ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਜਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’*

*ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਜਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’* *ਮੰਗਾਂ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਕੱਢਿਆ ਜਾਵੇਗਾ ‘ਚੇਤਾਵਨੀ ਮਾਰਚ’* *3704 ਅਤੇ 6635 ਭਰਤੀਆਂ ਦੀ ਰਿਕਾਸਟ ਸੂਚੀ ‘ਚੋਂ ਬਾਹਰ ਕੀਤੇ ਅਧਿਆਪਕਾਂ ਦਾ ਭਵਿੱਖ ਹੋਵੇ ਸੁਰੱਖਿਅਤ* *10 ਮਈ ਨੂੰ ਲੁਧਿਆਣਾ (ਪੱਛਮੀ) ਵਿੱਚ ਅਧਿਆਪਕਾਂ ਵੱਲੋਂ ਵਿਸ਼ਾਲ ਰੋਸ ਰੈਲੀ ਦੀ ਚੇਤਾਵਨੀ* 11 ਅਪ੍ਰੈਲ 2025( ਫਾਜ਼ਿਲਕਾ): ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵਾਜਿਬ ਹੱਲ ਨਾ ਕਰਨ ਦੇ ਨਾਲ-ਨਾਲ ਰੀਕਾਸਟ ਸੂਚੀਆਂ ਦੇ ਨਾਂ ਹੇਠ ਨਵੀਂ ਮੈਰਿਟ ਵਿੱਚੋਂ 3704 ਮਾਸਟਰ ਅਤੇ 6635 ਈਟੀਟੀ ਭਰਤੀਆਂ ਦੇ ਸੈਕੜੇ ਅਧਿਆਪਕਾਂ ਨੂੰ ਬਾਹਰ ਕਰਕੇ ਗਹਿਰੀ ਪ੍ਰੇਸ਼ਾਨੀ ਵਿੱਚ ਧੱਕ ਦਿੱਤਾ ਗਿਆ ਹੈ। ਇੱਕ ਜੁੱਟ ਹੋ ਕੇ ਸੰਘਰਸ਼ ਕਰਨ ਦੇ ਫੈਸਲੇ ਤਹਿਤ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.), 6635 ਈ.ਟੀ.ਟੀ. ਟੀਚਰ ਯੂਨੀਅਨ, 4161 ਮਾਸਟਰ ਕਾਡਰ ਯੂਨੀਅਨ ਵੱਲੋਂ ਅੱਜ ਜਿਲ੍ਹਾ ਸਿੱਖਿਆ ਅਫਸਰ ਫਾਜ਼ਿਲਕਾ ਰਾਹੀਂ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲ ‘ਮੰਗ ਪੱਤਰ’ ਭੇਜੇ ਗਏ ਹਨ। ਮੰਗਾਂ ਦਾ ਵਾਜਿਬ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ‘ਚੇਤਾਵਨੀ ਮਾਰਚ’ ਕੱਢਣ ਅਤੇ 10 ਮਈ ਨੂੰ ਲੁਧਿਆਣਾ (ਪੱਛਮੀ) ਹਲਕੇ ਵਿੱਚ ਅਧਿਆਪਕਾਂ ਵੱਲੋਂ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕਰਨ ਦੀ ਚੇਤਾਵਨੀ ਦਿੱਤੀ ਹੈ।ਇਸ ਮੌਕੇ ਗੱਲਬਾਤ ਕਰਦਿਆਂ ਡੀ.ਟੀ.ਐੱਫ. ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ , 4161 ਮਾਸਟਰ ਯੂਨੀਅਨ ਦੇ ਰਛਪਾਲ ਜਲਾਲਾਬਾਦ ਅਤੇ 3704 ਭਰਤੀ ਦੇ .