
ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਕੱਢਿਆ ਚੇਤਨਾ ਮਾਰਚ
ਸ਼ਹੀਦ ਨੇ ਸਾਡਾ ਅਸਲ ਸਰਮਾਇਆ -ਇਨਕਲਾਬ ਸਿੰਘ ਗਿੱਲ
ਸ਼ਹੀਦਾ ਦੇ ਦੱਸੇ ਰਸਤੇ ਤੇ ਚੱਲਣ ਨੌਜਵਾਨ -ਜਸਪ੍ਰੀਤ ਸਿੰਘ
ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਕਰਕੇ ਸ਼ਹੀਦ ਏ ਆਜ਼ਮ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਰਪ੍ਰਸਤ ਇਨਕਲਾਬ ਸਿੰਘ ਗਿੱਲ ਅਤੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਦੀ ਸ਼ੁਰੂਆਤ ਪਿੰਡ ਪੱਕਾ ਚਿਸ਼ਤੀ ਤੋਂ ਕੀਤੀ ਗਈ। ਇਸ ਤੋਂ ਬਾਅਦ ਸ਼ਹੀਦਾਂ ਦੀ ਸਮਾਧ ਆਸਫਵਾਲਾ ਵਿਖੇ ਹਿੰਦ-ਪਾਕਿ ਜੰਗ ਦੇ ਸ਼ਹੀਦਾਂ ਨੂੰ ਨਤਮਸਤਕ ਹੋਣ ਤੋਂ ਬਾਅਦ ਇਹ ਮਾਰਚ ਵੱਖ ਵੱਖ ਪਿੰਡਾਂ ਵਿੱਚੋ ਦੀ ਹੁੰਦਾ ਹੋਇਆ ਫਾਜ਼ਿਲਕਾ ਵਿਖੇ ਪੁੱਜਿਆ। ਫਾਜ਼ਿਲਕਾ ਦੇ ਬਜ਼ਾਰਾਂ ਵਿੱਚ ਮਾਰਚ ਕਰਨ ਤੋਂ ਬਾਅਦ ਨੌਜਵਾਨਾਂ ਨੇ ਡੀਸੀ ਦਫ਼ਤਰ ਦੇ ਸਾਹਮਣੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਫੁੱਲ ਮਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਤੇ ਇਨਕਲਾਬ ਗਿੱਲ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਭਰ ਜਵਾਨੀ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਕੇ ਸਾਨੂੰ ਆਜ਼ਾਦ ਦੇਸ਼ ਲੈ ਕੇ ਦਿੱਤਾ ਹੈ। ਉਹਨਾਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਗੁਣਵਾਨ, ਚਰਿੱਤਰਵਾਨ ਸਮੱਰਪਿਤ ਨੌਜਵਾਨ ਹੀ ਦੇਸ਼ ਅਤੇ ਸਮਾਜ ਨੂੰ ਅੱਗੇ ਲੈ ਕੇ ਜਾਂ ਸਕਦਾ ਹੈ।
ਕਲੱਬ ਦੇ ਸਕੱਤਰ ਜਸਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਭਗਤ ਸਿੰਘ ਦੇ ਜੀਵਨ ਅਤੇ ਕੁਰਬਾਨੀ ਤੋਂ ਜਾਣੂ ਕਰਵਾਉਂਦਿਆਂ ਨੌਜਵਾਨ ਨੂੰ ਸ਼ਹੀਦ ਭਗਤ ਸਿੰਘ ਦੇ ਦੱਸੇ ਮਾਰਗ ਤੇ ਚੱਲਣ ਲਈ ਕਿਹਾ । ਉਹਨਾਂ ਕਿਹਾ ਕਿ ਨੌਜਵਾਨਾਂ ਸਮਾਜਿਕ ਬੁਰਾਈਆਂ ਵਿਰੁੱਧ ਡਟ ਕੇ ਪਹਿਰਾ ਦੇਣ ਤਾਂ ਜ਼ੋ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਸ ਮੌਕੇ ਤੇ ਕਰਨੈਲ ਸਿੰਘ, ਫ਼ੌਜੀ ਮੰਗਤ ਸਿੰਘ, ਗੁਰਮੀਤ ਸਿੰਘ, ਗੁਰਜੰਟ ਸਿੰਘ ਗਿੱਲ,ਰਾਜਾ ਤੁੰਗ, ਅਨਮੋਲ,ਸੁਖਵੰਤ ਸਿੰਘ, ਝਿਰਮਲ ਸਿੰਘ,ਸਾਰਜ ਸਿੰਘ, ਜਗਦੀਸ਼ ਸਿੰਘ ,ਗੁਰਵਿੰਦਰ ਸਿੰਘ ਗੋਰਾ, ਅਰਸ਼ਦੀਪ ਸਿੰਘ, ਅਰਮਾਨ ਧਨੋਆ,ਸਾਜਨ,ਨਿਰਮਲ ਸਿੰਘ ਲਵਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਮੌਜੂਦ ਸਨ