
ਸੂਬਾ ਪੱਧਰੀ ਮੈਰਿਟ ਸੂਚੀ ਵਿੱਚ ਸ਼ਾਮਲ ਬੱਚਿਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਕੀਤਾ ਗਿਆ ਸਨਮਨਿਤ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਐਲਾਨ ਕੀਤੇ ਨਤੀਜੇ ਵਿੱਚ ਸੂਬਾ ਪੱਧਰੀ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਇੱਥੇ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਿਨਾਮ ਸਿੰਘ ਬਾਠ ਨੇ ਸਨਮਾਨਤ ਕੀਤਾ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਗਰੇਜ਼ ਸਿੰਘ ਨੇ ਦੱਸਿਆ ਕਿ ਸੂਬਾ ਪੱਧਰੀ ਮੈਰਿਟ ਸੂਚੀ ਵਿੱਚ ਇਸ ਵਾਰ ਤਿੰਨ ਬੱਚਿਆਂ ਨੇ ਸਥਾਨ ਪ੍ਰਾਪਤ ਕੀਤਾ ਹੈ, ਜਿਹਨਾਂ ਵਿੱਚ ਸਲੋਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਗਪੁਰਾ ਨੇ ਪਹਿਲਾ ਸਥਾਨ, ਅਨੂ ਕੁਮਾਰੀ ਸਰਕਾਰੀ ਹਾਈ ਸਕੂਲ ਦੇਸੁਮਜਰਾ ਨੇ ਦੂਜਾ ਸਥਾਨ ਜਦ ਕਿ ਹੰਸਿਕਾ ਮਹਿਰਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਸ਼ਾਨਦਾਰ ਨਤੀਜੇ ਲਈ ਜ਼ਿਲ੍ਹਾ ਦਫ਼ਤਰ ਵੱਲੋਂ ਸਕੂਲ ਮੁਖੀਆਂ ਅਤੇ ਵਿਸ਼ਾ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਡੀ ਈ ਓ ਨੇ ਉਹਨਾਂ ਦਾ ਖ਼ਾਸ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਦੀ ਬਦੌਲਤ ਜਿਲ੍ਹੇ ਨੂੰ ਇਸ ਵਾਰ ਵਧੀਆ ਸਥਾਨ ਹਾਸਲ ਹੋਇਆ।