
**ਸਾਂਝਾ ਫਰੰਟ ਵਲੋਂ 18 ਸਤੰਬਰ ਨੂੰ ਚੱਬੇਵਾਲ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਪੈਨਸ਼ਨਰ ਹੋਣਗੇ ਸ਼ਾਮਲ: ਪੈਂਨਸ਼ਨਰ ਆਗੂ**ਫ਼ਗਵਾੜਾ:12ਅਗੱਸਤ( ) ਪੰਜਾਬ ਪੈਂਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੀ ਮਾਸਿਕ ਮੀਟਿੰਗ ਪ੍ਰਧਾਨ ਮੋਹਣ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਫ਼ਗਵਾੜਾ ਵਿਖੇ ਕੀਤੀ ਗਈ। ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ 10 ਅਗੱਸਤ ਦੀ ਮੀਟਿੰਗ ਦੇ ਫੈਸਲਿਆਂ ਅਨੁਸਾਰ 18 ਅਗੱਸਤ ਨੂੰ ਚੱਬੇਵਾਲ ਅਤੇ ਬਰਨਾਲਾ, 08 ਸਤੰਬਰ ਨੂੰ ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰੈਲੀਆਂ ਕੀਤੀਆਂ ਜਾ ਰਹੀਆਂ ਹਨ।ਜੇ ਮੁੱਖ ਮੰਤਰੀ ਸਾਹਿਬ 22 ਅਗੱਸਤ ਨੂੰ ਪਹਿਲਾਂ ਵਾਂਗ ਹੀ ਮੀਟਿੰਗ ਕਰਨ ਤੋਂ ਭੱਜਦੇ ਹਨ ਤਾਂ 22-23ਅਗੱਸਤ ਨੂੰ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਝੂਠ ਦੀਆਂ ਪੰਡਾਂ ਫੂਕ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਸਾਥੀ ਕੌੜਾ ਨੇ ਕਿਹਾ ਕਿ 18 ਅਗੱਸਤ ਦੀ ਚੱਬੇਵਾਲ ਰੈਲੀ ਵਿੱਚ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਮੂਹ ਵਿਭਾਗਾਂ ਦੇ ਹਰ ਤਰ੍ਹਾਂ ਦੇ ਕੱਚੇ, ਠੇਕਾ, ਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਬਿਨ੍ਹਾਂ ਸ਼ਰਤ ਪੱਕਾ ਕਰਵਾਉਣ,ਮਾਣ ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾ ਦਾ ਕਾਨੂੰਨ ਲਾਗੂ ਕਰਵਾਉਣ, 01/01/2016 ਤੋਂ ਪਹਿਲਾਂ ਵਾਲੇ ਪੈਨਸ਼ਨਰਾਂ ਦੀ ਪੈਨਸ਼ਨ ਸੁਧਾਈ ਤੇ 2.59 ਦਾ ਗੁਣਾਕ ਲਾਗੂ ਕਰਵਾਉਣ,1972 ਦੇ ਪੈਨਸ਼ਨ ਨਿਯਮਾਂ ਮੁਤਾਬਕ 01-01-2004 ਤੋਂ ਪੁਰਾਣੀ ਪੈਨਸ਼ਨ ਸਕੀਮ ਹੂਬਹੂ ਲਾਗੂ ਕਰਵਾਉਣ, ਪਰਖ ਸਮੇਂ ਦੌਰਾਨ ਮੁੱਢਲੀ ਤਨਖਾਹ ਦੇਣ ਦਾ ਨੋਟੀਫਿਕੇਸ਼ਨ ਰੱਦ ਕਰਵਾਉਣ,17-7-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਕੇਂਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ,ਪੇਂਡੂ ਅਤੇ ਬਾਰਡਰ ਭੱਤੇ ਸਮੇਤ ਕੱਟੇ ਗਏ 37 ਭੱਤੇ ਅਤੇ ਏ. ਸੀ. ਪੀ. ਬਹਾਲ ਕਰਵਾਉਣ, 01-01-16 ਤੋਂ 30-06-2021 ਤੱਕ ਸਕੇਲਾਂ ਦੀ ਰਵੀਜ਼ਨ ਦੇ ਬਕਾਏ ਯੱਕ-ਮੁਸ਼ਤ ਅਦਾ ਕਰਵਾਉਣ, ਛੇਵੇਂ ਪੇ ਕਮਿਸ਼ਨ ਦੇ ਅਨੁਸਾਰ ਸੋਧੀ ਬੇਸਿਕ ਪੇ ਤੇ ਕਮਾਈ ਛੁੱਟੀ ਦਾ ਲਾਭ ਦੇਣ ,01-01-2016 ਤੋਂ 113 ਫੀਸਦੀ ਡੀ.