ ਪੌਦੇ ਲਗਾਏ ਗਏ
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਰਪ੍ਰਸਤ ਮਾਸਟਰ ਇਨਕਲਾਬ ਸਿੰਘ ਗਿੱਲ ਅਤੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਵਿਸਵ ਵਾਤਾਵਰਨ ਦਿਵਸ ਮਨਾਉਂਦਿਆਂ ਪਿੰਡ ਵਿੱਚ ਵੱਡੀ ਗਿਣਤੀ ਵਿੱਚ ਸਾਂਝੀਆਂ ਥਾਵਾਂ ਤੇ ਪੌਦੇ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੌਦੇ ਲਗਾਉਣ ਤੋ ਬਾਅਦ ਉਹਨਾਂ ਦੀ ਸਾਭ ਸੰਭਾਲ ਕਰਨਾ ਵੀ ਜਰੂਰੀ ਹੈ । ਉਹਨਾਂ ਕਿਹਾ ਕਿ ਪੌਦੇ ਆਕਸੀਜਨ ਦਾ ਭੰਡਾਰ ਹਨ। ਇਸ ਮੌਕੇ ਤੇ ਪਿੰਡ ਵਾਸੀਆਂ ਨੂੰ ਪੌਦਿਆਂ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਸਰਪੰਚ ਸੁਖਦੀਪ ਸਿੰਘ ਅਤੇ ਨੌਜਵਾਨ ਆਗੂ ਸੋਨੂੰ ਸਿੰਘ ਨੇ ਕਿਹਾ ਕਿ ਗਲੋਬਲ ਵਾਰਮਿੰਗ ਤੋਂ ਧਰਤੀ ਨੂੰ ਬਚਾਉਣ ਲਈ ਪੌਦੇ ਸਹਾਈ ਹੋਣਗੇ। ਉਹਨਾਂ ਕਿਹਾ ਕਿ ਧਰਤੀ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਅਤੇ ਪਾਲਣੇ ਜ਼ਰੂਰੀ ਹਨ। ਉਹਨਾਂ ਕਿਹਾ ਕਿ ਪੌਦੇ ਆਕਸੀਜਨ ਦਾ ਭੰਡਾਰ- ਅਤੇ ਮਨੁੱਖੀ ਜੀਵਨ ਦਾ ਆਧਾਰ ਹਨ।
ਇਸ ਪ੍ਰੋਗਰਾਮ ਦੀ ਸਫਲਤਾ ਲਈ ਸੁਖਦੇਵ ਸਿੰਘ ਡੀਜੇ, ਲਵਪ੍ਰੀਤ ਸਿੰਘ,ਗੁਰਏਕਮ ਸਿੰਘ , ਗੁਰਮੀਤ ਸਿੰਘ,ਅਜਾਦ,ਰਾਜੂ ਗੁਰਕਿਰਤਨ, ਕਰਨੈਲ ਸਿੰਘ, ਪਰਵਿੰਦਰ ਸਿੰਘ,ਰਾਜ ਕੁਮਾਰ , ਅਜੇ,ਗੁਰਚਰਨ ਸਿੰਘ, ਸੰਦੀਪ ਸਿੰਘ ਅਤੇ ਹੋਰਨਾਂ ਨੌਜਵਾਨਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।