ਮੈਡਮ ਸਰੀਤਾ ਕੰਬੋਜ ਨੇ ਮੰਗ ਕੀਤੀ ਕਿ ਨਿਯੁਕਤੀ ਸੂਚੀਆਂ ਰਿਕਾਸਟ ਹੋਣ ਕਾਰਨ ਸੂਚੀ ਵਿੱਚੋਂ ਬਾਹਰ ਕੀਤੇ ਵੱਖ-ਵੱਖ ਕਾਡਰਾਂ ਦੇ ਸੈਕੜੇ ਅਧਿਆਪਕਾਂ ਦੀ ਹੁਣ ਤੱਕ ਦੀ ਨੌਕਰੀ ਅਤੇ ਭਵਿੱਖ ਪੂਰਨ ਸੁਰੱਖਿਅਤ ਕੀਤਾ ਜਾਵੇ। ਇਸ ਮਾਮਲੇ ਵਿੱਚ 3704 ਕਾਡਰ ਨੂੰ ਜਾਰੀ ਨੋਟਿਸ ਮੁੱਢੋਂ ਰਦ ਕੀਤੇ ਜਾਣ ਦੀ ਵੀ ਪੁਰਜੋਰ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਰੀਕਾਸਟ ਸੂਚੀਆਂ ਦੇ ਨਾਂ ਹੇਠ ਜੇਕਰ ਕਿਸੇ ਵੀ ਅਧਿਆਪਕ ਦੀ ਨੌਕਰੀ ‘ਤੇ ਕੋਈ ਖਤਰਾ ਖੜ੍ਹਾ ਕੀਤਾ ਗਿਆ ਤਾਂ ਅਧਿਆਪਕਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਪਣੇ ਘਰਾਂ ਤੋਂ ਸੈਕੜੇ ਕਿਲੋਮੀਟਰ ਦੂਰ ਸੇਵਾਵਾਂ ਨਿਭਾਅ ਰਹੇ 6635 ਈਟੀਟੀ, 4161 ਤੇ 2392 ਮਾਸਟਰ, ਪੱਖਪਾਤੀ ਸਟੇਸ਼ਨ ਚੋਣ ਨੀਤੀ ਦਾ ਸ਼ਿਕਾਰ ਈਟੀਟੀ ਤੋਂ ਮਾਸਟਰ ਅਤੇ ਮਾਸਟਰ ਤੋਂ ਲੈਕਚਰਾਰ ਪ੍ਰੋਮੋਟਡ ਅਧਿਆਪਕਾਂ ਅਤੇ ਛੋਟ ਪ੍ਰਾਪਤ ਕੈਟੇਗਰੀਆਂ ਲਈ ਬਿਨਾਂ ਸ਼ਰਤ ਬਦਲੀ ਦਾ ਵਿਸ਼ੇਸ਼ ਮੌਕਾ ਦੇਣ ਅਤੇ ਬਾਕੀ ਅਧਿਆਪਕਾਂ ਲਈ ਵੀ ‘ਆਮ ਬਦਲੀਆਂ-2025’ ਦੀ ਪ੍ਰੀਕਿਰਿਆ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਮੰਗ ਕੀਤੀ ਕਿ ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖ਼ਾਹ ਰਿਵਿਜ਼ਨ ਕਰਕੇ ਕਟੌਤੀ ਕਰਨ ਦੇ ਗੈਰ ਵਾਜਿਬ ਅਤੇ ਮਾਰੂ ਫੈਸਲੇ ਨੂੰ ਮੁੱਢੋਂ ਰੱਦ ਕੀਤਾ ਜਾਵੇ, ਅਧਿਆਪਕ ਸਾਥੀ ਨਰਿੰਦਰ ਭੰਡਾਰੀ, ਡਾ. ਰਵਿੰਦਰ ਕੰਬੋਜ਼, ਓਡੀਐੱਲ ਅਧਿਆਪਕਾਂ ਅਤੇ 7654 ਹਿੰਦੀ ਵਿਸ਼ੇ ਦੇ ਅਧਿਆਪਕਾਂ ਵਿੱਚੋਂ ਪੈਂਡਿੰਗ ਰੈਗੂਲਰ ਆਰਡਰ ਜਾਰੀ ਕੀਤੇ l ਪੱਖਪਾਤ ਸਾਰੇ ਖਾਲੀ ਸਟੇਸ਼ਨਾਂ ਲਈ ਮੁਕੰਮਲ ਕੀਤੀਆਂ ਜਾਣ। 180 ਈ.ਟੀ.ਟੀ. (4500 ਈ.ਟੀ ਤਨਖਾਹ ਸਕੇਲ ਮੁੜ ਲਾਗੂ ਕੀਤੇ ਜਾਣ। ਕੰਪਿਊਟਰ ਅਧਿਆਪਕਾਂ, 8 ਹਾਜ਼ਰ ਕਰਵਾਇਆ ਜਾਵੇ। 4161 ਅਤੇ 3582 ਨੂੰ ਟ੍ਰੇਨਿੰਗ ਲੱਗਣ ਦੀਆਂ ਮਿਤੀਆਂ ਤੋਂ ਸਾਰੇ ਆਰਥਿਕ ਤੇ ਬਾਕੀ ਪੈਂਡਿੰਗ ਲਾਭ ਹਕੀਕੀ ਰੂਪ ਵਿੱਚ ਲਾਗੂ ਕੀਤੇ ਜਾਣ। ਪੁਰਸ਼ ਅਧਿਆਪਕਾਂ ਨੂੰ 10 ਅਤੇ 20 ਸਾਲ ਦੀ ਸਰਵਿਸ ਉਪਰੰਤ ਅਚਨਚੇਤ ਛੁੱਟੀਆਂ ਵਿੱਚ ਵਾਧੇ ਮੌਕੇ ਠੇਕਾ ਅਧਾਰਿਤ ਨੌਕਰੀ ਦੇ ਸਮੇਂ ਨੂੰ ਗਿਣਨਯੋਗ ਮੰਨਿਆ ਜਾਵੇ।ਇਸ ਮੌਕੇ ਨੌਰੰਗ ਲਾਲ ਜਿਲ੍ਹਾ ਮੀਤ ਪ੍ਰਧਾਨ ਡੀ ਟੀ ਐੱਫ, ਜਗਦੀਸ਼ ਸੱਪਾਂਵਾਲੀ, ਬਲਜਿੰਦਰ ਗਰੇਵਾਲ, ਰਛਪਾਲ ਜਲਾਲਾਬਾਦ 4161,ਸੁਭਾਸ਼ ਕੌੜਿਆਵਾਲੀ, ਰਾਜ ਕੁਮਾਰ ਜਈਆ, ਰਮੇਸ਼ ਸੁਧਾ, ਮਨਦੀਪ ਸਿੰਘ, ਸੁਰਿੰਦਰ ਹੀਰਾਂਵਾਲੀ, ਵਿਕਰਮ ਜਲੰਧਰਾ, ਮਨਦੀਪ ਗਰੋਵਰ, ਅਨੂਪ ਗਰੋਵਰ, ਕਵਿੰਦਰ ਗਰੋਵਰ,3704 ਦੇ ਆਗੂ ਮੈਡਮ ਸਰੀਤਾ ਕੰਬੋਜ ਹਾਜ਼ਰ ਸਨ।

Scroll to Top