ਏ ਦੀ ਬਜਾਏ ਮਾਨਯੋਗ ਹਾਈਕੋਰਟ ਦੇ ਫੈਸਲੇ ਮੁਤਾਬਕ 119 ਫੀਸਦੀ ਡੀ.ਏ. ਨਾਲ ਪੈਨਸ਼ਨ ਅਤੇ ਤਨਖਾਹ ਦੁਹਰਾਈ ਕਰਵਾਉਣ, ਡੀ.ਏ 38% ਤੋ ਵਧਾਕੇ ਕੇਂਦਰੀ ਤਰਜ਼ ਤੇ 50% ਕਰਵਾਉਣ, 200 ਰੁਪੈ ਵਿਕਾਸ ਟੈਕਸ ਬੰਦ ਕਰਵਾਉਣ,ਮੈਡੀਕਲ ਭੱਤਾ 2000/-ਰੁਪਏ ਕਰਵਾਉਣ ਅਤੇ ਕੈਸ਼ ਲੈੱਸ ਹੈੱਲਥ ਸਕੀਮ ਸੋਧ ਕੇ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਹੈ ਅਤੇ ਲਗਾਤਾਰ ਜਾਰੀ ਰਹੇਗਾ।ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਣ ਯੋਗ ਹਾਈਕੋਰਟ ਵਲੋਂ ਪੈਂਨਸ਼ਨ ਕਮਿਊਟੇਸ਼ਨ ਦੀ ਕਟੌਤੀ 180 ਮਹੀਨੇ ਦੀ ਬਜਾਏ 128 ਮਹੀਨਿਆਂ ਤੱਕ ਕਰਨ ਦੇ ਦਿੱਤੇ ਫੈਸਲੇ ਨੂੰ ਜਨਰਲ ਲਾਈਜ਼ ਕਰਨ ਦੀ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਜਾਂਦੀ ਹੈ ਤਾਂ ਜੋ ਬੁਢਾਪੇ ਵਿੱਚ ਪੈਨਸ਼ਨਰਾਂ ਨੂੰ ਕੋਰਟਾਂ ਵਿੱਚ ਧੱਕੇ ਨਾ ਖਾਣੇ ਪੈਣ।ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਐਕਸ਼ਨ ਦਾ ਰਿਵਿਊ ਕੀਤਾ ਗਿਆ। 07/08/2024 ਨੂੰ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਐਕਸ਼ਨ ਵਿੱਚ ਸ਼ਮੂਲੀਅਤ ਕਰਨ ਵਾਲੇ ਸਾਥੀਆਂ ਲਈ ਅਤੇ ਗੁਰਨਾਮ ਸਿੰਘ ਸੈਣੀ ਵਲੋਂ ਆਪਣੀ ਜੀਵਨ ਸਾਥਣ ਸ੍ਰੀਮਤੀ ਰਾਜਵਿੰਦਰ ਕੌਰ ਨਰਸਿੰਗ ਸਿਸਟਰ ਦੇ ਸੇਵਾ ਮੁਕਤ ਹੋਣ ਸਮੇਂ ਐਸੋਸੀਏਸ਼ਨ ਨੂੰ 1100/- ਰੁਪਏ ਦੀ ਸਹਾਇਤਾ ਦੇਣ ਤੇ ਉਹਨਾਂ ਦਾ ਧੰਨਵਾਦ ਕਰਦਾ ਮਤਾ ਪਾਸ ਕੀਤਾ ਗਿਆ। ਮੀਟਿੰਗ ਦੇ ਆਖ਼ਰ ਵਿੱਚ ਪ੍ਰਧਾਨ ਜੀ ਵੱਲੋਂ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਵਾਲੇ ਪੈਨਸ਼ਨਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ 18 ਅਗੱਸਤ ਦੀ ਚੱਬੇਵਾਲ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਤਿਆਰੀ ਹੁਣ ਤੋਂ ਹੀ ਸ਼ੁਰੂ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਤਲ ਰਾਮ ਬੰਗਾ,,ਗੁਰਦੀਪ ਕੁਮਾਰ ਜੱਸੀ,ਕੇ ਕੇ ਪਾਂਡੇ,ਕ੍ਰਿਸ਼ਨ ਗੋਪਾਲ ਚੋਪੜਾ, ਪਿਆਰਾ ਰਾਮ ਪਲਾਹੀ,ਬਲਵੀਰ ਸਿੰਘ ਭੁਲਾਰਾਈ, ਹਰਭਜਨ ਲਾਲ ਕੌਲ ਆਦਿ ਹਾਜ਼ਰ ਸਨ।