
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਵੱਖ ਵੱਖ ਸਕੂਲਾਂ ਦੇ ਦੌਰੇ ਦੌਰਾਨ ਨਿੱਕਿਆ ਨਾਲ ਪਾਈ ਅੱਖਰਾਂ ਦੀ ਸਾਂਝਆਪਣੇ ਹੱਥੀ ਨਿੱਕਿਆ ਨੂੰ ਪੜ੍ਹਾ ਕੇ ਅੱਗੇ ਵਧਣ ਲਈ ਕੀਤਾ ਪ੍ਰੇਰਿਤਸਿੱਖਿਆ ਮੰਤਰੀ ਪੰਜਾਬ ਸ: ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ ਮਿਸ਼ਨ ਸਮਰੱਥ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ ਵੱਲੋਂ ਪੂਰੀ ਦ੍ਰਿੜਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਜੱਟ ਵਾਲੀ , ਸਰਕਾਰੀ ਪ੍ਰਾਇਮਰੀ ਸਕੂਲ ਅਬਦੁਲ ਖ਼ਾਲਿਕ ਵਿਖੇ ਆਪਣੇ ਦੌਰੇ ਦੌਰਾਨ ਨਿੱਕੇ ਵਿਦਿਆਰਥੀਆਂ ਨਾਲ ਅੱਖਰਾਂ ਦੀ ਸਾਂਝ ਪਾਉਂਦਿਆਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਅਧਿਆਪਕ ਬਣ ਇਹਨਾਂ ਨਿੱਕੇ ਵਿਦਿਆਰਥੀਆਂ ਨੂੰ ਪੜ੍ਹਾ ਕੇ ਬੜੀ ਖੁਸ਼ੀ ਅਤੇ ਸੰਤੁਸ਼ਟੀ ਮਿਲਦੀ ਹੈ। ਉਹਨਾਂ ਨੇ ਮਿਸ਼ਨ ਸਮਰੱਥ ,ਸੀਈਪੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ। ਉਹਨਾਂ ਨੇ ਗ੍ਰਾਂਟਾਂ ਦੀ ਸੁਚੱਜੀ ਵਰਤੋਂ ਕਰਨ ਲਈ ਕਿਹਾ । ਉਹਨਾਂ ਨੇ ਵਿਦਿਆਰਥੀਆਂ ਦੀ 100 ਪ੍ਰਤੀਸ਼ਤ ਹਾਜ਼ਰੀ ਯਕੀਨੀ ਬਣਾਉਣ ਲਈ ਪ੍ਰੇਰਿਆ। ਉਹਨਾਂ ਵੱਲੋਂ ਮਿਡ ਡੇ ਮੀਲ , ਸਕੂਲਾਂ ਦੀ ਸਾਫ ਸਫਾਈ ਅਤੇ ਸਮੁੱਚੇ ਪ੍ਰਬੰਧਾਂ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜ਼ਾਹਰ ਕੀਤੀ ਗਈ। ਉਹਨਾਂ ਨੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦਿਆਂ ਉਹਨਾਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਤੇ ਸਬੰਧਿਤ ਸਕੂਲਾ ਦੇ ਸਕੂਲ ਮੁੱਖੀ ਅਤੇ ਸਟਾਫ ਅਤੇ ਮੌਜੂਦ ਸਨ।